Ferozepur News

ਝੋਕ ਹਰੀ ਹਰ ਕਬੱਡੀ ਕੱਪ ਦਾ ਡਿਪਟੀ ਕਮਿਸ਼ਨਰ ਚੰਦਰ ਗੈਂਦ ਕੀਤਾ ਕੈਲੰਡਰ ਰਿਲੀਜ਼ 

ਝੋਕ ਹਰੀ ਹਰ ਕਬੱਡੀ ਕੱਪ ਦਾ ਡਿਪਟੀ ਕਮਿਸ਼ਨਰ ਚੰਦਰ ਗੈਂਦ ਕੀਤਾ ਕੈਲੰਡਰ ਰਿਲੀਜ਼ 
ਫ਼ਿਰੋਜ਼ਪੁਰ, 30 ਅਗਸਤ ()- ਸੰਧੂ ਗੋਤ ਦੇ ਜਠੇਰੇ ਬਾਬਾ ਕਾਲਾ ਮਹਿਰ ਨੂੰ ਸਮਰਪਿਤ ਸਾਲਾਨਾ ਮੇਲਾ 6 ਸਤੰਬਰ ਦਿਨ ਸ਼ੁੱਕਰਵਾਰ ਨੂੰ ਪਿੰਡ ਝੋਕ ਹਰੀ ਹਰ ਵਿਖੇ ਬਾਬਾ ਕਾਲਾ ਮਹਿਰ ਯੂਥ ਕਲੱਬ ਵਲੋਂ ਸਮੂਹ ਨਗਰ ਵਾਸੀਆਂ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਪ੍ਰਧਾਨ ਗਮਦੂਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਕਬੱਡੀ ਕੱਪ ਦਾ ਕੈਲੰਡਰ ਅੱਜ ਡਿਪਟੀ ਕਮਿਸ਼ਨਰ ਚੰਦਰ ਗੈਂਦ ਵਲੋਂ ਰਿਲੀਜ਼ ਕੀਤਾ ਗਿਆ। ਕਲੱਬ ਪ੍ਰਧਾਨ ਗਮਦੂਰ ਸਿੰਘ ਸੰਧੂ ਨੇ ਦੱਸਿਆ ਕਿ 6 ਸਤੰਬਰ ਨੂੰ ਆਲ ਓਪਨ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਕਲੱਬਾਂ ਦੀਆਂ 8 ਬੁੱਕ ਕੀਤੀਆਂ ਟੀਮਾਂ ਹੀ ਖੇਡਣਗੀਆਂ। ਉਨ੍ਹਾਂ ਦੱਸਿਆ ਕਿ ਜੇਤੂ ਟੀਮ ਨੂੰ ਪਹਿਲਾ 75 ਹਜ਼ਾਰ ਰੁਪਏ ਦਾ ਨਗਦ ਇਨਾਮ ਟਰਾਂਸਪੋਰਟ ਐਲ.ਐਲ.ਸੀ. ਦੁਬਈ ਦੇ ਪ੍ਰਬੰਧਕ ਗੁਰਵਿੰਦਰ ਸਿੰਘ ਆਦਿ ਉਨ੍ਹਾਂ ਦੇ ਸਾਥੀਆਂ ਵਲੋਂ ਦਿੱਤਾ ਜਾਣਾ ਹੈ। ਜਦਕਿ ਉਪ ਜੇਤੂ ਟੀਮ ਨੂੰ 61 ਹਜ਼ਾਰ ਰੁਪਏ ਦਾ ਨਗਦ ਇਨਾਮ ਸਵ: ਦਸੌਂਧਾ ਸਿੰਘ ਸੰਧੂ ਦੇ ਪਰਿਵਾਰ ਵਲੋਂ ਦਿੱਤਾ ਜਾਣਾ ਹੈ। ਬੈੱਸਟ ਰੇਡਰ ਅਤੇ ਜਾਫ਼ੀ ਨੂੰ ਰਵਿੰਦਰ ਸਿੰਘ ਕੈਨੇਡਾ, ਮਨਦੀਪ ਸਿੰਘ ਬੱਬੂ ਕੈਨੇਡਾ ਵਲੋਂ 11-11 ਹਜ਼ਾਰ ਰੁਪਏ ਦੇ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਲੜਕੀਆਂ ਦੇ ਕਬੱਡੀ ਸ਼ੋਅ ਮੈਚ ’ਚ ਸਿਰਫ਼ ਬੁੱਕ ਕੀਤੀਆਂ ਟੀਮਾਂ ਨੂੰ ਹੀ ਖੇਡਣ ਦਾ ਮੌਕਾ ਦਿੱਤਾ ਜਾਵੇਗਾ, ਜਿਸ ਵਿਚ ਜੇਤੂ ਰਹਿਣ ਵਾਲੀ ਟੀਮ ਨੂੰ 25 ਹਜ਼ਾਰ ਰੁਪਏ ਦਾ ਨਗਦ ਇਨਾਮ ਸਵ: ਬੂਟਾ ਸਿੰਘ ਢਿੱਲੋਂ ਵਲੋਂ ਅਤੇ ਉਪ ਜੇਤੂ ਰਹਿਣ ਵਾਲੀ ਟੀਮ ਨੂੰ 15 ਹਜ਼ਾਰ ਰੁਪਏ ਦਾ ਨਗਦ ਇਨਾਮ ਰਾਜਦੀਪ ਸਿੰਘ ਸੰਧੂ, ਭੁਪਿੰਦਰ ਸਿੰਘ ਸੰਧੂ ਅਤੇ ਮੁਨੀਸ਼ ਚੌਹਾਨ ਨਿਊਜ਼ੀਲੈਂਡ ਵਾਲਿਆਂ ਵਲੋਂ ਦਿੱਤਾ ਜਾਵੇਗਾ। ਇਸ ਮੌਕੇ ਜਗਸੀਰ ਸਿੰਘ ਜੱਸਾ ਚੇਅਰਮੈਨ, ਲਖਵਿੰਦਰ ਸਿੰਘ ਲੱਖਾ, ਦਲਜੀਤ ਸਿੰਘ ਜੀਤੂ, ਰਣਧੀਰ ਸਿੰਘ ਧੀਰਾ, ਇਕਬਾਲ ਸਿੰਘ ਸੰਧੂ, ਗੁਰਬਿੰਦਰ ਸਿੰਘ ਸੰਧੂ, ਚਮਕੌਰ ਸਿੰਘ ਸੰਧੂ, ਕਰਨਬੀਰ ਸਿੰਘ ਸੰਧੂ, ਜੱਜ ਧਨੋਆ, ਹਰਪਿੰਦਰ ਸਿੰਘ ਹੈਪਾ, ਸੁਖਵਿੰਦਰ ਸਿੰਘ ਸੁੱਖਾ ਮਾਨ, ਸੁੱਖ ਸੰਧੂ, ਦਵਿੰਦਰ ਸਿੰਘ ਬਿੰਦੀ, ਰਛਪਾਲ ਸਿੰਘ ਸੰਧੂ ਆਦਿ ਹਾਜ਼ਰ ਸਨ।

Related Articles

Back to top button