ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦਾ ਦਿਵਾਇਆ ਪ੍ਰਣ
ਵਿਦਿਆਰਥੀ ਚਾਈਨਾ ਡੋਰ ਖਿਲਾਫ ਆਪਣੇ ਪਰਿਵਾਰ ਤੇ ਆਲੇ-ਦੁਆਲੇ ਦੇ ਲੋਕਾਂ ਨੂੰ ਕਰਨ ਜਾਗਰੂਕ: ਧੀਮਾਨ
ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦਾ ਦਿਵਾਇਆ ਪ੍ਰਣ
ਵਿਦਿਆਰਥੀ ਚਾਈਨਾ ਡੋਰ ਖਿਲਾਫ ਆਪਣੇ ਪਰਿਵਾਰ ਤੇ ਆਲੇ-ਦੁਆਲੇ ਦੇ ਲੋਕਾਂ ਨੂੰ ਕਰਨ ਜਾਗਰੂਕ: ਧੀਮਾਨ
ਫਿਰੋਜ਼ਪੁਰ 24 ਜਨਵਰੀ 2023.
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਵੱਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਗਣਤੰਤਰ ਦਿਵਸ ਦੀ ਫੱਲ ਡਰੈਸ ਰਹਿਰਸਲ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੇ ਤਿਉਹਾਰ ਮੌਕੇ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦਾ ਪ੍ਰਣ ਦਵਾਇਆ ਗਿਆ।
ਡਿਪਟੀ ਕਮਿਸ਼ਨਰ ਸ੍ਰੀ ਧੀਮਾਨ ਨੇ ਇਸ ਮੌਕੇ ਬੱਚਿਆਂ ਨੂੰ ਪਤੰਗਬਾਜ਼ੀ ਕਰਦੇ ਸਮੇਂ ਚਾਈਨਾ/ਪਲਾਸਟਿਕ ਦੀ ਡੋਰ ਦੀ ਵਰਤੋਂ ਨਾ ਕਰਨ ਦਾ ਪ੍ਰਣ ਦਵਾਇਆ । ਉਨ੍ਹਾਂ ਕਿਹਾ ਕਿ ਚਾਈਨਾ ਡੋਰ ਕਾਰਨ ਬਸੰਤ ਪੰਚਮੀ ਦੇ ਤਿਉਹਾਰ ਦੀਆਂ ਖੁਸ਼ੀਆਂ ਜਾਨ ਲੇਵਾ ਹਾਦਸਿਆਂ ਵਿੱਚ ਬਦਲ ਜਾਂਦੀਆਂ ਹਨ। ਉਨ੍ਹਾਂ ਪ੍ਰਣ ਦਵਾਇਆ ਕਿ ਅਸੀਂ ਬਸੰਤ ਦੀਆਂ ਖੁਸ਼ੀਆਂ ਧਾਗੇ ਦੀ ਰਵਾਇਤੀ ਡੋਰ ਨਾਲ ਪਤੰਗਬਾਜ਼ੀ ਕਰਕੇ ਹੀ ਮਨਾਵਾਂਗੇ। ਇਸ ਮੌਕੇ ਉਨ੍ਹਾਂ ਨੇ ਚਾਈਨਾ ਡੋਰ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਬੱਚਿਆਂ ਨੂੰ ਜਾਗਰੂਕ ਕੀਤਾ ਅਤੇ ਕਿਹਾ ਕਿ ਉਹ ਆਪਣੇ ਪਰਿਵਾਰ ਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਚਾਈਨਾ ਡੋਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ।
ਇਸ ਮੌਕੇ ਐਸ.ਐਸ.ਪੀ. ਸ੍ਰੀਮਤੀ ਕੰਵਰਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ, ਸ੍ਰੀ ਅਭਿਸ਼ੇਕ ਸ਼ਰਮਾ ਪੀ.ਸੀ.ਐਸ, ਐਸ.ਡੀ.ਐਮ. ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਤਹਿਸੀਲਦਾਰ ਸੁਖਬੀਰ ਕੌਰ, ਡਿਪਟੀ ਡੀ.ਈ.ਓ. (ਸੈਕੰਡਰੀ) ਸ੍ਰੀ ਕੋਮਲ ਅਰੋੜਾ, ਡਿਪਟੀ ਡੀ.ਈ.ਓ. (ਐਲੀਮੈਂਟਰੀ) ਸ੍ਰੀ ਕੋਮਲ ਅਰੋੜਾ, ਨੈਸ਼ਨਲ ਐਵਾਰਡੀ ਡਾ. ਸਤਿੰਦਰ ਸਿੰਘ, ਸ੍ਰੀ ਰਵੀਇੰਦਰ ਸਿੰਘ, ਸ੍ਰੀ ਈਸ਼ਵਰ ਸ਼ਰਮਾ, ਸ੍ਰੀ ਸਰਬਜੀਤ ਸਿੰਘ ਭਾਵੜਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਤੇ ਸਕੂਲਾਂ ਦੇ ਵਿਦਿਆਰਥੀ ਹਾਜ਼ਰ ਸਨ।