Ferozepur News

ਟੀਬੀ ਮੁਕਤ ਭਾਰਤ ਅਭਿਆਨ ਤਹਿਤ ਸਿਹਤ ਵਿਭਾਗ ਵੱਲੋਂ ਕੱਢੀ ਜਾਗਰੂਕਤਾ ਰੈਲੀ

ਐਮ.ਐਲ.ਏ. ਐਡਵੋਕੇਟ ਰਜਨੀਸ਼ ਦਹੀਯਾ ਨੇ ਰੈਲੀ ਨੂੰ ਹਰੀ ਝੰਡੀ ਵਿਖਾ ਕੀਤਾ ਰਵਾਨਾ

ਟੀਬੀ ਮੁਕਤ ਭਾਰਤ ਅਭਿਆਨ ਤਹਿਤ ਸਿਹਤ ਵਿਭਾਗ ਵੱਲੋਂ ਕੱਢੀ ਜਾਗਰੂਕਤਾ ਰੈਲੀ

ਟੀਬੀ ਮੁਕਤ ਭਾਰਤ ਅਭਿਆਨ ਤਹਿਤ ਸਿਹਤ ਵਿਭਾਗ ਵੱਲੋਂ ਕੱਢੀ ਜਾਗਰੂਕਤਾ ਰੈਲੀ

ਐਮ.ਐਲ.ਏ. ਐਡਵੋਕੇਟ ਰਜਨੀਸ਼ ਦਹੀਯਾ ਨੇ ਰੈਲੀ ਨੂੰ ਹਰੀ ਝੰਡੀ ਵਿਖਾ ਕੀਤਾ ਰਵਾਨਾ

100 ਦਿਨਾਂ ਤੱਕ ਚਲਣ ਵਾਲੀ ਮੁਹਿੰਮ ਤਹਿਤ 377 ਟੀਮਾਂ ਕਰਣਗੀਆਂ ਮਰੀਜਾਂ ਦੀ ਸ਼ਨਾਖ਼ਤ

ਫ਼ਿਰੋਜ਼ਪੁਰ, 7 ਦਸੰਬਰ ( )
ਸੂਬਾ ਸਰਕਾਰ ਅਤੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਟੀਬੀ ਦੇ ਖਾਤਮੇ ਲਈ ਅੱਜ ਟੀਬੀ ਮੁਕਤ ਭਾਰਤ ਅਭਿਆਨ ਦੀ ਸ਼ੁਰੂਆਤ ਕੀਤੀ ਗਈ। ਟੀਬੀ ਦੇ ਖਾਤਮੇ ਲਈ 100 ਦਿਨਾਂ ਤੱਕ ਚਲਣ ਵਾਲੀ ਮੁਹਿੰਮ ਹੇਠ ਸਿਵਲ ਹਸਪਤਾਲ ਤੋਂ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ ਵਿਧਾਨਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੇਜ਼ ਰਾਮ, ਜ਼ਿਲ੍ਹਾ ਟੀਬੀ ਅਫ਼ਸਰ ਡਾ. ਸਤਿੰਦਰ ਓਬਰਾਏ ਵਲੋਂ ਮੁੱਖ ਮਹਿਮਾਨ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਟੀਬੀ ਖ਼ਾਤਮੇ ਵਿੱਚ ਬਣਦਾ ਯੋਗਦਾਨ ਪਾਉਣ ਲਈ ਸਹੁੰ ਵੀ ਚੁਕਾਈ ਗਈ।
ਐਮ.ਐਲ.ਏ. ਸ਼੍ਰੀ ਰਜਨੀਸ਼ ਦਹੀਯਾ ਨੇ ਇੱਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਇਸ ਮੁਹਿੰਮ ਨੂੰ 18 ਉੱਚ ਤਰਜੀਹੀ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਗਿਆ ਹੈ। ਇਹ ਮੁਹਿੰਮ 7 ਦਸੰਬਰ ਤੋਂ ਮਾਰਚ 2025 ਤੱਕ ਜ਼ਾਰੀ ਰਹੇਗੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਟੀਬੀ ਖ਼ਾਤਮੇ ਲਈ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਜ਼ਰੂਰ ਕੀਤਾ ਜਾਵੇ।
ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੇਜ਼ ਰਾਮ ਅਤੇ ਜਿਲ੍ਹਾ ਟੀਬੀ ਅਫ਼ਸਰ ਡਾ. ਸਤਿੰਦਰ ਓਬਰਾਏ ਨੇ ਦੱਸਿਆ ਕਿ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ ਇਸ 100 ਦਿਨਾਂ ਮੁਹਿੰਮ ਦੌਰਾਨ ਸਿਹਤ ਵਿਭਾਗ ਦੀਆਂ 377 ਟੀਮਾਂ ਵਲੋਂ ਟੀਬੀ ਦੇ ਸ਼ੱਕੀ ਮਰੀਜ਼ਾਂ ਦੀ ਪਛਾਣ ਕਰਕੇ ਟੈਸਟ ਅਤੇ ਇਲਾਜ਼ ਕੀਤਾ ਜਾਵੇਗਾ। ਸਿਵਲ ਸਰਜਨ ਦਫ਼ਤਰ ਦੀ ਮਾਸ ਮੀਡੀਆ ਬਰਾਂਚ ਅਤੇ ਟੀਬੀ ਬਰਾਂਚ ਦੇ ਮੁਲਾਜ਼ਮਾਂ ਵੱਲੋ ਜ਼ਿਲ੍ਹੇ ਭਰ ਵਿੱਚ ਜਾਗਰੂਕਤਾ ਮੁਹਿੰਮ ਅਤੇ ਸਮਾਜਿਕ ਜਾਗਰੂਕਤਾ ਦੁਆਰਾ ਟੀਬੀ ਦੇ ਕੇਸਾਂ ਦੀ ਪਛਾਣ, ਆਰਥਿਕ ਤੌਰ ਤੇ ਕਮਜ਼ੋਰ ਆਬਾਦੀ ਦੀ ਸਕ੍ਰੀਨਿੰਗ ਅਤੇ ਟੈਸਟਿੰਗ ਕਰਕੇ ਟੀਬੀ ਮਰੀਜ਼ਾਂ ਦੀ ਮੌਤ ਦਰ ਨੂੰ ਘਟਾਉਣ ਵਿੱਚ ਅਹਿਮ ਰੋਲ ਅਦਾ ਕੀਤਾ ਜਾਵੇਗਾ। ਇਸ ਸਮਾਂਬੱਧ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਮੂਲੀਅਤ ਦੇ ਨਾਲ ਨਾਲ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਸਿੱਖਿਆ ਵਿਭਾਗ ਅਤੇ ਹੋਰ ਵਿਭਾਗਾਂ ਦੀ ਭਾਗੀਦਾਰੀ ਵੀ ਹੋਵੇਗੀ।
ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਅਤੇ ਨੇਹਾ ਭੰਡਾਰੀ ਨੇ ਦੱਸਿਆ ਕਿ ਟੀਬੀ ਦੇ ਸੰਭਾਵੀ ਮਰੀਜ਼ਾਂ ਦੀ ਪਛਾਣ ਕਰਨ ਲਈ ਜੇਲ੍ਹ ਦੇ ਕੈਦੀਆਂ, ਬਿਰਧ ਆਸ਼ਰਮਾਂ, ਅਨਾਥ ਆਸ਼ਰਮਾਂ, ਉਸਾਰੀ ਸਥਾਨਾਂ ਦੇ ਕਾਮਿਆਂ, ਸਟੋਨ ਕਰੱਸ਼ਰ ਵਰਕਰਾਂ, ਝੁੱਗੀਆਂ ਵਿੱਚ ਰਹਿਣ ਵਾਲੇ, ਭੋਜਨ ਸੰਭਾਲਣ ਵਾਲੇ ਅਤੇ ਡਾਇਲਿਸਿਸ ਦੇ ਮਰੀਜ਼ਾ ਲਈ ਸਕ੍ਰੀਨਿੰਗ ਕੈਂਪ ਲਗਾਏ ਜਾਣਗੇ।
ਇਸ ਮੌਕੇ ਡਾ. ਨਵੀਨ ਸੇਠੀ, ਡਾ. ਪੰਕਜ ਗੁਪਤਾ, ਡਾ. ਅਕਾਸ਼ ਅੱਗਰਵਾਲ,ਵਿਕਾਸ ਕਾਲਰਾ ਪੀ.ਏ., ਟੀ ਬੀ ਵਿਭਾਗ ਤੋ ਫਾਰਮੇਸੀ ਅਫ਼ਸਰ ਰਾਜਕੁਮਾਰ , ਨਰੇਸ਼ ਕੁਮਾਰ, ਸੀਨੀਅਰ ਐਲ ਟੀ ਅਰੁਣ ਕੁਮਾਰ ਅਤੇ ਸਿਮਰਨਜੀਤ ਸਿੰਘ, ਮੈਡਮ ਮੋਨਿਕਾ ਕੌਂਲਸਰ, ਰਾਜਦੀਪ ਸਿੰਘ, ਸਟਾਫ ਨਰਸ ਵੀਰਪਾਲ ਕੌਰ ਵੰਦਨਾ ਪਾਲ ,ਕਮਲ ਜੀਤ ਸਿੰਘ, ਹਰਮਿੰਦਰ ਪਾਲ ਸਿੰਘ, ਅਮਰਿੰਦਰ ਸਿੰਘ, ਰਣਜੀਤ ਸਿੰਘ, ਮਲਕੀਤ ਸਿੰਘ, ਰਿੰਕੂ ਵੀ ਹਾਜ਼ਰ ਸਨ

Related Articles

Leave a Reply

Your email address will not be published. Required fields are marked *

Back to top button