ਜਿਲ•ੇ ਅੰਦਰ ਚਲ ਰਹੇ ਵਿਕਾਸ ਕਾਰਜਾਂ ਵਿਚ ਹੋਰ ਤੇਜੀ ਲਿਆ ਕੇ ਮਿੱਥੇ ਸਮੇਂ ਅੰਦਰ ਮੁਕੰਮਲ ਕੀਤੇ ਜਾਣ – ਖਰਬੰਦਾ
ਫਿਰੋਜ਼ਪੁਰ 14 ਮਈ (ਮਦਨ ਲਾਲ ਤਿਵਾੜੀ ) ਫਿਰੋਜ਼ਪੁਰ ਜਿਲ•ੇ ਅੰਦਰ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਅਤੇ ਉਨ•ਾਂ ਦੀ ਪ੍ਰਗਤੀ ਵਿਚ ਹੋਰ ਤੇਜੀ ਲਿਆਉਣ ਲਈ ਡਿਪਟੀ ਕਮਿਸ਼ਨਰ ਇੰਜ.ਡੀ.ਪੀ.ਐਸ.ਖਰਬੰਦਾ ਆਈ.ਏ.ਐਸ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਕੀਤੀ ਗਈ ਜਿਸ ਵਿਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮੀਤ ਕੁਮਾਰ, ਸਹਾਇਕ ਕਮਿਸ਼ਨਰ ਮੈਡਮ ਜਸਲੀਨ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ । ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ.ਖਰਬੰਦਾ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਰਜਿਸਟਰੀ ਫੀਸ ਵਿਚ ਵਾਧਾ ਕੀਤਾ ਜਾਵੇ ਤਾਂ ਜੋ ਸਰਕਾਰ ਵੱਲੋਂ ਮਿਥੇ ਗਏ ਟੀਚੇ ਨੂੰ ਪੂਰਾ ਕੀਤਾ ਜਾ ਸਕੇ । ਉਨ•ਾਂ ਕਿਹਾ ਕਿ ਲੋਕਾ ਨੂੰ ਜ਼ਮੀਨ ਦੇ ਸਾਂਝੇ ਖਾਤਿਆਂ ਦੀਆਂ ਰਜ਼ਾਮੰਦਗੀ ਤਕਸੀਮਾ ਲਈ ਵੱਧ ਤੋਂ ਵੱਧ ਪ੍ਰੇਰਿਆ ਜਾਵੇ ਅਤੇ ਤਕਸੀਮ ਦੇ ਪੈਡਿੰਗ ਪਏ ਕੇਸ ਵੀ ਜਲਦੀ ਨਿਪਟਾਏ ਜਾਣ ਅਤੇ ਸਟਂੈਪ ਡਿਊਟੀ ਵਿਚ ਵਾਧਾ ਕੀਤਾ ਜਾਵੇ । ਉਨ•ਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਮਾਂਬੰਧ ਸਰਕਾਰੀ ਸੇਵਾਵਾਂ ਮੁਹੱਈਆ ਕਰਾਉਣ ਲਈ ਬਨਾਏ ਗਏ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਮਿੱਥੇ ਸਮੇਂ ਵਿਚ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ । ਇਸ ਮੌਕੇ ਉਨ•ਾਂ ਨੇ ਮਾਲ ਵਿਭਾਗ ਦੇ ਕੰਮਾਂ, ਬੈਂਕਾਂ ਦੇ ਕਰਜ਼ਿਆਂ ਦੀਆਂ ਰਿਕਵਰੀਆਂ, ਆਬਿਆਨਾ, ਚੌਕੀਦਾਰਾ, ਖਾਨਗੀ ਤਕਸੀਮਾਂ, ਗਿਰਦਾਵਰੀ ਦੇ ਬਕਾਇਆ ਕੇਸਾਂ, ਇੰਤਕਾਲ ਆਦਿ ਦੀ ਸਮੀਖਿਆ ਵੀ ਕੀਤੀ । ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਲੋਕਾਂ ਨੂੰ ਮਾਲ ਵਿਭਾਗ ਦੇ ਕੰਮਾਂ ਸਬੰਧੀ ਕਿਸੇ ਕਿਸਮ ਦੀ ਦਿੱਕਤ ਨਹੀ ਆਉਣੀ ਚਾਹੀਦੀ ਅਤੇ ਇਸ ਸਬੰਧੀ ਅਨੁਸ਼ਾਸ਼ਨਹੀਣਤਾਂ ਬਰਦਾਸ਼ਤ ਨਹੀ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਫਰਦ ਕੇਂਦਰਾਂ, ਸੁਵਿਧਾ ਕੇਂਦਰਾਂ, ਸੇਵਾ ਦਾ ਅਧਿਕਾਰ ਕਨੂੰਨ, ਅਧਾਰ ਕਾਰਡਾਂ ਦੀ ਪ੍ਰਗਤੀ ਆਦਿ ਦੀ ਵੀ ਸਮੀਖਿਆ ਕੀਤੀ । ਜਿਲ•ਾ ਵਿਕਾਸ ਕਮੇਟੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜਿਲ•ੇ ਅੰਦਰ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ•ਾਂ ਸਰਹੱਦੀ ਖੇਤਰ ਵਿਕਾਸ ਪ੍ਰੋਗਰਾਮ, ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾਂ, ਸਵਰਨ ਜਯੰਤੀ ਗ੍ਰਾਮ ਯੋਜਨਾ ਸਮੇਤ ਵੱਖ ਵੱਖ ਕੇਂਦਰੀ ਤੇ ਰਾਜ ਸਰਕਾਰ ਦੀਆਂ ਯੋਜਨਾਵਾਂ ਦੀ ਸਮੀਖਿਆ ਕੀਤੀ । ਉਨ•ਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜਿਲ•ੇ ਅੰਦਰ ਚਲ ਰਹੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿਚ ਪੂਰਾ ਕੀਤਾ ਜਾਵੇ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ•ਾਂ ਕਰਵਾਏ ਜਾਣ । ਇਨ•ਾਂ ਕੰਮਾਂ ਵਿਚ ਕੋਤਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਸ.ਸੰਦੀਪ ਸਿੰਘ ਗੜਾ ਐਸ.ਡੀ.ਐਮ.ਫਿਰੋਜ਼ਪੁਰ, ਜਿਲ•ਾ ਮਾਲ ਅਫਸਰ ਸ.ਸੁਖਵਿੰਦਰ ਸਿੰਘ, ਨਾਇਬ ਤਹਿਸੀਲਦਾਰ ਜ਼ੀਰਾ ਸ੍ਰੀ ਵਿਜੇ ਬਹਿਲ, ਸ.ਗੁਰਮੀਤ ਸਿੰਘ ਬਲਾਕ ਵਿਕਾਸ ਤੇ ਪੰਚਾਇਤ ਅਫਸਰ,ਸ.ਬੀਰਪ੍ਰਤਾਪ ਸਿੰਘ ਕਾਰਜਕਾਰੀ ਅਫਸਰ ਡੇਅਰੀ ਵਿਭਾਗ, ਸ੍ਰੀ ਪ੍ਰਦੀਪ ਦਿਉੜਾ ਜ਼ਿਲ•ਾ ਸਿੱਖਿਆ ਅਫਸਰ(ਸ), ਸ.ਪ੍ਰਗਟ ਸਿੰਘ ਬਰਾੜ ਸਹਾਇਕ ਜਿਲ•ਾ ਸਿੱਖਿਆ ਅਫਸਰ ਸ. ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।