Ferozepur News

ਡਿਪਟੀ ਕਮਿਸ਼ਨਰ ਵੱਲੋਂ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ

DSC00631ਫਿਰੋਜ਼ਪੁਰ 14 ਜਨਵਰੀ  (ਏ.ਸੀ.ਚਾਵਲਾ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸਬੰਧੀ ਲਾਭਪਾਤਰੀਆਂ ਦੇ ਸਮਾਰਟ ਕਾਰਡ ਬਣਾਉਣ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ ਅਤੇ ਹੁਣ ਤੱਕ 103930 ਨੀਲੇ ਕਾਰਡ ਧਾਰਕਾਂ ਵਿਚੋਂ ਜ਼ਿਲ•ੇ ਵਿਚ 67 ਫਿੱਸਦੀ ਪਰਿਵਾਰਾਂ ਨੂੰ ਸਮਾਰਟ ਕਾਰਡ ਬਣਾ ਕੇ ਦਿੱਤੇ ਜਾ ਚੁੱਕੇ ਹਨ। ਇਨ•ਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ ਨੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ। ਉਨ•ਾਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਰਹਿੰਦੇ ਪਰਿਵਾਰਾਂ ਦੇ ਕਾਰਡ ਬਣਾਉਣ ਲਈ 18 ਟੀਮਾਂ ਜ਼ਿਲ•ੇ ਵਿਚ ਲਗਾਤਾਰ ਕੰਮ ਕਰ ਰਹੀਆਂ ਹਨ ਅਤੇ ਜਲਦ ਹੀ ਸਾਰੇ ਲਾਭਪਾਤਰੀਆਂ ਨੂੰ ਇਹ ਕਾਰਡ ਜਾਰੀ ਕਰ ਦਿੱਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਆਟਾ-ਦਾਲ (ਨੀਲੇ) ਕਾਰਡ ਧਾਰਕਾਂ ਨੂੰ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ 50 ਹਜ਼ਾਰ ਰੁਪਏ ਤੱਕ ਦਾ ਸਲਾਨਾ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਅਤੇ ਪਰਿਵਾਰ ਦੇ ਮੁਖਿ ਤਹਿਤ 5 ਮੈਂਬਰਾਂ ਤੱਕ ਮੁਫ਼ਤ ਇਲਾਜ ਤੋਂ ਇਲਾਵਾ ਕਿਸੇ ਵੀ ਦੋ ਅੰਗਾਂ ਦੇ ਅਯੋਗ ਹੋਣ ਜਾਂ ਪੂਰਨ ਅੰਗਹੀਣਤਾ ਜਾਂ ਮੌਤ ਦੀ ਸੂਰਤ ਵਿੱਚ 5 ਲੱਖ ਰੁਪਏ ਤੱਕ ਦਾ ਮੁਆਵਜ਼ਾ ਦੇਣਾ ਵੀ ਨਿਸ਼ਚਿਤ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਜ਼ਿਲ•ੇ ਵਿੱਚ 103930 ਨੀਲੇ ਕਾਰਡ ਧਾਰਕਾਂ ਵਿਚੋਂ 95 ਫ਼ੀਸਦੀ ਤੋਂ ਵਧੇਰੇ ਨੂੰ ਯੋਜਨਾ ਤਹਿਤ ਲਿਆਉਣ ਦਾ ਟੀਚਾ ਰੱਖਿਆ ਗਿਆ ਹੈ ਅਤੇ ਅਗਲੇ ਤਿੰਨ ਹਫ਼ਤਿਆਂ ਤੱਕ ਇਸ ਟੀਚੇ ਨੂੰ ਪੂਰਾ ਕੀਤਾ ਜਾਵੇਗਾ। ਉਨ•ਾਂ ਨੇ ਨੀਲੇ ਕਾਰਡ ਧਾਰਕਾਂ ਨੂੰ ਅਪੀਲ ਕੀਤੀ ਕਿ ਉਹ ਮੁਫ਼ਤ ਇਲਾਜ ਯੋਜਨਾ ਦਾ ਲਾਭ ਲੈਣ ਲਈ ਆਪਣੇ ਪਿੰਡ ਵਿੱਚ ਸਮਾਰਟ ਕਾਰਡ ਬਣਾਉਣ ਆਈਆਂ ਟੀਮਾਂ ਪਾਸੋਂ ਸਮਾਰਟ ਕਾਰਡ ਲਾਜ਼ਮੀ ਬਣਵਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਵਨੀਤ ਕੁਮਾਰ,ਸ.ਸੰਦੀਪ ਸਿੰਘ ਗੜਾ ਐਸ.ਡੀ.ਐਮ ਫਿਰੋਜਪੁਰ, ਮੈਡਮ ਜਸਲੀਨ ਕੌਰ ਸਹਾਇਕ ਕਮਿਸ਼ਨਰ, ਸ੍ਰੀ ਪ੍ਰਦੀਪ ਚਾਵਲਾ ਸਿਵਲ ਸਰਜਨ, ਸ੍ਰੀ ਸਿਕੰਦਰ ਹੀਰ ਜ਼ਿਲ•ਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Related Articles

Back to top button