Ferozepur News

ਝੋਨੇ ਦੀ ਖ਼ਰੀਦ ਦੌਰਾਨ ਮੰਡੀਆਂ &#39ਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਮੀਨਾ

ਝੋਨੇ ਦੀ ਖ਼ਰੀਦ ਦੌਰਾਨ ਮੰਡੀਆਂ &#39ਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਮੀਨਾ
ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ : ਖਰਬੰਦਾ
ਜ਼ਿਲ੍ਹੇ ਅੰਦਰ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ
ਜ਼ਿਲ੍ਹੇ ਅੰਦਰ 131 ਖ਼ਰੀਦ ਕੇਂਦਰਾਂ ਵਿਚ ਹੋਵੇਗੀ ਝੋਨੇ ਦੀ ਖ਼ਰੀਦ
???????????????????????????????
ਫਿਰੋਜ਼ਪੁਰ 23 ਸਤੰਬਰ ( Harish Monga )  ਝੋਨੇ ਦੀ ਖ਼ਰੀਦ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਕਮਿਸ਼ਨਰ ਫਿਰੋਜ਼ਪੁਰ/ਫ਼ਰੀਦਕੋਟ ਡਵੀਜ਼ਨ ਸ੍ਰੀ . ਵੀ.ਕੇ ਮੀਨਾ ਦੀ ਪ੍ਰਧਾਨਗੀ ਵਿਚ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੀਟਿੰਗ ਹਾਲ ਵਿਚ ਡਿਪਟੀ ਕਮਿਸ਼ਨਰ ਇੰਜ. ਡੀ.ਪੀ.ਐਸ. ਖਰਬੰਦਾ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ  ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਖ਼ਰੀਦ ਏਜੰਸੀਆਂ ਪਨਗਰੇਨ, ਮਾਰਕਫੈੱਡ, ਪੰਜਾਬ ਐਗਰੋ, ਐਫ.ਸੀ.ਆਈ., ਪੰਜਾਬ ਵੇਅਰ ਹਾਊਸ ਦੇ ਅਧਿਕਾਰੀ ਹਾਜ਼ਰ ਸਨ।
ਸ਼੍ਰੀ ਮੀਨਾ ਨੇ  ਕਿਹਾ ਕਿ ਜ਼ਿਲ੍ਹੇ ਦੇ 131 ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਇਨ੍ਹਾਂ ਖ਼ਰੀਦ ਕੇਂਦਰਾਂ ਵਿਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਝੋਨੇ ਦੇ ਖ਼ਰੀਦ ਪ੍ਰਬੰਧਾਂ ਵਿਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲਾਪ੍ਰਵਾਹੀ ਕਰਨ ਵਾਲੇ ਅਧਿਕਾਰੀ ਜਾਂ ਕਰਮਚਾਰੀ ਖ਼ਿਲਾਫ਼ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਵੇ, ਇਸ ਲਈ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ  ਰੌਸ਼ਨੀ, ਪੀਣ ਵਾਲੇ ਪਾਣੀ, ਬਿਜਲੀ, ਸਾਫ਼ ਸਫ਼ਾਈ, ਬਾਰਦਾਨਾਂ ਅਤੇ ਟਰਾਂਸਪੋਰਟ ਆਦਿ ਦੇ ਪੁਖ਼ਤਾ ਪ੍ਰਬੰਧ ਕਰ ਲੈਣੇ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦਾ ਸਾਰਾ ਕੰਮ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੀ ਮੁਕੰਮਲ ਕੀਤਾ ਜਾਵੇ। ਉਨ੍ਹਾਂ  ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਖਰੀਦੀ ਗਈ ਫ਼ਸਲ ਦੀ ਅਦਾਇਗੀ ਮਿਥੇ ਸਮੇਂ ਅੰਦਰ ਕੀਤੀ ਜਾਵੇ। ਉਨ੍ਹਾਂ ਨੇ ਇਸ ਮੌਕੇ ਸਬ ਡਵੀਜ਼ਨਲ ਮੈਜਿਸਟਰੇਟਾਂ  ਨੂੰ ਆਪਣੇ ਅਧੀਨ ਪੈਂਦੀਆਂ ਮੰਡੀਆਂ ਵਿੱਚ ਖ਼ਰੀਦ ਕਾਰਜਾਂ &#39ਤੇ ਨਿਗਰਾਨੀ ਰੱਖਣ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਨਾਲ ਜੁੜੇ ਸਾਰੇ ਵਰਗ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ।  