ਡਾ.ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ
ਫਿਰੋਜ਼ਪੁਰ 18 ਅਪ੍ਰੈਲ (ਮਦਨ ਲਾਲ ਤਿਵਾੜੀ) 19 ਅਪ੍ਰੈਲ ਨੂੰ ਮੁੱਖ ਮੰਤਰੀ ਸ੍ਰ.ਪਰਕਾਸ਼ ਸਿੰਘ ਬਾਦਲ ਦੀ ਫਿਰੋਜ਼ਪੁਰ ਫੇਰੀ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ.ਕਮਲ ਸ਼ਰਮਾ ਤੇ ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ ਨੇ ਡਾ.ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਬੁਲਾਈ ਗਈ ਮੀਟਿੰਗ ਦੌਰਾਨ ਦਿੱਤੀ। ਡਿਪਟੀ ਕਮਿਸ਼ਨਰ ਸ੍ਰ.ਖਰਬੰਦਾ ਨੇ ਦੱਸਿਆ ਕਿ ਮੁੱਖ ਮੰਤਰੀ 19 ਅਪ੍ਰੈਲ ਨੂੰ ਸਵੇਰੇ 10:45 ਵਜੇ ਸ਼ਹੀਦ ਭਗਤ ਸਟੇਟ ਟੈਕਨੀਕਲ ਕੈਂਪਸ ਵਿਖੇ ਲਾਇਬਰੇਰੀ ਤੇ ਕੰਪਿਊਟਰ ਸੈਂਟਰ ਦਾ ਨੀਂਹ ਪੱਧਰ ਰੱਖਣਗੇ ਅਤੇ ਨਵੇਂ ਬਣੇ ਟੀਚਿੰਗ ਬਲਾਕ ਦਾ ਉਦਘਾਟਨ ਕਰਨਗੇ। 11:00 ਮੁੱਖ ਮੰਤਰੀ ਕਾਲਜ ਦੀ ਸਲਾਨਾ ਕਨਵੋਕੇਸ਼ਨ ਵਿਚ ਪਾਸ ਹੋ ਚੁੱਕੇ ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕਰਨਗੇ ਅਤੇ 12:10 ਵਜੇ ਸਰਕਟ ਹਾਊਸ ਵਿਖੇ ਕੌਂਸਲਰਾਂ ਨਾਲ ਮੀਟਿੰਗ ਕਰਨਗੇ, ਦੁਪਿਹਰ 1:00 ਵਜੇ ਮੁੱਖ ਮੰਤਰੀ ਸ੍ਰ.ਪਰਕਾਸ਼ ਸਿੰਘ ਬਾਦਲ ਜਿਲ•ਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਮਨਾਏ ਜਾਣ ਵਾਲੇ ਡਾ.ਭੀਮ ਰਾਓ ਅੰਬੇਦਕਰ ਜਨਮ ਸ਼ਤਾਬਦੀ ਸਬੰਧੀ ਰਾਜ ਪੱਧਰੀ ਸਮਾਗਮ ਵਿਚ ਸ਼ਿਰਕਤ ਕਰਨਗੇ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਉਹ ਇਸ ਰਾਜ ਪੱਧਰੀ ਸਮਾਗਮ ਵਿਚ ਵੱਧ ਤੋ ਵੱਧ ਸ਼ਿਰਕਤ ਕਰਕੇ ਡਾ.ਭੀਮ ਰਾਓ ਅੰਬੇਦਕਰ ਸ਼ਰਧਾਂਜਲੀ ਭੇਟ ਕਰਨ। ਇਸ ਮੌਕੇ ਸ੍ਰ.ਹਰਦਿਆਲ ਸਿੰਘ ਮਾਨ ਐਸ.ਐਸ .ਪੀ, ਸ੍ਰੀ ਅਮਿਤ ਕੁਮਾਰ ਵਧੀਕ ਡਿਪਟੀ ਕਮਿਸ਼ਨਰ, ਸ੍ਰ.ਸੰਦੀਪ ਸਿੰਘ ਗੜਾ ਐਸ.ਡੀ.ਐਮ ਫਿਰੋਜ਼ਪੁਰ, ਸ੍ਰ.ਜਸਪਾਲ ਸਿੰਘ ਐਸ.ਡੀ.ਐਮ ਜ਼ੀਰਾ, ਪ੍ਰੋ.ਜਸਪਾਲ ਸਿੰਘ ਐਸ.ਡੀ.ਐਮ ਗੁਰੂਹਰਸਹਾਏ, ਮਿਸ ਜਸਲੀਨ ਕੋਰ ਸਹਾਇਕ ਕਮਿਸ਼ਨਰ (ਜਨ:) ਸਮੇਤ ਵੱਡੀ ਗਿਣਤੀ ਵਿਚ ਸਿਵਲ ਤੇ ਪੁਲੀਸ ਅਧਿਕਾਰੀ ਹਾਜਰ ਸਨ।