ਡਾ. ਰਾਜਿੰਦਰ ਰਾਜ ਨੇ ਸੰਭਾਲਿਆ ਸਿਵਲ ਸਰਜਨ ਫਿਰੋਜ਼ਪੁਰ ਦਾ ਅਹੁੱਦਾ
ਲੋਕਾਂ ਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਦਿੱਤੀ ਜਾਵੇਗੀ ਤਰਜੀਹ -ਸਿਵਲ ਸਰਜਨ
ਡਾ. ਰਾਜਿੰਦਰ ਰਾਜ ਨੇ ਸੰਭਾਲਿਆ ਸਿਵਲ ਸਰਜਨ ਫਿਰੋਜ਼ਪੁਰ ਦਾ ਅਹੁੱਦਾ
ਲੋਕਾਂ ਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਦਿੱਤੀ ਜਾਵੇਗੀ ਤਰਜੀਹ -ਸਿਵਲ ਸਰਜਨ
ਫਿਰੋਜ਼ਪੁਰ 01 ਜਨਵਰੀ, 2021 ( ) ਡਾ: ਰਾਜਿੰਦਰ ਰਾਜ ਨੇ ਫਿਰੋਜ਼ਪੁਰ ਵਿਖੇ ਸਿਵਲ ਸਰਜਨ ਦਾ ਅਹੁੱਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਹੁਸ਼ਿਆਰਪੁਰ ਵਿਖੇ ਬਤੌਰ ਜ਼ਿਲਾ ਪਰਿਵਾਰ ਭਲਾਈ ਅਫਸਰ ਨਿਯੁਕਤ ਸਨ। ਸਿਵਲ ਸਰਜਨ ਡਾ. ਰਾਜਿੰਦਰ ਰਾਜ ਇੱਕ ਜੱਚਾ ਬੱਚਾ ਰੋਗ ਮਾਹਿਰ ਡਾਕਟਰ ਹਨ। ਸਟਾਫ ਨਾਲ ਪਲੇਠੀ ਇੰਟਰੋਡਕਟਰੀ ਮੀਟਿੰਗ ਵਿੱਚ ਉਹਨਾਂ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣਾ ਕੰਮ ਮਿਹਨਤ ਅਤੇ ਇਮਾਨਦਾਰੀ ਨਾਲ ਕਰਨ ਲਈ ਕਿਹਾ। ਉਨ੍ਹਾਂ ਜ਼ਿਲਾ ਵਾਸੀਆਂ ਨੂੰ ਕਰੋਨਾ ਰੋਗ ਨਾਲ ਨਜਿੱਠਣ ਲਈ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਉਹਨਾਂ ਸਮੂਹ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਵਿਅਕਤੀ ਵਿੱਚ ਕਰੋਨਾ ਰੋਗ ਦੇ ਲੱਛਣ ਪਾਏ ਜਾਂਦੇ ਹਨ ਤਾਂ ਉਹ ਆਪਣੇ ਟੈਸਟ ਜਲਦੀ ਕਰਵਾਏ ਜਾਣ ਤਾਂ ਕਿ ਕਰੋਨਾ ਦੇ ਪ੍ਰਸਾਰ ਨੂੰ ਰੋਕਆ ਜਾ ਸਕੇ।
ਉਨ੍ਹਾਂ ਲੋਕਾਂ ਨੂੰ ਸਮੇਂ ਸਮੇਂ ਤੇ ਪ੍ਰਸ਼ਾਸ਼ਨ ਵੱਲੋਂ ਜਾਰੀ ਹਿਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਜ਼ਿਲੇ ਨੂੰ ਕਰੋਨਾ ਮੁਕਤ ਰੱਖਿਆ ਜਾ ਸਕੇ। ਇਹ ਵੀ ਕਿਹਾ ਕਿ ਜ਼ਿਲੇ ਅੰਦਰ ਆਮ ਜਨਤਾ ਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਉਹਨਾਂ ਦਾ ਪਰਮ ਲਕਸ਼ ਹੈ ਜਿਸ ਵਿੱਚ ਜੱਚਾ ਬੱਚਾ ਸਿਹਤ ਸੇਵਾਵਾਂ ਵੱਲ ਉਚੇਚੀ ਤਵੱਜੋ ਦਿੱਤੀ ਜਾਵੇਗੀ।
ਇਸ ਅਵਸਰ ਤੇ ਜ਼ਿਲੇ ਸਮੂਹ ਉੱਚ ਸਿਹਤ ਅਧਿਕਾਰੀ ਅਤੇ ਦਫਤਰ ਦੇ ਕਰਮਚਾਰੀਆਂ ਵੱਲੋਂ ਉਹਨਾਂ ਦੀ ਤੈਨਾਤੀ ਤੇ ਨਿੱਘਾ ਸੁਆਗਤ ਕੀਤਾ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ:ਸੰਜੀਵ ਗੁਪਤਾ,ਜ਼ਿਲਾ ਟੀਕਾਕਰਨ ਅਫਸਰ ਡਾ:ਸਤਪਾਲ ਭਗਤ,ਡਿਪਟੀ ਮੈਡੀਕਲ ਕਮਿਸ਼ਨਰ ਡਾ:ਰਾਜਿੰਦਰ ਮਨਚੰਦਾ,ਸੀਨੀਅਰ ਮੈਡੀਕਲ ਅਫਸਰ ਡਾ:ਮੀਨਾਕਸ਼ੀ ਅਬਰੋਲ,ਡਾ:ਵਨੀਤਾ ਭੁੱਲਰ,ਜ਼ਿਲਾ ਮਾਸ ਮੀਡੀਆ ਅਫਸਰ ਰੰਜੀਵ ਸ਼ਰਮਾਂ,ਜ਼ਿਲਾ ਪੋਗ੍ਰਾਮ ਮੈਨੇਜਰ ਹਰੀਸ਼ ਕਟਾਰੀਆ, ਵਿਕਾਸ ਕਾਲੜਾ,ਸੁਪਰਡੈਂਟ ਰਵੀ ਕਾਂਤਾ,ਮਨਜੀਤ ਕੌਰ,ਪਰਮਵੀਰ ਮੌਂਗਾ ਅਤੇ ਵਿਪਿਨ ਸ਼ਰਮਾਂ ਹਾਜ਼ਿਰ ਸਨ।