Ferozepur News

ਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੀ ਪਹਿਲ ਕਦਮੀ ਕੋਵਿਡ-19 ਦੀ ਮਹਾਂਮਾਰੀ ਤੋਂ ਉੱਭਰਨ ਲਈ ਅਨੁਸੂਚਿਤ ਜਾਤੀਆਂ ਦੇ ਗ਼ਰੀਬ ਲੋਕਾਂ ਨੂੰ 140.40 ਲੱਖ ਦੀ ਸਬਸਿਡੀ ਜਾਰੀ

ਲਾਕਡਾਊਨ ਕਾਰਨ ਕਰਜ਼ਿਆਂ ਦੀ ਰਹਿੰਦੀ ਰਕਮ 323.91 ਲੱਖ ਵੰਡਣ ਦੀ ਕਾਰਵਾਈ ਆਰੰਭ

ਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੀ ਪਹਿਲ ਕਦਮੀ ਕੋਵਿਡ-19 ਦੀ ਮਹਾਂਮਾਰੀ ਤੋਂ ਉੱਭਰਨ ਲਈ ਅਨੁਸੂਚਿਤ ਜਾਤੀਆਂ ਦੇ ਗ਼ਰੀਬ ਲੋਕਾਂ ਨੂੰ 140.40 ਲੱਖ ਦੀ ਸਬਸਿਡੀ ਜਾਰੀ

ਫ਼ਿਰੋਜ਼ਪੁਰ 20 ਮਈ 2020
ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਨੇ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਨੂੰ ਕੋਵਿਡ-19 ਦੀ ਮਹਾਂਮਾਰੀ ਤੋਂ ਉਭਾਰਨ ਲਈ 140.40 ਲੱਖ ਦੀ ਸਬਸਿਡੀ ਜਾਰੀ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਾਰਪੋਰੇਸ਼ਨ ਦੇ ਚੇਅਰਮੈਨ ਮੋਹਨ ਲਾਲ ਸੂਦ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਸਾਰੇ ਸੰਸਾਰ ਵਿਚ ਆਰਥਿਕ ਤੌਰ ਤੇ ਬਹੁਤ ਹੀ ਨਕਾਰਤਮਕ ਪ੍ਰਭਾਵ ਪਿਆ ਹੈ। ਜਿਸ ਕਾਰਨ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਖ਼ੁਸ਼ ਗਏ ਹਨ ਅਤੇ ਗ਼ਰੀਬ ਪਰਿਵਾਰਾਂ ਦੀ ਰੋਜ਼ੀ ਰੋਟੀ ਤੇ ਬਹੁਤ ਬੁਰਾ ਪ੍ਰਭਾਵ ਪਿਆ ਹੈ।

ਚੇਅਰਮੈਨ ਮੋਹਨ ਲਾਲ ਸੂਦ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਵਿਚ ਅਨੁਸੂਚਿਤ ਜਾਤੀਆਂ ਦੇ ਗ਼ਰੀਬ ਪਰਿਵਾਰਾਂ ਨੂੰ ਆਪੋ ਆਪਣਾ ਰੁਜ਼ਗਾਰ ਸਥਾਪਤ ਕਰਨ ਲਈ ਬੈਂਕ ਟਾਈ ਅੱਪ ਸਕੀਮ ਤਹਿਤ 1404 ਲਾਭਪਾਤਰੀਆਂ ਨੂੰ ਆਪਣਾ ਰੁਜ਼ਗਾਰ ਸਥਾਪਤ ਕਰਨ ਲਈ 140.40 ਲੱਖ ਰੁ: ਦੀ ਸਬਸਿਡੀ ਜਾਰੀ ਕਰ ਦਿੱਤੀ ਗਈ ਹੈ ਅਤੇ ਸਬੰਧਿਤ ਜ਼ਿਲ੍ਹਾ ਮੈਨੇਜਰਾਂ ਨੂੰ ਜਲਦੀ ਤੋਂ ਜਲਦੀ ਇਹ ਸਬਸਿਡੀ ਸਬੰਧਿਤ ਲਾਭਪਾਤਰੀਆਂ ਦੇ ਖਾਤੇ ਵਿਚ ਪਾਉਣ ਲਈ ਨਿਰਦੇਸ਼  ਜਾਰੀ ਕਰ ਦਿੱਤੇ ਗਏ ਹਨ। ਜਿਸ ਨਾਲ ਇਨ੍ਹਾਂ ਵਿਅਕਤੀਆਂ ਨੂੰ ਆਉਣ ਵਾਲੇ ਕੁੱਝ ਦਿਨਾਂ ਵਿਚ ਆਪੋ ਆਪਣਾ ਬਿਜ਼ਨਸ ਸ਼ੁਰੂ ਕਰਨ ਲਈ ਲਗਭਗ 8 ਤੋਂ 9 ਕਰੋੜ ਰੁਪਏ ਦਾ ਕਰਜ਼ਾ ਬੈਂਕਾਂ ਦੁਆਰਾ ਪ੍ਰਾਪਤ ਹੋ ਜਾਵੇਗਾ। ਜੋ ਕਿ ਅਜਿਹੀ ਮਹਾਂਮਾਰੀ ਦੇ ਸਮੇਂ ਇੱਕ ਬਹੁਤ ਵੱਡੀ ਰਾਹਤ ਦੇਣ ਵਾਲੀ ਕਾਰਵਾਈ ਹੈ।

