Ferozepur News
ਟ੍ਰਾਂਸਫਾਰਮਰ 'ਚੋਂ ਕੀਮਤੀ ਸਮਾਨ ਚੋਰੀ
ਫਿਰੋਜਪੁਰ 22 ਫਰਵਰੀ (ਏ. ਸੀ. ਚਾਵਲਾ) ਫਿਰੋਜ਼ਪੁਰ ਦੇ ਪਿੰਡ ਚੱਕ ਸੈਦਾ ਕੇ ਵਿਖੇ ਅਣਪਛਾਤੇ ਚੋਰਾਂ ਵਲੋਂ ਬਿਜਲੀ ਦੇ ਟਰਾਂਸਫਾਰਮਰ ਵਿਚੋਂ ਕੀਮਤੀ ਸਮਾਨ ਚੋਰੀ ਕਰਨ ਦੀ ਖਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਚੱਕ ਸੈਦਾ ਕੇ ਮੋਹਨ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਨੇ ਦੱਸਿਆ ਉਸ ਦੇ ਖੇਤਾਂ ਵਿਚ ਲੱਗੇ ਬਿਜਲੀ ਦੇ ਟਰਾਂਸਫਾਰਮਰ ਵਿਚੋਂ ਅਣਪਛਾਤੇ ਚੋਰ ਕੀਮਤੀ ਸਮਾਨ ਚੋਰੀ ਕਰਕੇ ਲੈ ਗਏ ਹਨ। ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਨੂੰ ਸਵੇਰੇ ਖੇਤਾਂ ਵਿਚ ਗੇੜਾ ਮਾਰਨ ਤੇ ਇਹ ਪਤਾ ਲੱਗਿਆ ਹੈ। ਉਸ ਨੇ ਦੱਸਿਆ ਕਿ ਉਸ ਵਲੋਂ ਥਾਣਾ ਅਮੀਰ ਖਾਸ ਦੀ ਪੁਲਸ ਨੂੰ ਇਸ ਘਟਨਾ ਦੀ ਜਾਣਕਾਰੀ ਦੇ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐਸ. ਆਈ. ਤਰਸੇਮ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਬਲਵਿੰਦਰ ਸਿੰਘ ਦੇ ਬਿਆਨਾਂ ਤੇ ਅਣਪਛਾਤੇ ਚੋਰਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।