ਡਿਪਟੀ ਕਮਿਸ਼ਨਰ ਵੱਲੋਂ ਵਿਭਾਗਾਂ ਨੂੰ ਐਕਸ਼ਨ ਪਲਾਨ ਤਿਆਰ ਕਰਨ ਦੀ ਹਦਾਇਤ
ਡਿਪਟੀ ਕਮਿਸ਼ਨਰ ਵੱਲੋਂ ਵਿਭਾਗਾਂ ਨੂੰ ਐਕਸ਼ਨ ਪਲਾਨ ਤਿਆਰ ਕਰਨ ਦੀ ਹਦਾਇਤ
ਫਿਰੋਜ਼ਪੁਰ 12 ਅਪ੍ਰੈਲ, 2021:ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਹੀਟ ਵੇਵ-2021 ਬਾਰੇ ਜਾਰੀ ਐਡਵਾਈਜ਼ਰੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰ. ਗੁਰਪਾਲ ਸਿੰਘ ਚਾਹਲ ਵੱਲੋਂ ਸਬੰਧਤ ਵਿਭਾਗਾਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਉਹ ਤੁਰੰਤ ਹੀਟ ਵੇਵ ਐਕਸ਼ਨ ਪਲਾਨ ਤਿਆਰ ਕਰਨ ਤੇ ਇਸ ਦੀ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮਾਂ ਕਰਵਾਉਣ।
ਡਿਪਟੀ ਕਮਿਸ਼ਨਰ ਨੇ ਭਾਰਤੀ ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਬਾਅਦ ਜਾਰੀ ਐਡਵਾਈਜ਼ਰੀ ਦਾ ਹਵਾਲਾ ਦਿੰਦਿਆ ਕਿਹਾ ਕਿ 2021 ਵਿੱਚ ਹੀਟ ਵੇਵ ਦੇ ਅਸਰ ਨੂੰ ਘਟਾਉਣ ਤੇ ਪ੍ਰਬੰਧਨ ਲਈ ਢੁਕਵੀਂ ਤਿਆਰੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਲਈ ਜ਼ਿਲ੍ਹੇ ‘ਚ ਪੀਣ ਵਾਲੇ ਸਾਫ਼ ਪਾਣੀ ਦੀ ਵਿਵਸਥਾ, ਅਸਥਾਈ ਪਨਾਹਗਾਹਾਂ ਤੇ ਸ਼ੈੱਡਾਂ, ਬਾਹਰੀ ਲੇਬਰ ਲਈ ਕੰਮ ਕਰਨ ਦੇ ਸਮੇਂ ਦਾ ਸਮਾਂ ਨਿਰਧਾਰਤ ਕਰਨਾ ਤੇ ਪਾਰਕਾਂ ਦੀ ਵਰਤੋਂ, ਬਿਹਤਰ ਐਮਰਜੈਂਸੀ ਡਾਕਟਰੀ ਸੇਵਾਵਾਂ, ਜਨਤਕ ਸਿਹਤ, ਬਿਜਲੀ ਦਾ ਢੁਕਵਾਂ ਪ੍ਰਬੰਧ ਮੁਹੱਈਆ ਕਰਵਾਉਣ ਵਰਗੀਆਂ ਗਤੀਵਿਧੀਆਂ ਸ਼ਾਮਲ ਹੈ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਗਰਮੀ ਦੀ ਸੰਭਾਵਤ ਲਹਿਰ ਦੇ ਮਾੜੇ ਪ੍ਰਭਾਵਾਂ ਦਾ ਮੁਕਾਬਲਾ ਕਰਨ ਲਈ ਸ਼ੁਰੂਆਤੀ ਯੋਜਨਾਬੰਦੀ ਢੁਕਵੇਂ ਉਪਾਅ ਕਰਨ ਵਿਚ ਸਹਿਯੋਗ ਕਰ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਨੂੰ ਗਰਮੀ ਦੀ ਲਹਿਰ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਖੁਦ ਨੂੰ ਤਿਆਰ ਕਰਨ ਦੇ ਯੋਗ ਬਣਾਉਣ ਲਈ ਐਕਸ਼ਨ ਪਲਾਨ ਤੁਰੰਤ ਤਿਆਰ ਕਰਨਾ ਜ਼ਰੂਰੀ ਹੈ।