ਜਿਲ•ਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਪੰਜਾਬ ਦੇ ਲੋਕ ਨਿਰਮਾਣ ਤੇ ਸੈਨਿਕ ਸੇਵਾਵਾਂ ਮੰਤਰੀ, ਸ.ਜਨਮੇਜਾ ਸਿੰਘ ਸੇਖੋਂ ਲਹਿਰਾਉਣਗੇ ਕੌਮੀ ਝੰਡਾ-ਖਰੰਬਦਾ
ਫਿਰੋਜ਼ਪੁਰ 22 ਜਨਵਰੀ (ਏ.ਸੀ.ਚਾਵਲਾ) 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਿਰੋਜ਼ਪੁਰ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਣ ਵਾਲੇ ਜ਼ਿਲ•ਾ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਲੋਕ ਨਿਰਮਾਣ ਤੇ ਸੈਨਿਕ ਸੇਵਾਵਾਂ ਮੰਤਰੀ ਸ.ਜਨਮੇਜਾ ਸਿੰਘ ਸੇਖੋਂਂ ਕੌਮੀ ਝੰਡਾ ਲਹਿਰਾਉਣਗੇ। ਇਹ ਜਾਣਕਾਰੀ ਇੰਜੀ.ਡੀ.ਪੀ.ਐਸ.ਖਰਬੰਦਾ ਆਈ.ਏ.ਐਸ. ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੇ ਦਿੱਤੀ। ਉਨ•ਾਂ ਦੱਸਿਆ ਕਿ ਗਣਤੰਤਰ ਦਿਵਸ ਵਾਲੇ ਦਿਨ ਸ.ਜਨਮੇਜਾ ਸਿੰਘ ਸੇਖੋਂ ਸਭ ਤੋਂ ਪਹਿਲਾਂ ਸਵੇਰੇ 9:00 ਵਜੇ ਹੂਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ 'ਤੇ ਕੌਮੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨਗੇ ਅਤੇ ਇਸ ਉਪਰੰਤ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਹੋਣ ਵਾਲੇ ਗਣਤੰਤਰ ਦਿਵਸ ਸਮਾਗਮ ਵਿੱਚ ਪੁੱਜਣਗੇ। ਉਨ•ਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਗਮ ਵਿੱਚ ਸਾਰੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਇਸ ਇਤਿਹਾਸਕ ਦਿਨ ਨੂੰ ਪੂਰੀ ਸ਼ਰਧਾ ਨਾਲ ਮਨਾਇਆ ਜਾ ਸਕੇ । ਉਨ•ਾਂ ਸਮੂਹ ਜ਼ਿਲ•ਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਇਤਿਹਾਸਕ ਦਿਵਸ ਮੌਕੇ ਹੋਣ ਵਾਲੇ ਜਿਲ•ਾ ਪੱਧਰੀ ਸਮਾਗਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪੁੱਜ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ।