ਡਿਪਟੀ ਕਮਿਸ਼ਨਰ ਵੱਲੇ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਦੇ ਵੱਖ-ਵੱਖ ਸੈਂਟਰਾਂ ਦਾ ਦੌਰਾ
ਫਿਰੋਜ਼ਪੁਰ 13 ਦਸੰਬਰ (ਏ.ਸੀ.ਚਾਵਲਾ ) ਸਿੱਖਿਆ ਵਿਭਾਗ ਪੰਜਾਬ ਵੱਲੋਂ 13 ਦਸੰਬਰ 2015 ਨੂੰ ਕਰਵਾਈ ਜਾ ਰਹੀ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਨੂੰ ਸੁਚੱਜੇ ਤਰੀਕੇ ਨਾਲ ਕਰਵਾਉਣ ਲਈ ਜ਼ਿਲ•ਾ ਪ੍ਰਸ਼ਾਸਨ ਵੱਲੋਂ ਫਿਰੋਜ਼ਪੁਰ ਜ਼ਿਲੇ• ਵਿਚ ਕੁੱਲ 10 ਪ੍ਰੀਖਿਆ ਕੇਂਦਰ ਬਣਾਏ ਗਏ । ਇਨ•ਾਂ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦਾ ਅੱਜ ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ ਵੱਲੋਂ ਦੌਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਫਿਰੋਜ਼ਪੁਰ ਸ਼ਹਿਰ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਫਿਰੋਜ਼ਪੁਰ ਸ਼ਹਿਰ , ਸ਼ਹੀਦ ਭਗਤ ਸਿੰਘ ਇੰਜੀਨੀਅਰਿੰਗ ਕਾਲਜ ਫਿਰੋਜ਼ਪੁਰ ਛਾਉਣੀ, ਮਨੋਹਰ ਲਾਲ ਸੀਨੀਅਰ ਸਕੈਂਡਰੀ ਸਕੂਲ ਫਿਰੋਜ਼ਪੁਰ ਛਾਉਣੀ, ਡੀ.ਸੀ ਮਾਡਲ ਸਕੂਲ ਫਿਰੋਜ਼ਪੁਰ ਛਾਉਣੀ, ਦੇਵ ਸਮਾਜ ਕਾਲਜੀਏਟ ਫਿਰੋਜ਼ਪੁਰ ਸ਼ਹਿਰ ਵਿਖੇ ਸਥਾਪਿਤ ਸੈਂਟਰਾਂ ਦਾ ਦੌਰਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਇੰਜੀ ਡੀ.ਪੀ.ਐਸ.ਖਰਬੰਦਾ ਨੇ ਦੱਸਿਆ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਨੂੰ ਨਕਲ ਰਹਿਤ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਉਣ ਲਈ ਜ਼ਿਲ•ਾ ਪ੍ਰਸ਼ਾਸਨ ਵੱਲੋਂ ਪ੍ਰੀਖਿਆ ਕੇਂਦਰਾਂ ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਅਤੇ ਸਾਰੇ ਸੈਂਟਰਾਂ ਦੇ ਅੰਦਰ ਅਤੇ ਬਾਹਰ ਸੀ.ਸੀ.ਟੀ.ਵੀ ਕੈਮਰੇ ਵੀ ਲਗਾਏ ਗਏ ਹਨ। ਉਨ•ਾਂ ਦੱਸਿਆ ਕਿ ਪ੍ਰੀਖਿਆ ਵਿਚ ਪੰਜਾਬ ਸਰਕਾਰ ਵੱਲੋਂ ਆਬਜ਼ਰਵਰ ਤਾਇਨਾਤ ਗਏ ਸਨ, ਜਦੋਂ ਕਿ ਜ਼ਿਲ•ਾ ਪ੍ਰਸ਼ਾਸਨ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਬਾਹਰ ਦੇ ਪ੍ਰਬੰਧਾਂ ਨੂੰ ਬਣਾਏ ਰੱਖਣ ਲਈ 20 ਹੋਰ ਆਬਜ਼ਰਵਰ ਲਗਾਏ ਗਏ ਸਨ। ਉਨ•ਾਂ ਨੇ ਦੱਸਿਆ ਕਿ ਅਧਿਆਪਕ ਯੋਗਤਾ ਪ੍ਰੀਖਿਆ-1 ਵਿਚ 1762 ਕਰੀਬ ਵਿਦਿਆਰਥੀਆਂ ਅਤੇ ਇਸੇ ਤਰ•ਾਂ ਅਧਿਆਪਕ ਪ੍ਰੀਖਿਆ-2 ਵਿਚ 4659 ਦੇ ਕਰੀਬ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਡਿਪਟੀ ਕਮਿਸ਼ਨਰ ਨੇ ਪ੍ਰੀਖਿਆ ਕੇਂਦਰਾਂ ਦੀ ਅਚਨਚੇਤ ਚੈਕਿੰਗ ਦੌਰਾਨ ਸਮੁੱਚੇ ਪ੍ਰਬੰਧਾਂ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ੍ਰੀ.ਵਿਮਲ ਕੁਮਾਰ ਸੇਤੀਆ ਵਧੀਕ ਡਿਪਟੀ ਕਮਿਸ਼ਨਰ (ਜਨ:), ਸ੍ਰ.ਜਰਨੈਲ ਸਿੰਘ ਐਸ.ਡੀ.ਐਮ ਜ਼ੀਰਾ, ਸ੍ਰ. ਪ੍ਰਦੀਪ ਦਿਉੜਾ ਡਿਪਟੀ ਡੀ.ਈ.ਓ ਸਮੇਤ ਵੱਖ-ਵੱਖ ਅਧਿਕਾਰੀ ਹਾਜਰ ਸਨ।