Ferozepur News

ਜੂਨੀਅਰ ਸਟੇਟ ਹੈਂਡਬਾਲ ਚੈਂਪੀਅਨਸ਼ਿਪ ਲਈ ਟਰਾਈਲ 6 ਸਤੰਬਰ ਨੂੰ

ਫਿਰੋਜ਼ਪੁਰ 5 ਸਤੰਬਰ 2018    Manish Bawa
ਜੂਨੀਅਰ ਸਟੇਟ ਹੈਂਡਬਾਲ ਚੈਂਪੀਅਨਸ਼ਿਪ ਲਈ ਲੁਧਿਆਣਾ ਵਿਖੇ ਹੋਣ ਵਾਲੀਆਂ ਖੇਡਾਂ ਲਈ ਟਰਾਈਲ 6 ਸਤੰਬਰ ਨੂੰ ਸ਼ਾਮ 4:30 ਵਜੇ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਅਤੇ ਹੈਂਡਬਾਲ ਕੋਚਿੰਗ ਸੈਂਟਰ ਸਰਕਾਰੀ ਹਾਈ ਸਕੂਲ ਤੂਤ ਵਿਖੇ ਲਏ ਜਾਣਗੇ। ਇਹ ਜਾਣਕਾਰੀ ਜ਼ਿਲ੍ਹਾ ਹੈਂਡਬਾਲ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਬਦਲੇਵ ਸਿੰਘ ਭੁੱਲਰ ਨੇ ਦਿੱਤੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੈਕਟਰੀ ਸ. ਬਲਵੰਤ ਸਿੰਘ ਨੇ ਦੱਸਿਆ ਕਿ ਜੂਨੀਅਰ ਸਟੇਟ ਹੈਂਡਬਾਲ ਚੈਂਪੀਅਨਸ਼ਿਪ ਲਈ ਲੁਧਿਆਣਾ ਵਿਖੇ 8 ਸਤੰਬਰ ਤੋਂ 10 ਸਤੰਬਰ ਤੱਕ ਖੇਡਾਂ ਹੋਣਗੀਆਂ। ਉਨ੍ਹਾਂ ਦੱਸਿਆ ਕਿ ਖੇਡਾਂ ਵਿੱਚ ਭਾਗ ਲੈਣ ਵਾਲੇ ਲੜਕੇ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਕੋਚ ਗੁਰਜੀਤ ਸਿੰਘ ਅਤੇ ਲੜਕੀਆਂ ਹੈਂਡਬਾਲ ਕੋਚਿੰਗ ਸੈਂਟਰ ਸਰਕਾਰੀ ਹਾਈ ਸਕੂਲ ਤੂਤ ਵਿਖੇ ਕੋਚ ਜਗਮੀਤ ਸਿੰਘ ਕੋਲ ਸਮੇਂ ਸਿਰ ਰਿਪੋਰਟ ਕਰਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਟਰਾਈਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ/ਖਿਡਾਰਨਾਂ ਦੀ ਉਮਰ 20 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। 

Related Articles

Back to top button