ਡਿਪਟੀ ਕਮਿਸ਼ਨਰ ਵੱਲੋਂ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਬਨਾਏ ਜਾ ਰਹੇ ਸਮਾਰਟ ਕਾਰਡ ਕੈਂਪਾਂ ਦਾ ਨਿਰੀਖਣ
ਫਿਰੋਜ਼ਪੁਰ 8 ਜਨਵਰੀ (ਏ.ਸੀ.ਚਾਵਲਾ)ਪੰਜਾਬ ਸਰਕਾਰ ਵੱਲੋਂ ਰਾਜ ਦੇ ਆਟਾ-ਦਾਲ (ਨੀਲੇ) ਕਾਰਡ ਧਾਰਕਾਂ ਨੂੰ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ 50 ਹਜ਼ਾਰ ਰੁਪਏ ਸਲਾਨਾ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਤਹਿਤ ਸਮਾਰਟ ਕਾਰਡਾਂ ਬਣਾਏ ਜਾ ਰਹੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜੀ.ਡੀ.ਪੀ.ਐਸ.ਖਰਬੰਦਾ ਨੇ ਅੱਜ ਇਸ ਯੋਜਨਾ ਤਹਿਤ ਬਣਾਏ ਜਾ ਰਹੇ ਸਮਾਰਟ ਕਾਰਡਾਂ ਦੀ ਪ੍ਰਕਿਰਿਆ ਦਾ ਅਚਨਚੇਤ ਨਿਰੀਖਣ ਕਰਨ ਉਪਰੰਤ ਕੀਤਾ। ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਘੱਲ ਖੁਰਦ ਸ੍ਰੀ ਤਰੁਨ ਗੋਇਲ ਹਾਜਰ ਸਨ। ਇਸ ਮੌਕੇ ਉਨ•ਾਂ ਨੇ ਪਿੰਡ ਸਤੀਏ ਵਾਲਾ,ਮੱਲਵਾਲ ਅਤੇ ਬਜੀਦਪੁਰ ਵਿਖੇ ਸਮਾਰਟ ਕਾਰਡ ਬਣਵਾਉਣ ਆਏ ਲਾਭਪਾਤਰੀਆਂ ਨਾਲ ਗੱਲਬਾਤ ਵੀ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਭਪਾਤਰੀ ਪਰਿਵਾਰ ਦੇ 5 ਮੈਂਬਰਾਂ ਤੱਕ 50 ਹਜ਼ਾਰ ਰੁਪਏ ਦੇ ਮੁਫ਼ਤ ਇਲਾਜ ਤੋਂ ਇਲਾਵਾ ਕਿਸੇ ਵੀ ਦੋ ਅੰਗਾਂ ਦੇ ਅਯੋਗ ਹੋਣ ਜਾਂ ਪੂਰਨ ਅੰਗਹੀਣਤਾ ਜਾਂ ਮੌਤ ਦੀ ਸੂਰਤ ਵਿੱਚ 5 ਲੱਖ ਰੁਪਏ ਤੱਕ ਦਾ ਮੁਆਵਜ਼ਾ ਦੇਣਾ ਵੀ ਨਿਸ਼ਚਿਤ ਕੀਤਾ ਗਿਆ ਹੈ। ਉਨ•ਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਹਿਲਾ ਇੱਕ ਪਿੰਡ ਵਿਚ 100 ਪ੍ਰਤੀਸ਼ਤ ਕੰਮ ਕਰਨ ਤੋਂ ਬਾਅਦ ਹੀ ਦੂਜੇ ਪਿੰਡ ਦਾ ਕੰਮ ਸ਼ੁਰੂ ਕੀਤਾ ਜਾਵੇ। ਉਨ•ਾਂ ਨੇ ਨੀਲੇ ਕਾਰਡ ਧਾਰਕਾਂ ਨੂੰ ਅਪੀਲ ਕੀਤੀ ਕਿ ਉਹ ਮੁਫ਼ਤ ਇਲਾਜ ਯੋਜਨਾ ਦਾ ਲਾਭ ਲੈਣ ਲਈ ਆਪਣੇ ਪਿੰਡ ਵਿੱਚ ਸਮਾਰਟ ਕਾਰਡ ਬਣਾਉਣ ਆਈਆਂ ਟੀਮਾਂ ਪਾਸੋਂ ਸਮਾਰਟ ਕਾਰਡ ਲਾਜ਼ਮੀ ਬਣਵਾਉਣ। ਉਨ•ਾਂ ਦੱਸਿਆ ਕਿ ਸਮਾਰਟ ਕਾਰਡ ਜਾਰੀ ਕਰਨ ਦੀ ਪ੍ਰਕਿਰਿਆ ਦੀ ਜ਼ਿਲ•ਾ ਪ੍ਰਸ਼ਾਸਨ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਸਾਰੇ ਉਪ ਮੰਡਲ ਮੈਜਿਸਟਰੇਟਾਂ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ, ਬੀ.ਡੀ.ਪੀ.ਓਜ਼ ਨੂੰ ਆਪੋ-ਆਪਣੇ ਇਲਾਕਿਆਂ ਵਿੱਚ ਲੋਕਾਂ ਨੂੰ ਟੀਮਾਂ ਦੇ ਆਉਣ ਦੀ ਅਗਾਊਂ ਸੂਚਨਾ ਦੇਣ ਅਤੇ ਸਮਾਰਟ ਕਾਰਡ ਬਣਾਉਣ ਦੀ ਪ੍ਰਕਿਰਿਆ ਦੀ ਨਿਗਰਾਨੀ ਕਰਨ ਦੀ ਹਦਾਇਤ ਕੀਤੀ ਗਈ ਹੈ।