Ferozepur News

ਜੀਜਾ ਸਾਲੀ 55 ਕਿਲੋ ਚੂਰਾ ਪੋਸਤ ਸਮੇਤ ਗ੍ਰਿਫਤਾਰ,ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ

chainਫਿਰੋਜ਼ਪੁਰ 17 ਮਾਰਚ (M.L.Tiwari) : ਜ਼ਿਲ•ਾ ਪੁਲਸ ਮੁਖੀ ਹਰਦਿਆਲ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ•ਾ ਫਿਰੋਜ਼ਪੁਰ ਦੀ ਪੁਲਸ ਨੇ ਨਸ਼ੇ ਦਾ ਧੰਦਾ ਕਰਨ ਵਾਲਿਆਂ ਖਿਲਾਫ ਮੁਹਿੰਮ ਵਿੱਢੀ ਹੋਈ ਹੈ। ਇਸੇ ਮੁਹਿੰਮ ਦੇ ਤਹਿਤ ਜ਼ਿਲ•ਾ ਫਿਰੋਜ਼ਪੁਰ ਪੁਲਸ ਨੇ ਗਸ਼ਤ ਦੌਰਾਨ ਇਕ ਬਿਨ•ਾ ਨੰਬਰੀ ਮੋਟਰਸਾਈਕਲ ਤੇ ਸਵਾਰ ਰਿਸ਼ਤੇ ਵਿਚ ਜੀਜਾ ਸਾਲੀ ਕੋਲੋਂ 55 ਕਿਲੋ ਚੂਰਾ ਪੋਸਤ ਬਰਾਮਦ ਕਰਕੇ ਉਨ•ਾਂ ਖਿਲਾਫ ਥਾਣਾ ਅਮੀਰ ਖਾਸ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜ਼ਿਲ•ਾ ਪੁਲਸ ਮੁਖੀ ਹਰਦਿਆਲ ਸਿੰਘ ਮਾਨ ਨੇ ਦੱਸਿਆ ਕਿ ਥਾਣਾ ਅਮੀਰ ਖਾਸ ਦੇ ਸਬ ਇੰਸਪੈਕਟਰ ਰਣਜੀਤ ਸਿੰਘ ਦੀ ਅਗਵਾਈ ਵਿਚ ਪੁਲਸ ਪਾਰਟੀ ਨੇ ਅਮੀਰ ਖਾਸ &#39ਚ ਗਸ਼ਤ ਕਰ ਰਹੇ ਸਨ। ਸਬ ਇੰਸਪੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਉਨ•ਾਂ ਦੀ ਪੁਲਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਉਨ•ਾਂ ਨੇ ਇਕ ਬਿਨ•ਾ ਨੰਬਰੀ ਮੋਟਰਸਾਈਕਲ ਤੇ ਸਵਾਰ ਦੋ ਜਣਿਆਂ ਨੂੰ ਰੋਕਿਆ। ਪੁਲਸ ਨੇ ਦੱਸਿਆ ਕਿ ਬਿਨ•ਾ ਨੰਬਰੀ ਮੋਟਰਸਾਈਕਲ ਤੇ ਮੋਟਰਸਾਈਕਲ ਚਾਲਕ ਵਲੋਂ ਰੱਖੀ ਇਕ ਬੋਰੀ ਦੀ ਤਲਾਸ਼ੀ ਲਈ ਤਾਂ ਉਸ &#39ਚੋਂ 55 ਕਿਲੋ ਚੂਰਾ ਪੋਸਤ ਬਰਾਮਦ ਹੋਇਆ। ਜਾਂਚਕਰਤਾ ਨੇ ਦੱਸਿਆ ਕਿ ਚੂਰਾ ਪੋਸਤ ਸਮੇਤ ਫੜੇ ਗਏ ਲੋਕਾਂ ਦੀ ਪਛਾਣ ਰੇਖਾ ਰਾਣੀ ਪੁੱਤਰੀ ਮਹਿੰਦਰ ਸਿੰਘ ਵਾਸੀ ਕਾਠਗੜ• ਥਾਣਾ ਸਦਰ ਜਲਾਲਾਬਾਦ ਜ਼ਿਲ•ਾ ਫਾਜ਼ਿਲਕਾ ਅਤੇ ਲਖਵਿੰਦਰ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਅਮੀਰ ਖਾਸ ਵਜੋਂ ਕੀਤੀ ਗਈ ਹੈ। ਜਾਂਚਕਰਤਾ ਨੇ ਦੱਸਿਆ ਕਿ ਇਹ ਦੋਵੇਂ ਰਿਸ਼ਤੇ ਵਿਚ ਜੀਜਾ ਸਾਲੀ ਹਨ। ਪੁਲਸ ਨੇ ਦੱਸਿਆ ਕਿ ਉਨ•ਾਂ ਦਾ ਮੋਟਰਸਾਈਕਲ ਵੀ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਜਾਂਚਕਰਤਾ ਨੇ ਦੱਸਿਆ ਕਿ ਦੋਵਾਂ ਕੋਲੋਂ ਹੋਰ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਨ•ਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Back to top button