Ferozepur News

ਡਿਪਟੀ ਕਮਿਸ਼ਨਰ ਨੇ ਨਸ਼ੇ ਦੇ ਅੱਤਵਾਦ ਨੂੰ ਖ਼ਤਮ ਕਰਨ ਦਾ ਲਿਆ ਪ੍ਰਣ, ਸਰਹੱਦੀ ਪਿੰਡ ਗੱਟੀ ਰਾਜੋ ਕੇ ਦੇ ਲੋਕਾਂ ਨੂੰ ਦਵਾਇਆ ਪ੍ਰਣ

ਡਿਪਟੀ ਕਮਿਸ਼ਨਰ ਨੇ ਨਸ਼ੇ ਦੇ ਅੱਤਵਾਦ ਨੂੰ ਖ਼ਤਮ ਕਰਨ ਦਾ ਲਿਆ ਪ੍ਰਣ, ਸਰਹੱਦੀ ਪਿੰਡ ਗੱਟੀ ਰਾਜੋ ਕੇ ਦੇ ਲੋਕਾਂ ਨੂੰ ਦਵਾਇਆ ਪ੍ਰਣ

ਪਿੰਡ ਦੇ ਲੋਕਾਂ ਨੂੰ ਂ ਸ਼ਹੀਦ ਪਾਰ ਤੋਂ ਨਸ਼ਾ ਭੇਜਣ ਵਾਲਿਆਂ ਨੂੰ ਫੜਵਾਉਣ ਅਤੇ ਨਸ਼ੇ ਵਿਚ ਫਸੇ ਹੋਏ ਲੋਕਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਲਿਆਉਣ ਲਈ ਕਿਹਾ

ਕਿਹਾ, ਲੋਕਾਂ ਦੀ ਮਦਦ ਤੋਂ ਬਿਨਾਂ ਜ਼ਿਲ੍ਹਾ ਅਤੇ ਪੁਿਲਸ-ਪ੍ਰਸ਼ਾਸਨ ਨਸ਼ੇ ਦੇ ਖ਼ਾਤਮੇ ਲਈ ਸਫਲਤਾ ਹਾਸਲ ਨਹੀਂ ਕਰ ਸਕਦਾ

ਸਰਕਾਰੀ ਸਕੂਲ ਪਿੰਡ ਗੱਟੀ ਰਾਜੋ ਕੇ ਵਿਖੇ ਮੈਡੀਕਲ ਕੈਂਪ ਦਾ ਆਯੋਜਨ

 

