ਡਿਪਟੀ ਕਮਿਸ਼ਨਰ ਫਿਰੋਜ਼ਪੁਰ ਵੱਲੋਂ ਪ੍ਰਾਈਵੇਟ ਐਂਬੂਲੈਂਸਾਂ ਦੇ ਰੇਟ ਨਿਰਧਾਰਿਤ
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਵੱਲੋਂ ਪ੍ਰਾਈਵੇਟ ਐਂਬੂਲੈਂਸਾਂ ਦੇ ਰੇਟ ਨਿਰਧਾਰਿਤ
ਫਿਰੋਜ਼ਪੁਰ 19 ਮਈ 2021: ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋਂ ਕੋਵਿਡ-19 ਤੋਂ ਜ਼ਿਲ੍ਹਾ ਵਾਸੀਆਂ ਨੂੰ ਸੁਰੱਖਿਅਤ ਰੱਖਣ ਲਈ ਜਿੱਥੇ ਮਿਸ਼ਨ ਫਤਿਹ ਤਹਿਤ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ। ਉੱਥੇ ਮਰੀਜ਼ਾਂ ਦੀ ਸਹਾਇਤਾ ਲਈ ਵਿਸ਼ੇਸ਼ ਕਦਮ ਵੀ ਪੁੱਟੇ ਜਾ ਰਹੇ ਹਨ।
ਇਸੇ ਲੜੀ ਤਹਿਤ ਮਾਨਯੋਗ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਵੱਲੋਂ ਪ੍ਰਾਈਵੇਟ ਐਂਬੂਲੈਂਸਾਂ ਦੇ ਰੇਟ ਨਿਰਧਾਰਿਤ ਕਰ ਦਿੱਤੇ ਗਏ ਹਨ ਤਾਂ ਜੋ ਕਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਇਸ ਨਾਜ਼ੁਕ ਹਾਲਾਤ ਦੌਰਾਨ ਕੋਈ ਵੀ ਵਾਧੂ ਚਾਰਜ ਨਾ ਵਸੂਲ ਸਕੇ।
ਡਿਪਟੀ ਮੈਡੀਕਲ ਕਮਿਸ਼ਨਰ ਫਿਰੋਜ਼ਪੁਰ ਡਾ. ਰਾਜੀਵ ਬੈਂਸ ਨੇ ਦੱਸਿਆ ਕਿ ਬਗੈਰ ਏ.ਸੀ. ਪ੍ਰਾਈਵੇਟ ਐਂਬੂਲੈਂਸ 15 ਰੁਪਏ ਪ੍ਰਤੀ ਕਿਲੋਮੀਟਰ, ਏ.ਸੀ. ਵਾਲੀ ਐਂਬੂਲੈਂਸ 20 ਰੁਪਏ ਪ੍ਰਤੀ ਕਿਲੋਮੀਟਰ, ਲਾਈਫ ਸਪੋਰਟ ਐਂਬੂਲੈਂਸ 25 ਰੁਪਏ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਚਾਰਜ ਵਸੂਲ ਕਰੇਗੀ ਤੇ ਨਿਰਧਾਰਿਤ ਕੀਤੇ ਰੇਟ ਤੋਂ ਵੱਧ ਕੋਈ ਵੀ ਐਂਬੂਲੈਂਸ ਵਾਲਾ ਚਾਰਜ ਨਾ ਵਸੂਲ ਕਰੇ।