ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜਿਲ•ੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਰੀਵਿਊ ਮੀਟਿੰਗ
ਫਿਰੋਜ਼ਪੁਰ 22 ਦਸੰਬਰ (ਏ.ਸੀ.ਚਾਵਲਾ) ਡਿਪਟੀ ਕਮਿਸ਼ਨਰ ਇੰਜੀ.ਡੀ.ਪੀ.ਐਸ.ਖਰਬੰਦਾ ਵੱਲੋਂ ਵੱਖ ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਅਤੇ ਵਿਕਾਸ ਕਾਰਜਾਂ ਵਿਚ ਤੇਜੀ ਲਿਆਉਣ ਦੇ ਮਨੋਰਥ ਨਾਲ ਮਹੀਨਾਵਾਰ ਮੀਟਿੰਗਾਂ ਕੀਤੀਆਂ ਗਈਆਂ, ਜਿਸ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ । ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗ ਦੇ ਕੰਮਾਂ ਅਤੇ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਮਾਂਬੰਧ ਸੇਵਾਵਾਂ ਦਾ ਰੀਵਿਊ ਵੀ ਕੀਤਾ ਗਿਆ । ਜਿਲ•ਾ ਵਿਕਾਸ ਕਮੇਟੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ ਨੇ ਜਿਲ•ੇ ਅੰਦਰ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ•ਾਂ ਬਾਰਡਰ ਏਰੀਆ ਵਿਕਾਸ ਪ੍ਰੋਜੈਕਟ, ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾਂ, ਸਵਰਨ ਜਯੰਤੀ ਗ੍ਰਾਮ ਯੋਜਨਾ/ਨਰੇਗਾ ਸਮੇਤ ਵੱਖ ਵੱਖ ਕੇਂਦਰੀ ਤੇ ਰਾਜ ਸਰਕਾਰ ਦੀਆਂ ਯੋਜਨਾਵਾਂ ਦੀ ਸਮੀਖਿਆ ਕੀਤੀ । ਉਨ•ਾਂ ਸੇਵਾ ਕੇਂਦਰਾ ਦੀ ਪ੍ਰਗਤੀ, ਸਪੈਸ਼ਪ ਰਿਪੇਅਰ ਆਫ ਲਿੰਕ ਰੋਡਜ ਸਾਲ 2013-2014 ਕੈਟਾਗਰੀ ਏ ਅਤੇ ਬੀ ਅਤੇ ਸਪੈਸਲ ਰਿਪੇਅਰ ਆਫ ਲਿੰਕ ਰੋਡਜ ਸਾਲ 2015-16 ਦੇ ਕੰਮਾਂ ਦਾ ਜਾਇਜਾ ਲਿਆ ਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਨ•ਾਂ ਨੂੰ ਮਿਥੇ ਸਮੇ ਵਿਚ ਪੂਰਾ ਕੀਤਾ ਜਾਵੇ। ਉਨ•ਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਮਾਂਬੰਧ ਸਰਕਾਰੀ ਸੇਵਾਵਾਂ ਮੁਹੱਈਆ ਕਰਾਉਣ ਲਈ ਬਨਾਏ ਗਏ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਮਿੱਥੇ ਸਮੇਂ ਵਿਚ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ । ਉਨ•ਾਂ ਕਿਹਾ ਕਿ ਜੇਕਰ ਸਬੰਧਤ ਅਧਿਕਾਰੀ ਇਸ ਕੰਮ ਵਿਚ ਕੋਤਾਹੀ ਕਰੇਗਾ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਜੁਰਮਾਨਾਂ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਉਨ•ਾਂ ਕਈ ਵਿਭਾਗਾਂ ਦੇ ਪੈਡਿੰਗ ਕੇਸਾਂ ਦਾ ਸਖਤ ਨੋਟਿਸ ਲਿਆ। ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੀ.ਵਨੀਤ ਕੁਮਾਰ, ਸ੍ਰ.ਰਵਿੰਦਰਪਾਲ ਸਿੰਘ ਸੰਧੂ ਡੀ.ਡੀ.ਪੀ.ਓ, ਨਾਈਬ ਤਹਿਸੀਲਦਾਰ ਮਮਦੋਟ ਸ੍ਰੀ.ਵਿਜੇ ਬਹਿਲ, ਸ੍ਰੀ. ਅਸ਼ੋਕ ਬਹਿਲ ਸਕੱਤਰ ਰੈਡ ਕਰਾਸ, ਸ੍ਰ.ਪਿਆਰਾ ਸਿੰਘ ਬੀ.ਡੀ.ਪੀ.ਓ ਗੁਰੂਹਰਸਹਾਏ, ਡਾ. ਰੇਨੂ ਸਿੰਗਲਾ ਡਿਪਟੀ ਮੈਡੀਕਲ ਕਮਿਸ਼ਨਰ, ਡਾ.ਨਵੀਤਾ ਭੁੱਲਰ ਸਮੇਤ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।