Ferozepur News

ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਨੌਜਵਾਨ ਲੜਕੇ/ਲੜਕੀਆਂ ਦੇ ਹਾਈਕਿੰਗ ਟ੍ਰੈਕਿੰਗ ਕੈਂਪ ਮਨਾਲੀ ਵਿਖੇ ਲਗਾਏ ਜਾਣਗੇ ਕੈਂਪਾਂ ਵਿੱਚ ਵਿਦਿਆਰਥੀਆਂ ਅਤੇ ਕਲੱਬਾਂ ਦੇ ਮੈਂਬਰਾਂ ਨੂੰ ਅਨੁਸ਼ਾਸਨ, ਸਹਿਣਸ਼ੀਲਤਾ, ਸੱਭਿਆਚਾਰ, ਸਾਫ-ਸਫਾਈ ਆਦਿ ਵਰਗੇ ਗੁਣ ਪ੍ਰਾਪਤ ਹੋਣਗੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਇਨ੍ਹਾਂ ਕੈਂਪਾਂ ਵਿੱਚ ਨੌਜਵਾਨਾਂ ਨੂੰ ਸਵੇਰ ਦੀ ਸੈਰ, ਪੌਦੇ ਲਗਾਉਣ, ਪਾਣੀ ਦੀ ਸਾਂਭ-ਸੰਭਾਲ ਅਤੇ ਸਾਫ-ਸਫਾਈ ਬਾਰੇ ਕੀਤਾ ਜਾਵੇਗਾ ਪ੍ਰੇਰਿਤ

ਫਿਰੋਜ਼ਪੁਰ 20 ਜੁਲਾਈ 2018 (Manish Bawa  ) ਸ੍ਰੀ ਸੰਜੈ ਕੁਮਾਰ ਆਈ.ਏ.ਐਸ. ਪ੍ਰਮੁੱਖ ਸਕੱਤਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਿਪਟੀ ਕਮਿਸ਼ਨਰ ਸ੍ਰੀ. ਰਾਮਵੀਰ ਆਈ.ਏ.ਐਸ. ਦੀ ਅਗਵਾਈ ਵਿੱਚ ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਮਨਾਲੀ ਵਿਖੇ ਹਾਈਕਿੰਗ ਟ੍ਰੈਕਿੰਗ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਸ੍ਰ. ਗੁਰਕਰਨ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਨੇ ਦਿੱਤੀ।
ਸ. ਗੁਰਕਰਨ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਕਾਲਜਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਕਲੱਬਾਂ ਦੇ ਮੈਂਬਰਾਂ ਦੇ ਵੱਖੋ-ਵੱਖ ਕੈਂਪ ਲਗਾਏ ਜਾਣਗੇ।  ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਆਏ ਨੌਜਵਾਨ ਲੜਕੇ/ਲੜਕੀਆਂ ਨੂੰ ਅਨੁਸਾਸ਼ਨ, ਸਹਿਣਸ਼ੀਲਤਾ, ਸਾਫ-ਸਫਾਈ, ਇੱਕ ਟੀਮ ਵਿੱਚ ਰਹਿ ਕੇ ਕੰਮ ਕਰਨ ਦੀ ਭਾਵਨਾ, ਕੁਦਰਤੀ ਆਫਤਾਂ ਤੋਂ ਬਚਣ, ਆਪਣੇ ਸਭਿਆਚਾਰ ਤੋਂ ਇਲਾਵਾ ਮਨਾਲੀ ਦੇ ਸਭਿਆਚਾਰ ਅਤੇ ਰਹਿਣ-ਸਹਿਣ ਬਾਰੇ ਕਾਫੀ ਕੁਝ ਸਿੱਖਣ ਨੂੰ ਮਿਲਦਾ ਹੈ ਅਤੇ ਪਹਾੜੀ ਜੀਵਨ ਤੇ ਲੋਕ ਕਿਸ ਤਰ੍ਹਾ ਰਹਿੰਦੇ ਹਨ ਬਾਰੇ ਵੀ ਜਾਣਕਾਰੀ ਮਿਲਦੀ ਹੈ। 
ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਵਿੱਚ ਪੰਜਾਬ ਸਰਕਾਰ ਦੇ ਨਿਵੇਕਲੇ ਉਪਰਾਲੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨੌਜਵਾਨਾਂ ਨੂੰ ਲੋਕਾਂ ਨੂੰ ਸਵੇਰ ਦੀ ਸੈਰ ਕਰਾਉਣ ਬਾਰੇ, ਪੌਦੇ ਲਗਾਉਣੇ, ਪਾਣੀ ਦੀ ਸਾਂਭ-ਸੰਭਾਲ ਕਰਨੀ ਅਤੇ ਸਾਫ-ਸਫਾਈ ਰੱਖਣ ਬਾਰੇ ਵੀ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਇਹ ਕੈਂਪ ਸਮਾਪਤ ਹੋਣ ਤੋਂ ਬਾਅਦ ਉਹ ਆਪਣੇ-ਆਪਣੇ ਜਿਲ੍ਹਿਆਂ/ਪਿੰਡਾਂ ਵਿੱਚ ਜਾ ਕੇ ਇਸ ਮਿਸ਼ਨ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ। ਇਸ ਲਈ ਇਨ੍ਹਾਂ ਕੈਂਪਾਂ ਵਿੱਚ ਭਾਗ ਲੈਣ ਲਈ ਨੌਜਵਾਨ ਮਿਤੀ 22 ਜੂਨ 2018 ਨੂੰ ਸ਼ਾਮ 5 ਵਜੇ ਤੱਕ ਦਫਤਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫਿਰੋਜ਼ਪੁਰ ਵਿਖੇ ਕਮਰਾ ਨੰ: 21-22 ਬਲਾਕ-ਏ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਵਿਖੇ ਮਿਲ ਸਕਦੇ ਹਨ ਅਤੇ ਵਧੇਰੇ ਜਾਣਕਾਰੀ ਲਈ 01632-242952 ਫੋਨ ਨੰਬਰ ਤੇ ਸੰਪਰਕ ਕਰ ਸਕਦੇ ਹਨ।
 
 

Related Articles

Back to top button