ਫ਼ਿਰੋਜ਼ਪੁਰ 12 ਅਪ੍ਰੈਲ 2019 ( ) ਡਿਪਟੀ ਕਮਿਸ਼ਨਰ ਸ਼੍ਰੀ ਚੰਦਰ ਗੈਂਦ ਨੇ ਸਰਹੱਦੀ ਪਿੰਡ ਗੱਟੀ ਰਾਜੋ ਕੇ ਦੇ ਲੋਕਾਂ ਨੂੰ ਨਸ਼ੇ ਦੇ ਅੱਤਵਾਦ ਨੂੰ ਖ਼ਤਮ ਕਰਨ ਦੀ ਗੱਲ ਕਰਦੇ ਹੋਏ ਕਿਹਾ ਕਿ ਬਿਨਾਂ ਲੋਕਾਂ ਦੇ ਸਹਿਯੋਗ ਤੋਂ ਨਸ਼ੇ ਖ਼ਿਲਾਫ਼ ਮੁਹਿੰਮ ਨੂੰ ਸਫਲਤਾ ਨਹੀਂ ਮਿਲ ਸਕਦੀ। ਉਨ੍ਹਾਂ ਨੇ ਕਿਹਾ ਕਿ ਪੁਲਿਸ-ਪ੍ਰਸ਼ਾਸਨ ਲੋਕਾਂ ਦੀ ਮਦਦ ਤੋਂ ਬਿਨਾਂ ਇਸ ਮਾਮਲੇ ਵਿਚ ਕਿਸੇ ਵੀ ਠੋਸ ਨਤੀਜੇ ਤੇ ਨਹੀਂ ਪਹੁੰਚ ਸਕਦਾ। ਇਸ ਲਈ ਲੋਕਾਂ ਨੂੰ ਲੋਕਾਂ ਨੂੰ ਖ਼ੁਦ ਜਾਗਰੂਕ ਹੋ ਕੇ ਨਸ਼ੇ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨੀ ਪਵੇਗੀ। ਗੱਟੀ ਰਾਜੋ ਕੇ ਦੇ ਦੇ ਸਰਕਾਰੀ ਸਕੂਲ ਵੱਲੋਂ ਬੀ.ਐਸ.ਐਫ ਦੇ ਸਹਿਯੋਗ ਨਾਲ ਲਗਾਏ  ਮੈਡੀਕਲ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਨੇ ਨਸ਼ੇ ਦੀ ਸਮੱਸਿਆ ਦੀ ਤੁਲਨਾ ਅੱਤਵਾਦ ਨਾਲ ਕਰਦੇ ਹੋਏ ਕਿਹਾ ਕਿ ਨਸ਼ੇ ਦੀ ਵਜਾ ਨਾਲ ਪੰਜਾਬ ਦੀ ਜਵਾਨੀ ਖ਼ਰਾਬ ਹੋ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਵਿਚੋਂ ਅੱਤਵਾਦ ਦਾ ਖ਼ਾਤਮਾ ਵੀ ਲੋਕਾਂ ਦੇ ਸਹਿਯੋਗ ਨਾਲ ਹੋਇਆ ਹੈ ਅਤੇ ਹੁਣ ਨਸ਼ੇ ਦਾ ਖ਼ਾਤਮਾ ਵੀ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ। ਉਨ੍ਹਾਂ ਸਰਹੱਦੀ ਪਿੰਡ ਵਿਚ ਨਸ਼ੇ ਦੀ ਸਮੱਸਿਆ ਅਤੇ ਸਰਹੱਦ ਪਾਰ ਤੋਂ ਨਸ਼ੇ ਦੀ ਸਪਲਾਈ ਦੇ ਮਾਮਲੇ ਤੇ ਬੋਲਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦੀ ਤਸਕਰੀ ਵਿਚ ਲੱਗੇ ਹੋਏ ਲੋਕਾਂ ਖ਼ਿਲਾਫ਼ ਖੁੱਲ ਕੇ ਅੱਗੇ ਆਉਣ। ਪੁਲਿਸ ਪ੍ਰਸ਼ਾਸਨ ਦੀ ਮਦਦ ਕਰਨ ਅਤੇ ਇਸ ਤਰ੍ਹਾਂ ਦੇ ਲੋਕਾਂ ਦੀ ਸੂਚਨਾ ਪੁਲਿਸ ਵਿਚ ਦੇਣ। ਲੋਕਾਂ ਦੀ ਮਦਦ ਨਾਲ ਨਸ਼ੇ ਦੇ ਖ਼ਿਲਾਫ਼ ਮੁਹਿੰਮ ਕਾਰਗਰ ਸਾਬਤ ਹੋ ਸਕਦੀ ਹੈ। ਉਨ੍ਹਾਂ ਸਕੂਲ ਵਿਚ ਮੌਜੂਦ ਵਿਦਿਆਰਥੀਆਂ ਅਤੇ ਪਿੰਡ ਦੇ ਲੋਕਾਂ ਨੂੰ ਨਸ਼ੇ ਖ਼ਿਲਾਫ਼ ਜੰਗ ਵਿਚ ਪੂਰੀ ਤਰ੍ਹਾਂ ਉੱਤਰਨ ਦਾ ਪ੍ਰਣ ਦਵਾਇਆ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦਾ ਕੋਈ ਜਾਣਕਾਰ ਜਾਂ ਰਿਸ਼ਤੇਦਾਰ ਨਸ਼ੇ ਦੀ ਗ੍ਰਿਫ਼ਤ ਵਿਚ ਹੈ ਤਾਂ ਉਸ ਨੂੰ ਨਸ਼ੇ ਦੇ ਚੁੰਗਲ ਵਿਚ ਬਾਹਰ ਕੱਢਣ ਲਈ ਮਦਦ ਕਰਨ ਅਤੇ ਉਨ੍ਹਾਂ ਨੂੰ ਨਸ਼ਾ ਛੜਾਊ ਕੇਂਦਰਾਂ ਵਿਚ ਲੈ ਕੇ ਆਉਣ। 

