Ferozepur News

ਡਿਪਟੀ ਕਮਿਸ਼ਨਰ ਵੱਲੋਂ ਰਾਹਤ ਕੇਂਦਰ ਕੋਹਰ ਸਿੰਘ ਵਾਲਾ ਦਾ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਰਾਹਤ ਕੇਂਦਰ ਕੋਹਰ ਸਿੰਘ ਵਾਲਾ ਦਾ ਦੌਰਾ
ਲੋਕਾਂ ਦੀਆ ਤਕਲੀਫ਼ਾਂ ਸੁਣੀਆਂ ਤੇ ਰਾਹਤ ਕੇਂਦਰਾਂ ਵਿਚ ਸਹੂਲਤਾਂ ਦਾ ਜਾਇਜ਼ਾ ਲਿਆ।
ਰਾਹਤ ਕੇਂਦਰਾਂ ਵਿਚ ਲੋਕਾਂ ਦੀ ਸਹੂਲਤ, ਸੁਰੱਖਿਆ ਦੇ ਸਾਰੇ ਪ੍ਰਬੰਧ ਕੀਤੇ : ਡਿਪਟੀ ਕਮਿਸ਼ਨਰ
ਜਖਮੀ ਵਿਅਕਤੀ ਨੂੰ ਵਿੱਤੀ ਰਾਸ਼ੀ ਦੇ ਕੇ ਹਸਪਤਾਲ ਦਾਖਲ ਕਰਵਾਇਆ
DC at Kohar Singh Wala
ਫ਼ਿਰੋਜ਼ਪੁਰ 4 ਅਕਤੂਬਰ 2016 () ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਰਹੱਦੀ ਲੋਕਾਂ ਦੀ ਸਹੂਲਤ ਲਈ ਸਥਾਪਿਤ ਕੀਤੇ ਗਏ ਰਾਹਤ ਕੇਂਦਰ ਕੋਹਰ ਸਿੰਘ ਵਾਲੇ ਦਾ ਦੌਰਾ ਕੀਤਾ ਗਿਆ। ਉਨ੍ਹਾਂ ਰਾਹਤ ਕੈਂਪਾਂ ਵਿਚ ਲੋਕਾਂ ਲਈ ਕੀਤੇ ਗਏ ਖਾਣ-ਪੀਣ, ਠਹਿਰਣ, ਰੌਸ਼ਨੀ, ਪਾਣੀ, ਸੁਰੱਖਿਆ ਆਦਿ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਅਧਿਕਾਰੀਆਂ ਨੂੰ ਹੋਰ ਕੰਮਾਂ ਸਬੰਧੀ ਮੌਕੇ ਨਿਰਦੇਸ਼ ਜਾਰੀ ਕੀਤੇ।
ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਸਰਕਾਰ ਇਸ ਮੁਸ਼ਕਿਲ ਦੀ ਘੜੀ ਵਿਚ ਸਰਹੱਦੀ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਲੋਕਾਂ ਲਈ ਹੁਣ ਤੱਕ 35 ਰਾਹਤ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿੱਥੇ ਉਨ੍ਹਾਂ ਦੀ ਸਹੂਲਤਾਂ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ।  ਡਿਪਟੀ ਕਮਿਸ਼ਨਰ ਵੱਲੋ ਲੋਕਾ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੋ ਲੋਕਾਂ ਨੇ ਜਿਲ੍ਹਾ ਪ੍ਰਸ਼ਾਸਨ ਵੱਲੋ ਵਧੀਆ ਪ੍ਰਬੰਧਾਂ ਲਈ ਧੰਨਵਾਦ ਕੀਤਾ।
ਡਿਪਟੀ ਕਮਿਸ਼ਨਰ ਨੇ ਰਾਹਤ ਕੈਂਪ ਵਿਚ ਪੁੱਜੇ ਬਲਵੀਰ ਸਿੰਘ ਪਿੰਡ ਮਾਦੀ ਕੇ ਜੋ ਲੱਤ ਤੋਂ ਜਖਮੀ ਸੀ ਨੂੰ ਰੈਡ ਕਰਾਸ ਸੰਸਥਾਂ ਵਿਚੋਂ ਫੌਰੀ 4 ਹਜ਼ਾਰ ਰੁਪਏ ਮੱਦਦ ਦਿੱਤੀ ਤੇ ਉਨ੍ਹਾਂ ਨੂੰ ਇਲਾਜ ਲਈ ਐਬੂਲੈਂਸ ਰਾਹੀ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖਲ ਕਰਵਾਇਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਔਖੀ ਘੜੀ ਵਿਚ ਜਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਹੱਦੀ ਲੋਕਾਂ ਦੇ ਨਾਲ ਹੈ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀ ਆਉਣ ਦਿੱਤੀ ਜਾਵੇਗੀ।

Related Articles

Back to top button