ਜੁਡੀਸ਼ੀਅਲ ਕੋਰਟ ਕੰਪਲੈਕਸ ਵਿਖੇ ਵਿਸ਼ੇਸ਼ ਕੋਵਿਡ-19 ਟੀਕਾਕਰਨ ਕੈਂਪ ਲਗਾਇਆ ਗਿਆ
ਪੈਨਲ ਐਡਵੋਕੇਟ ਅਤੇ ਪੈਰਾ ਲੀਗਲ ਵਲੰਟੀਅਰਜ਼ ਨੇ ਲਗਵਾਇਆ ਟੀਕਾ
ਜੁਡੀਸ਼ੀਅਲ ਕੋਰਟ ਕੰਪਲੈਕਸ ਵਿਖੇ ਵਿਸ਼ੇਸ਼ ਕੋਵਿਡ-19 ਟੀਕਾਕਰਨ ਕੈਂਪ ਲਗਾਇਆ ਗਿਆ
ਪੈਨਲ ਐਡਵੋਕੇਟ ਅਤੇ ਪੈਰਾ ਲੀਗਲ ਵਲੰਟੀਅਰਜ਼ ਨੇ ਲਗਵਾਇਆ ਟੀਕਾ
ਫਿਰੋਜ਼ਪੁਰ 10 ਮਈ, 2021
ਜ਼ਿਲ੍ਹੇ ਵਿੱਚ ਕੋਵਿਡ ਮਹਾਂਮਾਰੀ ਨੂੰ ਮਾਤ ਦੇਣ ਲਈ ਚਲਾਈ ਗਈ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਕਿਸ਼ੋਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਦੂਜਾ ਕੋਵਿਡ ਟੀਕਾਕਰਨ ਕੈਂਪ ਲਗਵਾਇਆ ਗਿਆ । ਡਾ ਰਜਿੰਦਰ ਰਾਜ ਮਾਨਯੋਗ ਸਿਵਲ ਸਰਜਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਸਤਪਾਲ ਦੀ ਅਗਵਾਈ ਵਾਲੀ ਸਿਵਲ ਹਸਪਤਾਲ ਦੀ ਟੀਮ ਵੱਲੋਂ ਲਗਾਏ ਗਏ ਇਸ ਟੀਕਾਕਰਨ ਕੈਂਪ ਦੌਰਾਨ ਸੀ.ਜੇ.ਐੱਮ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਏਕਤਾ ਉੱਪਲ ਦੇ ਦਫ਼ਤਰ ਦੇ 100 ਵਿਅਕਤੀਆਂ ਜ਼ਿਨ੍ਹਾਂ ਵਿੱਚੋਂ ਪੈਰਾ ਲੀਗਲ ਵਲੰਟੀਅਰਜ਼ ਅਤੇ ਪੈਨਲ ਐਡਵੋਕੇਟ ਨੇ ਇਸ ਕੋਵਿਡ ਵੈਕਸੀਨ ਕੈਂਪ ਵਿੱਚ ਭਾਗ ਲਿਆ ।
ਜ਼ਿਲ੍ਹਾ ਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ ਨੇ ਇਸ ਮੌਕੇ ਸੰਬੋਧਨ ਕਰਦਿਆਂ ਦੱਸਿਆ ਕਿ ਸਮੇਂ ਸਮੇਂ ਤੇ ਲੋੜ ਅਨੁਸਾਰ ਇਸ ਤਰ੍ਹਾਂ ਤੇ ਕੋਵਿਡ ਵੈਕਸੀਨ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਲੋਕ ਟੀਕਾਕਰਨ ਲਈ ਆਪਣੀ ਰਜਿਸਟਰੇਸ਼ਨ ਕਰਵਾਉਣ ਤੇ ਟੀਕਾ ਜ਼ਰੂਰ ਲਗਵਾਉਣ। ਅੰਤ ਵਿੱਚ ਸੀ.ਜੇ.ਐਮ ਏਕਤਾ ਉਪਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਟੀਕਾਕਰਨ ਸਬੰਧੀ ਅਫਵਾਹਾ ਤੋਂ ਦੂਰ ਰਹਿਣ ਅਤੇ ਟੀਕਾਕਰਨ ਕਰਵਾਉਣ। ਉਨ੍ਹਾਂ ਅਪੀਲ ਕੀਤੀ ਕਿ ਲੋਕ ਟੀਕਾਕਰਨ ਤਾਂ ਕਰਵਾਉਣ ਹੀ ਨਾਲ ਹੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਵੀ ਵਰਤਣ।