ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕਰੋਨਾ ਵਾਇਰਸ ਸਬੰਧੀ ਸਾਵਧਾਨੀਆਂ ਵਰਤਣ ਦੀ ਅਪੀਲ, ਵੀਡੀਓ ਬਣਾ ਕੇ ਲੋਕਾਂ ਨੂੰ ਦਿੱਤਾ ਸੰਦੇਸ਼
ਕਿਹਾ, ਜ਼ਰੂਰੀ ਕੰਮ ਤੋਂ ਬਿਨਾਂ ਘਰਾਂ ਚੋਂ ਬਾਹਰ ਨਾ ਨਿਕਲੋ, ਖਾਣ-ਪੀਣ ਵਾਲੀਆਂ ਵਸਤੂਆਂ, ਸਬਜ਼ੀਆਂ, ਦਵਾਈਆਂ ਸਮੇਤ ਹੋਰ ਜ਼ਰੂਰੀ ਚੀਜ਼ਾਂ ਦੀ ਕੋਈ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ
ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕਰੋਨਾ ਵਾਇਰਸ ਸਬੰਧੀ ਸਾਵਧਾਨੀਆਂ ਵਰਤਣ ਦੀ ਅਪੀਲ, ਵੀਡੀਓ ਬਣਾ ਕੇ ਲੋਕਾਂ ਨੂੰ ਦਿੱਤਾ ਸੰਦੇਸ਼
ਕਿਹਾ, ਜ਼ਰੂਰੀ ਕੰਮ ਤੋਂ ਬਿਨਾਂ ਘਰਾਂ ਚੋਂ ਬਾਹਰ ਨਾ ਨਿਕਲੋ, ਖਾਣ-ਪੀਣ ਵਾਲੀਆਂ ਵਸਤੂਆਂ, ਸਬਜ਼ੀਆਂ, ਦਵਾਈਆਂ ਸਮੇਤ ਹੋਰ ਜ਼ਰੂਰੀ ਚੀਜ਼ਾਂ ਦੀ ਕੋਈ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ
ਫਿਰੋਜ਼ਪੁਰ 20 ਮਾਰਚ, 2020: ਕਰੋਨਾ ਵਾਇਰਸ ਦੇ ਬਚਾਅ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ੍ਰ: ਕੁਲਵੰਤ ਸਿੰਘ ਨੇ ਇੱਕ ਸ਼ੋਰਟ ਵੀਡੀਓ ਬਣਾ ਕੇ ਜ਼ਿਲ੍ਹਾ ਵਾਸੀਆਂ ਨੂੰ ਕਰੋਨਾ ਵਾਇਰਸ ਸਬੰਧੀ ਸਾਵਧਾਨੀਆਂ ਵਰਤਣ ਦਾ ਸੰਦੇਸ਼ ਦਿੱਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿੱਤੇ ਵੀ ਵੱਡਾ ਇਕੱਠ ਨਾ ਕੀਤਾ ਜਾਵੇ ਅਤੇ ਜ਼ਰੂਰੀ ਕੰਮ ਤੋਂ ਬਿਨਾਂ ਘਰਾਂ ਚੋ ਨਾ ਨਿਕਲਿਆ ਜਾਵੇ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਖਾਣ-ਪੀਣ ਵਾਲੀਆਂ ਵਸਤੂਆਂ, ਸਬਜ਼ੀਆਂ, ਕਰਿਆਨਾ, ਦਵਾਈਆਂ ਅਤੇ ਹੋਰ ਜ਼ਰੂਰੀ ਚੀਜ਼ਾਂ ਦੀ ਕੋਈ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦਾ ਇਹੋ ਜਾ ਮਾਹੌਲ ਨਾ ਪੈਦਾ ਕਰਨ ਕਿ ਜਿਸ ਨਾਲ ਬਾਜ਼ਾਰਾਂ ਵਿਚ ਭੀੜ ਪਵੇ ਤੇ ਨਾ ਹੀ ਆਪਣੇ ਘਰਾਂ ਵਿਚ ਰਾਸ਼ਨ ਜਮਾਂ ਕਰਨ ਬਲਕਿ ਪਹਿਲਾਂ ਦੀ ਤਰ੍ਹਾਂ ਹੀ ਰਾਸ਼ਨ ਵਗ਼ੈਰਾ ਦੀ ਖ਼ਰੀਦ ਕਰਨ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਆਲੇ-ਦੁਆਲੇ ਕੋਈ ਇਹੋ ਜਾ ਵਿਅਕਤੀ ਹੈ ਜੋ ਪਿਛਲੇ ਕੁੱਝ ਦਿਨਾਂ ਵਿਚ ਕਰੋਨਾ ਪ੍ਰਭਾਵੀ ਦੇਸ਼ਾਂ ਤੋ ਆਇਆ ਹੈ ਤਾਂ ਉਸ ਬਾਰੇ ਜ਼ਿਲ੍ਹੇ ਦੇ ਕੰਟਰੋਲ ਰੂਮ ਨੰਬਰ 01632-243703 ਤੇ ਸੰਪਰਕ ਕੀਤਾ ਜਾਵੇ। ਇਸ ਨੰਬਰ ਤੇ ਕਰੋਨਾ ਵਾਇਰਸ ਸਬੰਧੀ ਕਿਸੇ ਤਰ੍ਹਾਂ ਦੀ ਵੀ ਜਾਣਕਾਰੀ ਲਈ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਦੌਰਾਨ ਉਨ੍ਹਾਂ ਲੋਕਾਂ ਨੂੰ 22 ਮਾਰਚ ਦਿਨ ਐਤਵਾਰ ਨੂੰ ਜਨਤਾ ਕਰਫ਼ਿਊ ਦੌਰਾਨ ਆਪਣੇ ਘਰਾਂ ਵਿਚ ਰਹਿਣ ਦੀ ਵੀ ਅਪੀਲ ਕੀਤੀ ਅਤੇ ਨਾਲ ਹੀ ਲੋਕਾਂ ਨੂੰ ਕਰੋਨਾ ਵਾਇਰਸ ਸਬੰਧੀ ਅਫ਼ਵਾਹਾਂ ਤੋਂ ਦੂਰ ਰਹਿਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਇਸ ਵਾਇਰਸ ਤੋਂ ਬਚਾਅ ਅਤੇ ਇਸ ਸਬੰਧੀ ਸਾਵਧਾਨੀਆਂ ਵਰਤਣਾ ਹੀ ਇਸ ਦਾ ਇਲਾਜ ਹੈ ਇਸ ਲਈ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਧਿਆਨ ਵਿੱਚ ਰੱਖਿਆ ਜਾਵੇ ਤੇ ਆਪਣੇ ਘਰਾਂ ਤੋਂ ਬਾਹਰ ਨਿਕਲਣ ਤੋਂ ਗੁਰੇਜ਼ ਕੀਤਾ ਜਾਵੇ।