ਮੈਡੀਕਲ ਕੈਂਪ ਦੌਰਾਨ ਸਕੂਲ ਦੇ ਪ੍ਰਿੰਸੀਪਲ ਨੈਸ਼ਨਲ ਐਵਾਰਡੀ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਅੱਜ ਦੇ ਮੈਡੀਕਲ ਕੈਂਪ ਵਿਚ ਵੱਖ ਵੱਖ ਡਾਕਟਰਾਂ ਦੀਆਂ ਟੀਮਾਂ ਵੱਲੋਂ ਚਮੜੀ, ਅੱਖਾਂ ਸਮੇਤ ਹੋਰ ਕਈ ਰੋਗਾਂ ਦੀ ਮੁਫ਼ਤ ਜਾਂਚ ਕੀਤੀ ਗਈ ਹੈ। ਇਸ ਕੈਂਪ ਵਿਚ 350 ਦੇ ਕਰੀਬ ਮਰੀਜ਼ ਸ਼ਾਮਲ ਹੋਏ।  ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾ ਸ਼ੰਕਰਾਂ ਹਸਪਤਾਲ ਲੁਧਿਆਣਾ ਵੱਲੋਂ ਸ਼ਹੀਦ ਭਗਤ ਸਿੰਘ ਸੁਸਾਇਟੀ ਦੇ ਸਹਿਯੋਗ ਨਾਲ ਲਗਾਏ ਗਏ ਇੱਕ ਕੈਂਪ ਦੌਰਾਨ ਅੱਖਾਂ ਦੇ ਸਪੈਸ਼ਲਿਸਟ ਡਾਕਟਰਾਂ ਵੱਲੋਂ ਵੱਲੋਂ 80 ਦੇ ਕਰੀਬ ਲੋਕਾਂ ਦੇ ਅੱਖਾਂ ਦੇ ਅਪਰੇਸ਼ਨ ਕੀਤੇ ਗਏ ਸੀ, ਜਿਨ੍ਹਾਂ ਦਾ ਅੱਜ ਦੁਬਾਰਾ ਤੋਂ ਚੈੱਕਅਪ ਕਰਨ ਲਈ ਮਾਹਿਰ ਡਾਕਟਰਾਂ ਦੀ ਟੀਮ ਇਸ ਕੈਂਪ ਵਿਚ ਪਹੁੰਚੀ ਅਤੇ ਉਨ੍ਹਾਂ ਦੇ ਚੈੱਕਅਪ ਦੌਰਾਨ ਐਨਕਾਂ ਵੀ ਲਗਾਈਆਂ ਗਈਆਂ। ਇਸ ਦੌਰਾਨ ਚਮੜੀ ਰੋਗਾਂ ਦੇ ਮਾਹਿਰ ਡਾ: ਜੀ.ਐਸ ਢਿੱਲੋਂ ਵੱਲੋਂ ਜਿੱਥੇ ਮਰੀਜ਼ਾਂ ਦੇ ਚਮੜੀ ਰੋਗਾਂ ਦੀ ਜਾਂਚ ਕੀਤੀ ਉੱਥੇ ਹੀ ਉਨ੍ਹਾਂ ਨੂੰ ਆਪਣੇ ਸ਼ਰੀਦ ਦੀ ਦੇਖਭਾਲ ਲਈ ਖਾਸ ਜਾਣਕਾਰੀ ਜਿਵੇਂ ਕਿ ਸ਼ਹੀਰ ਦੀ ਸਾਫ-ਸਫਾਈ, ਚੰਗਾ ਖਾਣ-ਪੀਣ ਤੇ ਖ਼ਾਸ ਤੋਰ ਤੇ ਚਮੜੀ ਉੱਪਰ ਬਿਨਾਂ ਡਾਕਟਰ ਦੀ ਸਲਾਹ ਤੋਂ ਕਰੀਮਾਂ ਆਦਿ ਲਗਾਉਣ ਬਾਰੇ ਜਾਗਰੂਕ ਵੀ ਕੀਤਾ ਗਿਆ।

