Ferozepur News

ਡਰੱਗ ਮਨੀ ਤੇ ਹੈਰੋਇਨ ਸਮੇਤ ਸਮਗਲਰ ਕਾਬੂ,

ਡਰੱਗ ਮਨੀ ਤੇ ਹੈਰੋਇਨ ਸਮੇਤ ਸਮਗਲਰ ਕਾਬੂ.
05 ਨਵੰਬਰ, ਫਿਰੋਜ਼ਪੁਰ: ਸਿਟੀ ਜ਼ੀਰਾ ਪੁਲਿਸ ਦੇ ਵਲੋਂ ਬੀਤੇ ਦਿਨ ਪਿੰਡ ਫੈਰੋ ਕੇ ਵਿਖੇ ਨਸ਼ੇੜੀਆਂ ਨੂੰ ਘਰ ਬੁਲਾ ਕੇ ਹੈਰੋਇਨ ਵੇਚਣ ਵਾਲੇ ਸਮਗਲਰ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਸਬੰਧ ਵਿਚ ਪੁਲਿਸ ਦੇ ਵਲੋਂ ਉਕਤ ਸਮਗਲਰ ਦੇ ਵਿਰੁੱਧ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਏਐਸਆਈ ਨਿਰਮਲ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੀ ਪੁਲਿਸ ਪਾਰਟੀ ਸਮੇਤ ਬੀਤੇ ਦਿਨ ਗਸ਼ਤ ਕਰ ਰਹੇ ਸਨ ਤਾਂ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਪਾਰਟੀ ਨੂੰ ਕਿਸੇ ਖ਼ਾਸ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਦਵਿੰਦਰ ਸਿੰਘ ਵਾਸੀ ਫੈਰੋ ਕੇ ਜੋ ਕਿਸੇ ਅਣਪਛਾਤੇ ਸਮਗਲਰ ਤੋਂ ਹੈਰੋਇਨ ਲੈ ਕੇ ਆਪਣੇ ਪਿੰਡ ਦੇ ਨਸ਼ੇੜੀਆਂ ਨੂੰ ਘਰੇ ਬੁਲਾ ਕੇ ਹੈਰੋਇਨ ਵੇਚਦਾ ਹੈ। ਮੁਖ਼ਬਰ ਨੇ ਪੁਲਿਸ ਨੂੰ ਇਹ ਵੀ ਦੱਸਿਆ ਕਿ ਉਕਤ ਸਮਗਲਰ ਦਵਿੰਦਰ ਹੁਣ ਵੀ ਆਪਣੇ ਘਰ ਨਸ਼ਾ ਵੇਚ ਰਿਹਾ ਹੈ। ਪੁਲਿਸ ਨੇ ਦਾਅਵਾ ਕਰਦਿਆ ਹੋਇਆ ਦੱਸਿਆ ਕਿ ਮੁਖ਼ਬਰ ਤੋਂ ਸੂਚਨਾ ਮਿਲਦਿਆ ਸਾਰ ਜਦੋਂ ਪਿੰਡ ਫੈਰੋ ਕੇ ਵਿਖੇ ਛਾਪੇਮਾਰੀ ਕੀਤੀ ਗਈ ਤਾਂ ਉਥੋਂ ਸਮਗਲਰ ਦਵਿੰਦਰ ਸਿੰਘ ਨੂੰ ਗ੍ਰਿਫਤਾਰ ਕਰਕੇ, ਉਸ ਦੇ ਕਬਜ਼ੇ ਵਿਚੋਂ 10 ਗ੍ਰਾਮ ਹੈਰੋਇਨ ਤੋਂ ਇਲਾਵਾ 5300 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ। ਪੁਲਿਸ ਨੇ ਦੱਸਿਆ ਕਿ ਫੜੇ ਗਏ ਸਮਗਲਰ ਦਵਿੰਦਰ ਸਿੰਘ ਪੁੱਤਰ ਜਸਵਿੰਦਰ ਸਿੰਘ ਦੇ ਵਿਰੁੱਧ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਪੁਲਿਸ ਨੇ ਇਹ ਵੀ ਦੱਸਿਆ ਕਿ ਦਵਿੰਦਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਂਸਲ ਕੀਤਾ ਜਾਵੇਗਾ ਤਾਂ, ਜੋ ਹੋਰ ਵੀ ਖੁਲਾਸੇ ਹੋ ਸਕਣ।

Related Articles

Back to top button