ਜੰਗਲਾਤ ਵਰਕਰ ਯੂਨੀਅਨ ਪੰਜਾਬ ਜ਼ਿਲ•ਾ ਫਿਰੋਜ਼ਪੁਰ ਦੀ ਮੀਟਿੰਗ ਹੋਈ
ਫਿਰੋਜ਼ਪੁਰ 16 ਮਾਰਚ (ਏ. ਸੀ. ਚਾਵਲਾ) : ਜੰਗਲਾਤ ਵਰਕਰ ਯੂਨੀਅਨ ਪੰਜਾਬ ਜ਼ਿਲ•ਾ ਫਿਰੋਜ਼ਪੁਰ ਦੀ ਮੀਟਿੰਗ ਸੋਨਾ ਸਿੰਘ ਦੀ ਪ੍ਰਧਾਨਗੀ ਹੇਠ ਸਾਰਾਗੜ•ੀ ਨਰਸਰੀ ਵਿਖੇ ਹੋਈ। ਮੀਟਿੰਗ ਵਿਚ ਫਿਰੋਜ਼ਪੁਰ ਵਿਚ ਵੱਖ ਵੱਖ ਰੇਂਜਾਂ ਦੇ ਪ੍ਰਧਾਨ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਮੀਟਿੰਦ ਵਿਚ ਜ਼ਿਲ•ਾ ਜਨਰਲ ਸਕੱਤਰ ਸ਼ੇਰ ਸਿੰਘ ਨੇ ਕਿਹਾ ਕਿ ਵਰਕਰਾਂ ਨੂੰ ਪਿਛਲੇ ਪੰਜ ਮਹੀਨਿਆਂ ਤੋਂ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ, ਪੁਰਾਣੇ ਵਰਕਰਾਂ ਨੂੰ ਕੰਮ ਤੋਂ ਹਟਾਇਆ ਜਾ ਰਿਹਾ ਹੈ, ਵਰਕਰਾਂ ਦੀ ਸੀਨੀਆਰਤਾ ਸੂਚੀ ਨਹੀਂ ਬਣਾਈ ਜਾ ਰਹੀ ਅਤੇ ਨਾ ਹੀ ਵਧੇ ਰੇਟ ਅਨੁਸਾਰ ਉਜਰਤਾਂ ਦਿੱਤੀਆਂ ਜਾ ਰਹੀਆਂ ਹਨ। ਜਿਸ ਕਾਰਨ ਵਰਕਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ•ਾਂ ਨੇ ਕਿਹਾ ਕਿ ਵਰਕਰਾਂ ਨੂੰ ਰੈਗੂਲਰ ਕਰਾਉਣ ਲਈ ਅਤੇ ਹੋਰ ਮੰਗਾਂ ਦੀ ਪ੍ਰਾਪਤੀ ਲਈ ਜੰਗਲਾਤ ਵਰਕਰ ਯੂਨੀਅਨ ਪੰਜਾਬ 24 ਮਾਰਚ 2015 ਨੂੰ ਪ੍ਰਧਾਨ ਮੁੱਖ ਵਣ ਪਾਲ ਪੰਜਾਬ ਮੋਹਾਲੀ ਦੇ ਦਫਤਰ ਸਾਹਮਣੇ ਧਰਨਾ ਲਾਇਆ ਜਾ ਰਿਹਾ ਹੈ। ਜਿਸ ਵਿਚ ਫਿਰੋਜ਼ਪੁਰ ਮੰਡਲ ਅਤੇ ਮੁਕਤਸਰ ਮੰਡਲ ਤੋਂ ਵੱਡੀ ਗਿਣਤੀ ਵਿਚ ਵਰਕਰ ਸ਼ਾਮਲ ਹੋਣਗੇ। ਮੀਟਿੰਗ ਵਿਚ ਜੋਗਿੰਦਰ ਸਿੰਘ ਕਮੱਗਰ, ਇੰਦਰ ਸਿੰਘ ਹਾਮਦ, ਸੁੱਖਾ ਫਤਿਹਗੜ•, ਦਰਸ਼ਨ ਲਾਲ, ਮੱਲ ਸਿੰਘ, ਲਾਲ ਸਿੰਘ ਰੇਂਜ ਪ੍ਰਧਾਨ, ਭਜਨ ਸਿੰਘ, ਅਜੀਤ ਸਿੰਘ ਜ਼ੀਰਾ, ਮਹਿੰਦਰ ਸਿੰਘ ਕਮੱਗਰ, ਗੁਰਦਿਆਲ ਸਿੰਘ ਤਲਵੰਡੀ, ਮੁਖਤਿਆਰ ਸਿੰਘ, ਮੰਗਲ ਸਿੰਘ, ਮੇਹ ਸਿੰਘ, ਕਾਲਾ ਸਿੰਘ, ਖਰੈਤ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।