ਉਨ੍ਹਾਂ ਨੇ ਸਮੂਹ ਖ਼ਰੀਦ ਏਜੰਸੀਆਂ ਦੇ ਕਰਮਚਾਰੀਆਂ ਅਤੇ ਮੰਡੀ ਬੋਰਡ ਦੇ ਮੁਲਾਜ਼ਮਾਂ ਨੂੰ ਖ਼ਰੀਦ ਨਾਲ ਸਬੰਧਿਤ ਰੋਜ਼ਾਨਾ ਅੱਪਡੇਟ ਕਮਿਸ਼ਨਰ ਦਫ਼ਤਰ ਵਿਖੇ ਭੇਜਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਫਿਰੋਜ਼ਪੁਰ ਦੀਆਂ ਮੰਡੀਆਂ ਵਿਚ 725075 ਲੱਖ  ਐਮ.ਟੀ ਝੋਨੇ ਦੀ ਆਮਦ ਦੇ ਮੁਕਾਬਲੇ ਇਸ ਵਾਰ 725100 ਲੱਖ ਐਮ.ਟੀ  ਝੋਨੇ ਦੀ ਆਮਦ ਦੀ ਉਮੀਦ ਕੀਤੀ ਜਾ ਰਹੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਖ਼ਰੀਦ ਮੌਕੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਨਾਲ ਹੀ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਅਤੇ ਨਾ ਹੀ ਰਾਤ ਵੇਲੇ ਕੰਬਾਈਨਾਂ ਚਲਾਈਆਂ ਜਾਣ, ਕਿਉਂਕਿ ਇਸ ਨਾਲ ਦੁਰਘਟਨਾਵਾਂ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਕੰਬਾਈਨ ਮਾਲਕ ਫਿਰੋਜਪੁਰ ਜ਼ਿਲ੍ਹੇ &#39ਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟੇਗਾ ਤਾਂ ਉਨ੍ਹਾਂ ਦੀਆਂ ਕੰਬਾਈਨਾਂ ਜ਼ਬਤ ਹੋਣਗੀਆਂ ਅਤੇ ਪੂਰਾ ਸੀਜ਼ਨ ਉਨ੍ਹਾਂ ਦੀਆਂ ਕੰਬਾਈਨਾਂ ਨੂੰ ਨਹੀ ਛੱਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਲਈ 80 ਫ਼ੀਸਦੀ ਬਾਰਦਾਨਾ ਉਪਲਬਧ ਹੈ ਅਤੇ ਸੀਜ਼ਨ ਸ਼ੁਰੂ ਹੋਣ ਤੋ ਪਹਿਲਾਂ ਬਾਕੀ 20 ਫ਼ੀਸਦੀ ਬਾਰਦਾਨਾ ਵੀ ਪ੍ਰਾਪਤ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖ਼ਰੀਦ ਲਈ ਸਟਾਫ਼ ਦੀ ਤਾਇਨਾਤੀ ਕਰ ਦਿੱਤੀ ਗਈ ਹੈ ਅਤੇ ਜ਼ਿਲ੍ਹੇ ਵਿਚ ਝੋਨੇ ਦੀ ਢੋਆ-ਢੁਆਈ ਸਬੰਧੀ ਬਾਕੀ ਰਹਿੰਦੇ ਟੈਂਡਰ ਜਲਦੀ ਹੀ ਫਾਈਨਲ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਕੱਲ੍ਹ ਤੱਕ ਸਮੂਹ ਆੜ੍ਹਤੀਆਂ, ਲੇਬਰ ਠੇਕੇਦਾਰਾਂ ਦੇ ਟਰਾਂਸਪੋਰਟਰਾਂ ਨੂੰ ਪਿਛਲੇ ਸੀਜ਼ਨ ਦੀਆਂ ਬਕਾਇਆ ਰਹਿੰਦੀਆਂ ਅਦਾਇਗੀਆਂ ਕੀਤੀਆਂ ਜਾਣ ਅਤੇ ਝੋਨੇ ਦੇ ਸੀਜ਼ਨ ਸਬੰਧੀ ਸ਼ੁੱਕਰਵਾਰ ਤੱਕ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਜਾਣ।
ਮੀਟਿੰਗ ਦੌਰਾਨ ਐਸ.ਡੀ.ਐਮ ਜ਼ੀਰਾ ਸ੍ਰ. ਜਰਨੈਲ ਸਿੰਘ, ਐਸ.ਡੀ.ਐਮ ਗੁਰੂਹਰਸਹਾਏ , ਜ਼ਿਲ੍ਹਾ ਟਰਾਂਸਪੋਰਟ ਅਫ਼ਸਰ  ਕਮ-ਏ.ਡੀ (ਡੀ) ਸ੍ਰ. ਚਰਨਦੀਪ ਸਿੰਘ, ਸਹਾਇਕ ਕਮਿਸ਼ਨਰ ਮਿਸ ਜਸਲੀਨ ਕੌਰ, ਡਾ. ਅੰਜੂਮਨ ਭਾਸਕਰ ਡਿਪਟੀ ਡਾਇਰੈਕਟਰ (ਫ਼ੀਲਡ) ਖ਼ੁਰਾਕ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਫਿਰੋਜ਼ਪੁਰ, ਡੀ.ਡੀ.ਪੀ.ਓ ਸ੍ਰ.ਰਵਿੰਦਰ ਪਾਲ ਸਿੰਘ ਸੰਧੂ, ਡੀ.ਐਫ.ਐਸ.ਸੀ ਸ੍ਰੀ. ਸਿਕੰਦਰ ਹੀਰ, ਜ਼ਿਲ੍ਹਾ ਮੰਡੀ ਅਫ਼ਸਰ ਸ੍ਰ.ਮਨਜੀਤ ਸਿੰਘ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Related Articles

Back to top button