Ferozepur News

ਜੈਨੇਸਿਸ ਡੈਂਟਲ ਕਾਲਜ ਅਤੇ ਹਸਪਤਾਲ ਵਿਖੇ ਸਲਾਨਾ ਸਪੋਰਟਸ ਮੀਟ-2023 ਦਾ ਆਯੋਜਨ

ਜੈਨੇਸਿਸ ਡੈਂਟਲ ਕਾਲਜ ਅਤੇ ਹਸਪਤਾਲ ਵਿਖੇ ਸਲਾਨਾ ਸਪੋਰਟਸ ਮੀਟ-2023 ਦਾ ਆਯੋਜਨ

ਜੈਨੇਸਿਸ ਡੈਂਟਲ ਕਾਲਜ ਅਤੇ ਹਸਪਤਾਲ ਵਿਖੇ ਸਲਾਨਾ ਸਪੋਰਟਸ ਮੀਟ-2023 ਦਾ ਆਯੋਜਨ

ਫਿਰੋਜ਼ਪੁਰ, 13 ਮਾਰਚ, 2023: : ਫਿਰੋਜ਼ਪੁਰ ਮੋਗਾ ਰੋਡ ‘ਤੇ ਸਥਿਤ ਜੈਨੇਸਿਸ ਡੈਂਟਲ ਕਾਲਜ ਅਤੇ ਹਸਪਤਾਲ ਵਿਖੇ ਸਲਾਨਾ ਸਪੋਰਟਸ ਮੀਟ-2023 ਦਾ ਆਯੋਜਨ ਕੀਤਾ ਗਿਆ। ਪਿ੍ੰਸੀਪਲ ਡਾ: ਪ੍ਰਸ਼ੋਤਮ ਜਸੂਜਾ ਦੀ ਪ੍ਰਧਾਨਗੀ ਹੇਠ ਕਰਵਾਈ ਗਈ ਚਾਰ ਰੋਜ਼ਾ ਖੇਡ ਮੇਲੇ ਵਿਚ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਪੋਰਟਸ ਮੀਟ ਵਿੱਚ ਕਾਲਜ ਦੇ ਚੇਅਰਮੈਨ ਸੀਏ ਵਰਿੰਦਰ ਮੋਹਨ ਸਿੰਘਲ ਦੀ ਪਤਨੀ ਮੀਨਾਕਸ਼ੀ ਸਿੰਘਲ ਅਤੇ ਜੁਆਇੰਟ ਚੇਅਰਮੈਨ ਗਗਨਦੀਪ ਸਿੰਘਲ ਦੀ ਪਤਨੀ ਨਮਿਤਾ ਸਿੰਘਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਖੇਡ ਸਮਾਗਮ ਦੀ ਸ਼ੁਰੂਆਤ ਰੰਗ ਬਿਰੰਗੇ ਗੁਬਾਰੇ ਹਵਾ ਵਿੱਚ ਛੱਡ ਕੇ ਕੀਤੀ ਗਈ। ਇਸ ਦੇ ਨਾਲ ਹੀ ਆਏ ਮਹਿਮਾਨਾਂ ਨੇ ਮਸ਼ਾਲ ਜਗਾ ਕੇ ਜਿੱਤ ਦਾ ਪ੍ਰਤੀਕ ਕੀਤਾ। ਚਾਰ ਰੋਜ਼ਾ ਸਪੋਰਟਸ ਮੀਟ ਵਿੱਚ 100 ਮੀਟਰ, 200 ਮੀਟਰ ਦੌੜ, ਬੋਰੀ ਦੌੜ, ਨਿੰਬੂ ਦੌੜ, ਸ਼ਾਟਪੁੱਟ, ਚਾਟੀ ਦੌੜ, ਰੱਸਾਕਸ਼ੀ ਆਦਿ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਮਹਿਮਾਨਾਂ ਨੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ। ਅੰਤ ਵਿੱਚ ਕਾਲਜ ਦੇ ਚੇਅਰਮੈਨ ਵਰਿੰਦਰ ਮੋਹਨ ਸਿੰਘਲ ਨੇ ਕਿਹਾ ਕਿ ਅਜਿਹੀਆਂ ਖੇਡ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਦੇ ਸਰੀਰਕ ਵਿਕਾਸ ਵੱਲ ਧਿਆਨ ਦੇਣਾ ਬਹੁਤ ਜ਼ਰੂਰੀ ਹੋ ਗਿਆ ਹੈ। ਇਸੇ ਉਦੇਸ਼ ਨੂੰ ਮੁੱਖ ਰੱਖਦਿਆਂ ਕਾਲਜ ਵਿੱਚ ਸਪੋਰਟਸ ਮੀਟ ਦਾ ਆਯੋਜਨ ਕੀਤਾ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਵਿੱਦਿਆ ਰਾਹੀਂ ਅਸੀਂ ਮਾਨਸਿਕ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਂਦੇ ਹਾਂ, ਇਸ ਲਈ ਇਸ ਨੂੰ ਮੁੱਖ ਰੱਖਦਿਆਂ ਇਹ ਸਪੋਰਟਸ ਮੀਟ ਕਰਵਾਈ ਗਈ।

Related Articles

Leave a Reply

Your email address will not be published. Required fields are marked *

Back to top button