Ferozepur News
ਡਿਪਟੀ ਕਮਿਸ਼ਨਰ ਵੱਲੋਂ ਲੀਵਿੰਗ ਇੰਡੀਆ ਨਿਊਜ਼ ਚੈਨਲ ਦੇ ਪੱਤਰਕਾਰ (ਕੈਮਰਾਮੈਨ) ਰਤਨ ਲਾਲ ਦੀ ਮੌਤ ਉਤੇ ਦੁੱਖ ਦਾ ਪ੍ਰਗਟਾਵਾ
ਡਿਪਟੀ ਕਮਿਸ਼ਨਰ ਵੱਲੋਂ ਲੀਵਿੰਗ ਇੰਡੀਆ ਨਿਊਜ਼ ਚੈਨਲ ਦੇ ਪੱਤਰਕਾਰ (ਕੈਮਰਾਮੈਨ) ਰਤਨ ਲਾਲ ਦੀ ਮੌਤ ਉਤੇ ਦੁੱਖ ਦਾ ਪ੍ਰਗਟਾਵਾ
ਫਿਰੋਜ਼ਪੁਰ, 11 ਮਈ () ਡਿਪਟੀ ਕਮਿਸ਼ਨਰ ਸ. ਗੁਰਪਾਲ ਸਿੰਘ ਚਾਹਲ ਨੇ ਮੰਗਲਵਾਰ ਨੂੰ ਲੀਵਿੰਗ ਇੰਡੀਆ ਨਿਊਜ਼ ਚੈਨਲ ਦੇ ਪੱਤਰਕਾਰ ਰਤਨ ਲਾਲ ਦੀ ਮੌਤ ਉਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਹ 49 ਵਰ੍ਹਿਆਂ ਦੇ ਸਨ ਅਤੇ ਪਿਛਲੇ ਕੁਝ ਦਿਨਾਂ ਤੋਂ ਕੋਵਿਡ ਨਾਲ ਜੂਝਦੇ ਹੋਏ ਅੱਜ ਸਵੇਰੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫ਼ਰੀਦਕੋਟ ਵਿਖੇ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਏ ਹਨ।
ਆਪਣੇ ਸ਼ੋਕ ਸੰਦੇਸ਼ ਵਿਚ ਡਿਪਟੀ ਕਮਿਸ਼ਨਰ ਨੇ ਰਤਨ ਲਾਲ ਨੂੰ ਇਕ ਚੰਗੇ ਗੁਣਾਂ ਦਾ ਧਾਰਨੀ ਇਨਸਾਨ ਦੱਸਿਆ।
ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜਾਹਰ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰਕ ਮੈਂਬਰਾਂ ਨੂੰ ਦੁੱਖ ਦੀ ਇਸ ਘੜੀ ਵਿਚ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।