ਇੰਜ: ਮੋਹਨ ਲਾਲ ਸੂਦ ਨੇ ਇਹ ਵੀ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ ਆਪਣੀਆਂ ਹੋਰ ਸਕੀਮਾਂ ਅਧੀਨ ਵੀ ਸਾਲ 2019-20 ਦੌਰਾਨ 1235.24 ਲੱਖ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਗਏ ਸਨ, ਜਿਨ੍ਹਾਂ ਵਿਚੋਂ 911.33 ਲੱਖ ਰੁਪਏ ਦੇ ਕਰਜ਼ੇ ਸਬੰਧਿਤ ਲਾਭਪਾਤਰੀਆਂ ਨੂੰ ਵੰਡੇ ਜਾ ਚੁੱਕੇ ਸਨ ਪਰ ਮਾਰਚ ਮਹੀਨੇ ਵਿਚ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਲਗਾਏ ਗਏ ਕਰਫ਼ਿਊ ਕਾਰਨ ਬਾਕੀ ਦੇ ਕਰਜ਼ੇ ਵੰਡੇ ਜਾਣੇ ਰਹਿ ਗਏ ਸਨ। ਹੁਣ ਪੰਜਾਬ ਸਰਕਾਰ ਵੱਲੋਂ ਕਰਫ਼ਿਊ ਹਟਾਉਣ ਉਪਰੰਤ ਜੋ ਕੰਮ ਧੰਦੇ ਸ਼ੁਰੂ ਕਰਨ ਦੀ ਛੋਟ ਦਿੱਤੀ ਗਈ ਹੈ ਦੇ ਮੱਦੇਨਜ਼ਰ ਕਾਰਪੋਰੇਸ਼ਨ ਵੱਲੋਂ ਜਲਦੀ ਹੀ ਬਾਕੀ ਰਹਿੰਦੇ 323.91 ਲੱਖ ਰੁਪਏ ਦੇ ਕਰਜ਼ਿਆਂ ਵਿਚ ਅਦਾਇਗੀ ਕਰਨ ਦੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ ਜੋ ਕਿ ਜਲਦੀ ਹੀ ਅਦਾ ਕਰ ਦਿੱਤੇ ਜਾਣਗੇ। ਚੇਅਰਮੈਨ ਵੱਲੋਂ ਕਾਰਪੋਰੇਸ਼ਨ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਦੀ ਭਾਵਨਾ ਦੀ ਵੀ ਸਰਾਹਨਾ ਕੀਤੀ ਗਈ ਜਿਨ੍ਹਾਂ ਸਦਕਾ ਕੋਰੋਨਾ ਦੀ ਮਹਾਂਮਾਰੀ ਦੇ ਦੌਰਾਨ ਵੀ ਬਿਮਾਰੀ ਤੋਂ ਇਹਤਿਆਤ ਵਰਤਦੇ ਹੋਏ ਕੋਰੋਨਾ ਯੋਧਿਆਂ ਵਾਂਗ ਕੰਮ ਕਰਕੇ ਅਨੁਸੂਚਿਤ ਜਾਤੀਆਂ ਦੇ ਗ਼ਰੀਬ ਲੋਕਾਂ ਨੂੰ ਸਵੈ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਟੀਚੇ ਨੂੰ ਪੂਰਾ ਕੀਤਾ ਜਾ ਸਕਿਆ ਹੈ।

Related Articles

Leave a Reply

Your email address will not be published. Required fields are marked *

Back to top button