Ferozepur News

ਡਿਪਟੀ ਕਮਿਸ਼ਨਰ ਵੱਲੋਂ ਆਨਲਾਈਨ ਪੋਰਟਲ ਗਾਰਡੀਅਨਜ਼ ਆਫ ਗਵਰਨੈਂਸ ਤੋਂ ਪ੍ਰਾਪਤ ਪ੍ਰਤੀਬੇਨਤੀ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਮੀਟਿੰਗ

ਫ਼ਿਰੋਜ਼ਪੁਰ 11 ਜੂਨ 2018 (Manish Bawa  ) ਮੁੱਖ ਮੰਤਰੀ ਪੰਜਾਬ ਵੱਲੋਂ ਚਲਾਏ ਗਏ ਆਨਲਾਈਨ ਪੋਰਟਲ ਗਾਰਡੀਅਨਜ਼ ਆਫ਼ ਗਵਰਨੈਂਸ ਤੋਂ ਪ੍ਰਾਪਤ ਪ੍ਰਤੀਬੇਨਤੀ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ. ਰਾਮਵੀਰ ਆਈ.ਏ.ਐੱਸ. ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ੍ਰੀ. ਕੇਸ਼ਵ ਗੋਇਲ, ਸ੍ਰ. ਅਮਰਜੀਤ ਸਿੰਘ ਐੱਸ.ਪੀ.ਐੱਚ ਵੀ ਹਾਜ਼ਰ ਸਨ। 
ਡਿਪਟੀ ਕਮਿਸ਼ਨਰ ਵੱਲੋਂ ਆਨ ਲਾਈਨ (publicgrievance.pb.gov.in) ਪੋਰਟਲ ਤੇ ਪ੍ਰਾਪਤ ਸ਼ਿਕਾਇਤਾਂ ਦਾ ਸਹੀ ਸਮੇਂ ਨਿਪਟਾਰਾ ਕਰਨ ਹਿੱਤ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਚਾਰ ਚਰਚਾ ਵੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਫ਼ੌਜੀਆਂ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਸਰਕਾਰੀ ਸਕੀਮਾਂ ਦੀ ਨਿਗਰਾਨੀ ਕਰਨ ਲਈ ਗਾਰਡੀਅਨਜ਼ ਆਫ ਗਵਰਨੈਂਸ (ਖ਼ੁਸ਼ਹਾਲੀ ਦੇ ਰਾਖੇ) ਵਜੋਂ ਸੋਸ਼ਲ ਸਕੀਮਾਂ ਬਾਰੇ ਫੀਡ ਬੈਕ ਦੇਣ ਲਈ ਤਾਇਨਾਤ ਕੀਤੇ ਗਏ ਹਨ।  ਇਸ ਮੌਕੇ ਤੇ ਜ਼ਿਲ੍ਹਾ ਪ੍ਰਮੁੱਖ ਫ਼ਿਰੋਜ਼ਪੁਰ ਜੀ.ਓ.ਜੀ ਮੇਜਰ ਜਨਰਲ ਐੱਸ.ਐੱਸ.ਚੌਹਾਨ ਨੇ ਸਰਕਾਰੀ ਮਹਿਕਮਿਆਂ ਦੇ ਅਹੁਦੇਦਾਰਾਂ ਨੂੰ ਜੀ.ਓ.ਜੀ ਵੱਲੋਂ ਪਾਏ ਜਾ ਰਹੇ ਯੋਗਦਾਨ ਦੀ ਵਿਸਥਾਰ ਪੂਰਵਕ ਜਾਣਕਾਰੀ ਵੀ ਦਿੱਤੀ। 
ਉਨ੍ਹਾਂ ਅੱਗੇ ਦੱਸਿਆ ਕਿ ਇਸ ਯੋਜਨਾ ਅਧੀਨ ਯੋਗ ਪਾਏ ਗਏ ਲਾਭਪਾਤਰੀਆਂ ਨੂੰ ਲਾਭ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪੋ-ਆਪਣੇ ਵਿਭਾਗ ਨਾਲ ਸਬੰਧਿਤ ਜੋ ਸਰਕਾਰੀ ਯੋਜਨਾਵਾਂ ਤਹਿਤ ਸਹੂਲਤਾਂ ਮੁਹੱਈਆ ਕਰਾਈਆਂ ਜਾ ਰਹੀਆਂ ਹਨ ਉਨ੍ਹਾਂ ਬਾਰੇ ਵੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਉਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਰੀਆਂ ਸਰਕਾਰੀ ਸੇਵਾਵਾਂ ਮਿੱਥੇ ਸਮੇਂ ਵਿੱਚ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਆਈਆਂ ਸ਼ਿਕਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ। 
ਇਸ ਮੌਕੇ ਕਰਨਲ. ਕਸ਼ਮੀਰ ਸਿੰਘ, ਜ਼ਿਲ੍ਹਾ ਸੁਪਰਵਾਈਜ਼ਰ ਜੋਗਿੰਦਰ ਸਿੰਘ, ਕੈਪਟਨ ਲਖਵਿੰਦਰ ਸਿੰਘ, ਕੈਪਟਨ ਹਰਦਿਆਲ ਸਿੰਘ, ਕੈਪਟਨ ਪੰਜਾਬ ਸਿੰਘ, ਕੈਪਟਨ ਪਰਮਜੀਤ ਸਿੰਘ, ਸੂਬੇਦਾਰ ਰਣਜੀਤ ਸਿੰਘ ਤਹਿਸੀਲ ਸੁਪਰਵਾਈਜ਼ਰ ਜ਼ੀਰਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ 
 
 

Related Articles

Back to top button