ਜ਼ਿਲ੍ਹੇ ਦੇ 36294 ਵਿੱਚੋਂ 32698 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ, 2203 ਮਰੀਜ਼ ਤੰਦਰੁਸਤ ਹੋਏ: ਡਿਪਟੀ ਕਮਿਸ਼ਨਰ
ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਲੋਕ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆ ਦੀ ਪਾਲਣਾ ਕਰਨ ਅਤੇ ਕੋਵਿਡ19 ਦੇ ਲੱਛਣ ਹੋਣ ਤੇ ਟੈਸਟ ਜ਼ਰੂਰ ਕਰਵਾਉਣ
ਫਿਰੋਜਪੁਰ, 13 ਸਤੰਬਰ ਕੋਰੋਨਾ ਵਾਇਰਸ ਦੀ ਜਾਂਚ ਲਈ ਜ਼ਿਲ੍ਹੇ ਸਿਹਤ ਵਿਭਾਗ ਵੱਲੋਂ ਹੁਣ ਤਕ ਕੁਲ 36294 ਸੈਂਪਲ ਲਏ ਗਏ ਸਨ, ਜਿਸ ਵਿਚੋਂ 32698 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦੋਂ ਕਿ 802 ਸੈਂਪਲਾਂ ਦੀ ਰਿਪੋਰਟ ਲੈਬੋਰੇਟਰੀ ਵਿੱਚ ਪੈਂਡਿੰਗ ਹੈ।
ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਫਿਰੋਜਪੁਰ ਸ੍ਰ: ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੈਂਪਲ ਟੇਸਟਿੰਗ ਲਈ ਇੱਕ ਵਿਆਪਕ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਹੁਣ ਤੱਕ 36294 ਸੈਂਪਲ ਲਏ ਗਏ ਹਨ ਅਤੇ 32698 ਨੈਗੇਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 2203 ਵਿਅਕਤੀ ਕੋਰੋਨਾ ਵਾਇਰਸ ਤੋਂ ਠੀਕ ਹੋ ਚੁੱਕੇ ਹਨ ਅਤੇ ਅੱਜ 20 ਵਿਅਕਤੀ ਇਸ ਵਾਇਰਸ ਤੋਂ ਰਿਕਵਰ ਹੋਏ ਹਨ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ 25 ਨਵੇਂ ਕੋਰੋਨਾ ਪੋਜ਼ਿਟਿਵ ਮਰੀਜ ਰਿਪੋਰਟ ਹੋਏ ਹਨ ਅਤੇ ਜ਼ਿੱਲੇ ਵਿਚ ਕੁੱਲ ਐਕਟਿਵ ਕੇਸ 522 ਹਨ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਆਪਣੇ ਵਿਚ ਜਾਂ ਉਨ੍ਹਾਂ ਦੇ ਦੋਸਤਾਂ ਜਾਂ ਰਿਸ਼ਤੇਦਾਰਾਂ ਜਾਂ ਪਰਿਵਾਰਕ ਮੈਂਬਰਾਂ ਵਿਚ ਕੋਰੋਨਾ ਵਾਇਰਸ ਦੇ ਲੱਛਣ ਦਿਖਾਈ ਦੇਂਦੇ ਹਨ, ਤਾਂ ਬਿਨਾਂ ਕਿਸੇ ਦੇਰੀ ਦੇ ਨੇੜਲੇ ਸਰਕਾਰੀ ਸਿਹਤ ਕੇਂਦਰ ਵਿਚ ਜਾ ਕੇ ਆਪਣੀ ਜਾਂਚ ਕਰਵਾਏ ਇਹ ਜਾਂਚ ਮੁਫਤ ਵਿੱਚ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਕਿਸੇ ਹੋਰ ਸਹਾਇਤਾ ਲਈ ਸਰਕਾਰ ਦੁਆਰਾ ਜਾਰੀ ਕੀਤੀ ਗਈ ਹੈਲਪਲਾਈਨ ਨੰਬਰ 104 ਤੇ ਕਾਲ ਕਰਕੇ ਵੀ ਡਾਕਟਰੀ ਸਲਾਹ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਖਿਲਾਫ ਇਸ ਲੜਾਈ ਨੂੰ ਕੁੱਝ ਸਾਵਧਾਨੀਆਂ ਵਰਤ ਕੇ ਜਿੱਤ ਸਕਦੇ ਹਾਂ, ਜਿਸ ਵਿੱਚ ਸੋਸ਼ਲ ਡਿਸਟੇਂਸਿੰਗ, ਬੇਵਜ੍ਹਾ ਬਾਹਰ ਨਾ ਨਿਕਲ਼ਨਾ ਅਤੇ ਸਫ਼ਾਈ ਬਣਾਏ ਰੱਖਣਾ, ਮਾਸਕ ਪਹਿਨਣਾ, ਵਾਰ ਵਾਰ ਹੱਥ ਧੋਣਾ ਆਦਿ ਸ਼ਾਮਿਲ ਹੈ ।