Ferozepur News
ਡਾਕਟਰ ਦੀ ਪਰਚੀ ਤੋਂ ਬਿਨਾ ਦਵਾਈ ਨਾ ਵੇਚੀ ਜਾਵੇ-ਡਰੱਗ ਇੰਸਪੈਕਟਰ
ਡਾਕਟਰ ਦੀ ਪਰਚੀ ਤੋਂ ਬਿਨਾ ਦਵਾਈ ਨਾ ਵੇਚੀ ਜਾਵੇ-ਡਰੱਗ ਇੰਸਪੈਕਟਰ
ਫਿਰੋਜ਼ਪੁਰ 28 ਅਪ੍ਰੈਲ 2022 ( ) ਜ਼ਿਲੇ ਅੰਦਰ ਸਮੂਹ ਕੈਮਿਸਟਾਂ (ਰਿਟੇਲਰ ਅਤੇ ਹੋਲਸੇਲਰ)ਨੂੰ ਇਹ ਹਦਾਇਤ ਕੀਤੀ ਜਾਂਦੀ ਹੈ ਕਿ ਡਾਕਟਰ ਦੀ ਪਰਚੀ ਤੋਂ ਬਿਨਾ ਕੋਈ ਵੀ ਦਵਾਈ ਨਾ ਵੇਚੀ ਜਾਵੇ। ਖਾਸ ਤੌਰ ਤੇ ਹੈਬਿਟ ਫੌਰਮਿੰਗ (ਨਸ਼ੀਲੀਆਂ ਦਵਾਈਆਂ) ਦਾ ਮੁਕੰਮਲ ਰਿਕਾਰਡ ਰੱਖਿਆ ਜਾਵੇ। ਇਹ ਪ੍ਰਗਟਾਵਾ ਜ਼ਿਲਾ ਡਰੱਗ ਇੰਸਪੈਕਟਰ ਆਸ਼ੂਤੋਸ਼ ਗਰਗ ਵੱਲੋਂ ਕੀਤਾ ਗਿਆ।
ਉਨ੍ਹਾਂ ਖੁਲਾਸਾ ਕੀਤਾ ਕਿ ਜ਼ਿਲ੍ਹੇ ਅੰਦਰ ਸਮੇਂ ਸਮੇਂ ਤੇ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਜਾਂਦੀ ਹੈ ਅਤੇ ਦੁਕਾਨਦਾਰਾਂ ਨੂੰ ਨਿਯਮਾਂ ਦਾ ਪਾਲਣ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀ ਜ਼ਿਲੇ ਅੰਦਰ ਕੀਤੀ ਗਈ ਚੈਕਿੰਗ ਦੌਰਾਨ ਕੁੱਝ ਦੁਕਾਨਾਂ ਤੋਂ ਸੇਲ ਪ੍ਰਚੇਜ਼ ਦਾ ਢੁਕਵਾਂ ਰਿਕਾਰਡ ਨਾ ਮਿਲਣ ਕਾਰਨ ਨਿਯਮਾਂ ਮੁਤਬਿਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।