ਇਸ ਮੌਕੇ ਸਿਵਲ ਸਰਜਨ ਡਾ: ਰਾਜਿੰਦਰ ਕੁਮਾਰ ਨੇ ਸਕੂਲ ਵੱਲੋਂ ਲਗਾਏ ਗਏ ਇਸ ਮੈਡੀਕਲ ਕੈਂਪ ਦੀ ਸ਼ਲਾਘਾ ਕਰਦੇ ਹੋਏ ਲੋਕਾਂ ਨੂੰ ਸਿਹਤ ਸਬੰਧੀ ਹੋਰ ਜਾਣਕਾਰੀ ਦਿੱਤੀ ਅਤੇ ਡੇਂਗੂ ਵਰਗੀ ਭਿਆਨਕ ਬਿਮਾਰੀ ਤੋਂ ਬਚਣ ਲਈ ਹਰ ਸ਼ੁੱਕਰਵਾਰ ਨੂੰ ਡਰਾਈ ਡੇ ਮਨਾਉਣ ਵਜੋਂ ਵੀ ਕਿਹਾ। ਉਨ੍ਹਾਂ ਕਿਹਾ ਕਿ ਡੇਂਗੂ ਵਰਗੀ ਬਿਮਾਰੀ ਤੋਂ ਬਚਣ ਲਈ ਆਪਣੇ ਕੂਲਰ, ਫ਼ਰਿਜਾਂ ਆਦਿ ਵਿਚ ਇਕੱਠਾ ਪਾਣੀ ਨੂੰ ਸਮੇਂ ਸਿਰ ਬਦਲਣਾ ਚਾਹੀਦਾ ਹੈ ਤੇ ਆਪਣੇ ਆਲੇ-ਦੁਆਲੇ ਵੀ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ। ਕੈਂਪ ਦੌਰਾਨ ਸਕੂਲ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਵੱਲੋਂ ਆਪਣੇ ਗੀਤ ਰਾਹੀਂ ਵੀ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ। ਅੰਤ ਵਿਚ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਸਕੂਲ ਦੇ ਪ੍ਰਿੰਸੀਪਲ ਡਾ: ਸਤਿੰਦਰ ਸਿੰਘ ਦੇ ਸਕੂਲ ਪ੍ਰਤੀ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਇਹੋ ਜਿਹੇ ਕੈਂਪਾਂ ਤੇ ਸਕੂਲ ਲਈ ਕੀਤੇ ਜਾਣ ਵਾਲੇ ਕੰਮਾਂ ਵਿਚ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੀ ਗਲ ਕਹੀ। ਉਨ੍ਹਾਂ ਸਕੂਲ ਅਤੇ ਸਰਹੱਦੀ ਪਿੰਡ ਦੇ ਲੋਕਾਂ ਲਈ ਪੀਣ ਵਾਲੇ ਸਾਫ਼  ਪਾਣੀ ਦੀ ਸਮੱਸਿਆ ਨੂੰ ਵੀ ਜਲਦ ਹੱਲ ਕਰਨ ਦਾ ਭਰੋਸਾ ਦਵਾਇਆ। 

 

ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰ: ਰਣਜੀਤ ਸਿੰਘ, ਬੀ.ਐਸ.ਐਫ ਬਟਾਲੀਅਨ ਦੇ ਮੈਡੀਕਲ ਅਫ਼ਸਰ ਡਾ: ਤਰਨਪਾਲ ਸੋਢੀ, ਐਸ.ਐਮ.ਓ ਮਮਦੋਟ ਡਾ: ਰਾਜਿੰਦਰ ਮਨਚੰਦਾ, ਅਨਿਲ ਸ਼ਰਮਾ ਬੀ.ਐਸ.ਐਫ 136 ਬਟਾਲੀਅਨ, ਵਿਕਾਸ ਕਾਲੜਾ ਸਿਹਤ ਵਿਭਾਗ, ਸਰਪੰਚ ਕਰਮਜੀਤ ਸਿੰਘ ਤੇ ਲਾਲ ਸਿੰਘ, ਡਾ: ਜੋਬਨ ਸਿੰਘ ਬਾਰੇ ਕੇ, ਬਖ਼ਸ਼ੀਸ਼ ਸਿੰਘ ਮੈਂਬਰ ਸ਼ਹੀਦ ਭਗਤ ਸਿੰਘ ਸੁਸਾਇਟੀ, ਚੇਅਰਮੈਨ ਗੁਰਨਾਮ ਸਿੰਘ, ਲੈਕਚਰਾਰ ਸੁਖਵਿੰਦਰ ਸਿੰਘ, ਅਧਿਆਪਕ ਰਾਜੇਸ਼ ਕੁਮਾਰ, , ਬਲਜੀਤ ਕੌਰ, ਅਰੁਣ ਕੁਮਾਰ, ਲਖਵਿੰਦਰ ਸਿੰਘ, ਜੋਗਿੰਦਰ ਸਿੰਘ, ਦਵਿੰਦਰ ਕੁਮਾਰ, ਮੈਡਮ ਗੀਤਾ ਰਾਣੀ ਸਮੇਤ ਪਿੰਡ ਵਾਸੀ ਹਾਜ਼ਰ ਸਨ।

Related Articles

Back to top button