Ferozepur News
ਡਿਪਟੀ ਕਮਿਸ਼ਨਰ ਨੇ ਨਵ-ਨਿਯੁਕਤ 33 ਪਟਵਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ
ਡਿਪਟੀ ਕਮਿਸ਼ਨਰ ਨੇ ਨਵ-ਨਿਯੁਕਤ 33 ਪਟਵਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ
ਫਿਰੋਜ਼ਪੁਰ, 12 ਜੁਲਾਈ, 2022:
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਮ੍ਰਿਤ ਸਿੰਘ ਆਈ.ਏ.ਐਸ. ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਵੇਂ ਭਰਤੀ ਹੋਏ 33 ਪਟਵਾਰੀ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦ ਕੁਮਾਰ ਵਰਮਾ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਨਵੇਂ ਭਰਤੀ ਹੋਏ ਸਾਰੇ ਪਟਵਾਰੀ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਪਟਵਾਰੀ ਪ੍ਰਸ਼ਾਸ਼ਨ ਦਾ ਅਹਿਮ ਹਿੱਸਾ ਹੁੰਦੇ ਹਨ। ਉਨ੍ਹਾਂ ਸਾਰੇ ਪਟਵਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਦੇ ਮਿਹਨਤ ਨਾਲ ਕਰਨ ਲਈ ਪ੍ਰੇਰਿਤ ਵੀ ਕੀਤਾ।