Ferozepur News

ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਸਭਾ ਚੋਣਾਂ ਦੇ ਸਮੁੱਚੇ ਪ੍ਰਬੰਧਾਂ ਸਬੰਧੀ ਹਲਕੇ ਦੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ

ਫ਼ਿਰੋਜ਼ਪੁਰ 5 ਮਾਰਚ 2019 (ਹਰੀਸ਼ ਮੌਂਗਾ) ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਰਿਟਰਨਿੰਗ ਅਫ਼ਸਰ ਸ੍ਰੀ. ਚੰਦਰ ਗੈਂਦ ਆਈ.ਏ.ਐੱਸ. ਵੱਲੋਂ ਲੋਕਾਂ ਸਭਾ ਚੋਣਾਂ ਦੇ ਸਮੁੱਚੇ ਪ੍ਰਬੰਧਾਂ ਸਬੰਧੀ ਹਲਕੇ ਦੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰ. ਮਨਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ.) ਸ੍ਰ. ਰਵਿੰਦਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ. ਮੁਕਤਸਰ ਸਾਹਿਬ  ਸ੍ਰ. ਹਰਿੰਦਰ ਸਿੰਘ ਵੀ ਹਾਜ਼ਰ ਸਨ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਵੋਟਿੰਗ ਮਸ਼ੀਨਾਂ, ਪੋਲਿੰਗ ਪਾਰਟੀਆਂ ਦੇ ਡਿਸਪੈਚ/ਰਸੀਟ ਸੈਂਟਰ, ਰੂਟ ਪਲਾਨ, ਕਮਿਊਨੀਕੇਸ਼ਨ ਪਲਾਨ, ਕਾਂਊਟਿੰਗ ਸੈਂਟਰ ਬਣਾਉਣ, ਐਕਸਪੈਂਡੀਚਰ ਮੋਨਟਰਿੰਗ, ਬੈਲਟ ਪੇਪਰਾਂ ਸਬੰਧੀ ਅਤੇ ਲਾਅ ਐਂਡ ਆਰਡਰ ਨੂੰ ਲਾਗੂ ਕਰਨ ਸਬੰਧੀ ਅਤੇ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖ਼ਰਚਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਸਮੂਹ ਆਰ.ਓਜ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਵੱਲੋਂ ਪੋਲਿੰਗ ਸਟੇਸ਼ਨਾਂ, ਸੈਂਸਟਿਵ ਹਾਈ ਸੈਂਸਟਿਵ, ਕਰੀਟੀਕਲ ਪੋਲਿੰਗ ਸਟੇਸ਼ਨ, ਵਨਰੇਬਲ ਪੋਲਿੰਗ ਸਟੇਸ਼ਨਾਂ ਦੀ ਪਹਿਚਾਣ ਕਰਕੇ ਉਨ੍ਹਾਂ ਤੇ ਨਿਯਮਾਂ ਅਨੁਸਾਰ ਪ੍ਰਬੰਧ ਕੀਤੇ ਜਾਣ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਚੋਣਾਂ ਦੌਰਾਨ ਆਪਣੀ ਡਿਊਟੀ ਪੂਰੀ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਤਾਂ ਜੋ ਚੋਣ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।

ਇਸ ਮੌਕੇ ਸਹਾਇਕ ਕਮਿਸ਼ਨਰ (ਜ.) ਸ੍ਰ. ਰਣਜੀਤ ਸਿੰਘ, ਐੱਸ.ਡੀ.ਐੱਮ. ਫ਼ਿਰੋਜ਼ਪੁਰ ਸ੍ਰੀ. ਅਮਿਤ ਗੁਪਤਾ, ਐੱਸ.ਡੀ.ਐੱਮ. ਗੁਰੂਹਰਸਹਾਏ ਸ੍ਰੀ. ਕੁਲਦੀਪ ਬਾਵਾ, ਐੱਸ.ਡੀ. ਐੱਮ. ਅਬੋਹਰ ਪੂਨਮ ਸਿੰਘ, ਐੱਸ.ਡੀ.ਐੱਮ. ਜਲਾਲਾਬਾਦ ਸ੍ਰੀ. ਕੇਸ਼ਵ ਗੋਇਲ, ਐੱਸ.ਡੀ.ਐੱਮ. ਸ੍ਰੀ. ਮੁਕਤਸਰ ਸਾਹਿਬ ਸ੍ਰ. ਰਣਦੀਪ ਸਿੰਘ, ਐੱਸ.ਡੀ.ਐੱਮ. ਫਾਜ਼ਿਲਕਾ ਸੁਭਾਸ਼ ਚੰਦਰ, ਐੱਸ.ਡੀ.ਐੱਮ. ਮਲੋਟ ਗੋਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰ. ਹਰਜਿੰਦਰ ਸਿੰਘ, ਤਹਿਸੀਲਦਾਰ ਚੋਣਾਂ ਸ੍ਰੀ. ਚਾਂਦ ਪ੍ਰਕਾਸ਼ ਸਮੇਤ ਪੁਲਿਸ ਵਿਭਾਗ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Related Articles

Back to top button