ਜਿਲ•ਾ ਮੈਜਿਸਟ੍ਰੇਟ ਫਿਰੋਜ਼ਪੁਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਫਿਰੋਜ਼ਪੁਰ 3 ਜੂਨ (ਏ.ਸੀ.ਚਾਵਲਾ) ਜਿਲ•ਾ ਮੈਜਿਸਟਰੇਟ ਫਿਰੋਜ਼ਪੁਰ ਵੱਲੋਂ ਪਬਲਿਕ ਦੀ ਸੁਰਖਿਆ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਮੁੱਖ ਰਖਦੇ ਹੋਏ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਇਆ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਬਜਾਰਾਂ ਵਿਚ ਸਵੇਰੇ 8.00 ਵਜੇ ਤੋ ਰਾਤ 10.00 ਵਜੇ ਤੱਕ ਭਾਰੀ ਵਾਹਣਾ ਦੀ ਐਂਟਰੀ ਤੇ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਹਨ। ਜਿਲ•ਾ ਮੈਜਿਸਟਰੇਟ ਨੇ ਕਿਹਾ ਕਿ ਸੀਨੀਅਰ ਕਪਤਾਨ ਪੁਲਿਸ ਨੇ ਉਨ•ਾਂ ਦੇ ਧਿਆਨ ਵਿਚ ਲਿਆਦਾ ਗਿਆ ਹੈ ਕਿ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਦੇ ਬਜਾਰਾਂ ਵਿਚ ਦਿਨ ਵੇਲੇ ਭਾਰੀ ਵਾਹਨਾਂ ਦੇ ਆਉਣ ਕਰਕੇ ਟਰੈਫ਼ਿਕ ਸਬੰਧੀ ਕਈ ਤਰ•ਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਲ•ਾ ਮੈਜਿਸਟ੍ਰੇਟ ਫਿਰੋਜ਼ਪੁਰ ਨੇ ਧਾਰਾ 144 ਸੀ.ਆਰ. ਪੀ.ਸੀ. 1973 ਵਿੱਚ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ•ਾ ਫਿਰੋਜ਼ਪੁਰ ਅੰਦਰ ਅਣ-ਅਧਿਕਾਰਤ ਗੱਡੀਆਂ ਤੇ ਪ੍ਰੈਸ ਸ਼ਬਦ ਲਿਖਵਾਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਅਜਿਹਾ ਇਸ ਲਈ ਕੀਤਾ ਗਿਆ ਹੈ ਪ੍ਰੈਸ ਸ਼ਬਦ ਦੀ ਵਰਤੋਂ ਪੱਤਰਕਾਰਾਂ ਤੋਂ ਇਲਾਵਾ ਆਮ ਲੋਕਾਂ ਅਤੇ ਗੈਰ ਸਮਾਜਿਕ ਤੱਤਵਾਂ ਵੱਲੋਂ ਕੀਤੇ ਜਾਣ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ। ਹੁਣ ਪ੍ਰੈਸ ਸ਼ਬਦ ਦੀ ਆਪਣੀਆਂ ਗੱਡੀਆਂ ਤੇ ਵਰਤੋਂ ਕੇਵਲ ਐਕਰੀਡੇਟਿਡ ਪ੍ਰਿੰਟ ਅਤੇ ਇਲੈਕਟ੍ਰੋਨਿਕ ਮੀਡੀਆ ਨਾਲ ਸਬੰਧਤ ਪੱਤਰਕਾਰ ਹੀ ਕਰ ਸਕਦੇ ਹਨ। ਜ਼ਿਲ•ਾ ਮੈਜਿਸਟ੍ਰੇਟ ਫਿਰੋਜ਼ਪੁਰ ਵੱਲੋਂ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਫਿਰੋਜ਼ਪੁਰ ਦੀਆਂ ਸੀਮਾ ਅੰਦਰ ਸਰਕਾਰੀ/ਗੈਰ ਸਰਕਾਰੀ ਇਮਾਰਤਾਂ/ਥਾਵਾਂ ਤੇ ਗੰਦੇ ਅਤੇ ਅਸ਼ਲੀਲ ਪੋਸਟਰਾਂ ਦੇ ਲਗਾਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਮੌਕੇ ਜਿਲ•ਾ ਮੈਜਿਸਟ੍ਰੇਟ ਨੇ ਦੱਸਿਆ ਕਿ ਫਿਰੋਜ਼ਪੁਰ ਜਿਲ•ੇ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ/ਥਾਵਾਂ ਅਤੇ ਸਿਨੇਮਿਆਂ ਅਤੇ ਵੀਡੀਓ ਹਾਲਾਂ ਤੇ ਅਕਸਰ ਆਮ ਤੌਰ ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਏ ਜਾਂਦੇ ਹਨ। ਇਨ•ਾਂ ਨੂੰ ਪੜ•ਨ ਵਾਲੇ ਆਮ ਲੋਕਾਂ ਤੋ ਇਲਾਵਾ ਲੜਕੇ ਅਤੇ ਲੜਕੀਆਂ ਦੇ ਆਚਰਣ ਤੇ ਭੈੜਾ ਅਸਰ ਪੈਂਦਾ ਹੈ। ਉਨ•ਾਂ ਕਿਹਾ ਕਿ ਇਨ•ਾਂ ਬੁਰੇ ਪ੍ਰਭਾਵ ਨੂੰ ਰੋਕਣ ਲਈ ਇਨ•ਾਂ ਪੋਸਟਰਾਂ ਦੀ ਰੋਕਥਾਮ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਲ•ਾ ਮੈਜਿਸਟਰੇਟ ਵੱਲੋਂ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਵਿਅਕਤੀ (ਸਿਵਾਏ ਮਿਲਟਰੀ ਅਧਿਕਾਰੀਆਂ ਤੇ ਜਵਾਨਾਂ ਦੇ) ਜਿਲ•ਾ ਫਿਰੋਜ਼ਪੁਰ ਅੰਦਰ ਉਲਾਈਵ ਰੰਗ ਦੀ ਮਿਲਟਰੀ ਵਰਦੀ ਅਤੇ ਉਲਾਈਵ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰ ਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ•ਾਂ ਕਿਹਾ ਕਿ ਅਜਿਹਾ ਇਸ ਲਈ ਕੀਤਾ ਗਿਆ ਹੈ ਕਿ ਕਿਸੇ ਵੀ ਸਮਾਜ ਵਿਰੋਧੀ ਤੱਤ ਵੱਲੋਂ ਅਜਿਹੇ ਰੰਗ ਦੀ ਵਰਦੀ ਜਾਂ ਜੀਪਾਂ/ਮੋਟਰ ਸਾਈਕਲਾਂ ਆਦਿ ਦੀ ਵਰਤੋਂ ਕਰਦੇ ਹੋਏ ਕੋਈ ਵੀ ਗੈਰ ਕਾਨੂੰਨੀ ਕਾਰਵਾਈ ਹਿੰਸਕ ਘਟਨਾ ਕੀਤੀ ਜਾਂ ਸਕਦੀ ਹੈ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਤੇ ਖਤਰਾ ਪੈਦਾ ਹੋ ਸਕਦਾ ਹੈ। ਇਹ ਹੁਕਮ 31 ਜੁਲਾਈ 2015 ਤੱਕ ਲਾਗੂ ਰਹਿਣਗੇ।