Ferozepur News

ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਰੀਵਿਊ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਰੀਵਿਊ ਮੀਟਿੰਗ
 ਜਿਲ੍ਹੇ ਵਿਚ 26 ਹਜਾਰ ਨਵੇ ਬਨਣਗੇ ਆਟਾ-ਦਾਲ ਸਕੀਮ ਦੇ ਕਾਰਡ:-ਖਰਬੰਦਾ
review of dev works in fzr
ਫਿਰੋਜ਼ਪੁਰ 28 ਜੂਨ 2016 ( Harish Monga   ) ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ ਵੱਲੋਂ ਵੱਖ ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਅਤੇ ਵਿਕਾਸ ਕਾਰਜਾਂ ਵਿਚ ਤੇਜੀ ਲਿਆਉਣ ਦੇ ਮਨੋਰਥ ਨਾਲ ਮਹੀਨਾਵਾਰ ਮੀਟਿੰਗ ਕੀਤੀ ਗਈ, ਜਿਸ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ । ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਕੰਮਾਂ ਅਤੇ ਸਕੀਮਾਂ ਬਾਰੇ ਵਿਚਾਰ ਚਰਚਾ ਕੀਤੀ ਗਈ।
ਜਿਲ੍ਹਾ ਵਿਕਾਸ ਕਮੇਟੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ ਨੇ ਜਿਲ੍ਹੇ ਅੰਦਰ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਬਾਰਡਰ ਏਰੀਆ ਵਿਕਾਸ ਪ੍ਰੋਜੈਕਟ, ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾਂ, ਸਵਰਨ ਜਯੰਤੀ ਗ੍ਰਾਮ ਯੋਜਨਾ/ਨਰੇਗਾ ਸਮੇਤ ਵੱਖ ਵੱਖ ਕੇਂਦਰੀ ਤੇ ਰਾਜ ਸਰਕਾਰ ਦੀਆਂ ਯੋਜਨਾਵਾਂ ਦੀ ਸਮੀਖਿਆ ਕੀਤੀ । ਉਨ੍ਹਾਂ ਸੇਵਾ ਕੇਂਦਰਾਂ ਦੀ ਪ੍ਰਗਤੀ, ਸਪੈਸ਼ਪ ਰਿਪੇਅਰ ਆਫ ਲਿੰਕ ਰੋਡਜ਼ ਸਾਲ ਕੈਟਾਗਿਰੀ ਏ ਅਤੇ ਬੀ ਕੰਮਾਂ ਦਾ ਜਾਇਜ਼ਾ ਲਿਆ ਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਨ੍ਹਾਂ ਨੂੰ ਮਿਥੇ ਸਮੇਂ ਵਿਚ ਪੂਰਾ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਮਾਂਬੰਧ ਸਰਕਾਰੀ ਸੇਵਾਵਾਂ ਮੁਹੱਈਆ ਕਰਾਉਣ ਲਈ ਬਨਾਏ ਗਏ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਮਿੱਥੇ ਸਮੇਂ ਵਿਚ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ । ਉਨ੍ਹਾਂ ਕਿਹਾ ਕਿ ਆਟਾ ਦਾਲ ਸਕੀਮ ਅਧੀਨ 26 ਹਜਾਰ ਹੋਰ ਨਵੇ ਬਣਾਏ ਜਾਣਗੇ।
ਇਸ ਮੀਟਿੰਗ ਵਿਚ ਪੰਜਾਬ ਸਰਕਾਰ ਦੀਆਂ ਪਿਛਲੇ 9 ਸਾਲ ਦੀਆਂ ਪ੍ਰਾਪਤੀਆਂ ਨੂੰ ਦਰਸਾਉਣ ਵਾਲੀ ਡਾਕੂਮੈਂਟਰੀ ਫਿਲਮ ਵਿਖਾਉਣ ਲਈ ਪੰਜਾਬ ਸਰਕਾਰ ਦੀਆਂ ਪ੍ਰਚਾਰ ਵੈਨਾਂ ਸਬੰਧੀ ਵੀ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆ। ਇਹ ਪ੍ਰਚਾਰ ਵੈਨਾਂ ਰੋਜ਼ਾਨਾ ਇਕ ਪਿੰਡ/ਵਾਰਡ ਵਿਚ ਸ਼ਾਮ ਵੇਲੇ ਪ੍ਰੋਗਰਾਮ ਕਰਨਗੀਆਂ ਅਤੇ ਇਸ ਦੌਰਾਨ ਚਾਰ ਸਹਿਬਜਾਦੇ ਫਿਲਮ ਵੀ ਦਿਖਾਈ ਜਾਵੇਗੀ। ਇਹ ਪ੍ਰਚਾਰ ਵੈਨਾਂ 1 ਜੁਲਾਈ ਤੋ ਜਿਲ੍ਹੇ ਵਿਚ ਪ੍ਰਚਾਰ ਸ਼ੁਰੂ ਕਰਨਗੀਆ।
            ਇਸ ਮੀਟਿੰਗ ਵਿਚ ਸ੍ਰੀ.ਵਨੀਤ ਕੁਮਾਰ ਏ.ਡੀ.ਸੀ, ਸ੍ਰ.ਸੰਦੀਪ ਸਿੰਘ ਗੜਾ ਐਸ.ਡੀ.ਐਮ ਫਿਰੋਜ਼ਪੁਰ, ਸ੍ਰ.ਜਰਨੈਲ ਸਿੰਘ ਐਸ.ਡੀ.ਐਮ ਜ਼ੀਰਾ, ਸ੍ਰ.ਪਰਮਦੀਪ ਸਿੰਘ ਐਸ.ਡੀ.ਐਮ ਗੁਰੂਹਰਸਹਾਏ, ਸ੍ਰ.ਗੁਰਮੀਤ ਸਿੰਘ ਢਿੱਲੋਂ ਡੀ.ਡੀ.ਪੀ.ਓ, ਸ੍ਰ.ਅਮਰੀਕ ਸਿੰਘ ਡੀ.ਪੀ.ਆਰ.ਓ, ਸ੍ਰ.ਮਨਜੀਤ ਸਿੰਘ ਜਿਲ੍ਹਾ ਮੰਡੀ ਅਫਸਰ, ਸ੍ਰ.ਸਿਕੰਦਰ ਸਿੰਘ ਹੀਰ ਡੀ.ਐਫ.ਐਸ.ਸੀ, ਸ੍ਰ.ਐਸ.ਐਸ ਧਾਲੀਵਾਲ ਜਿਲ੍ਹਾ ਮਨੇਜਰ ਲੀਡ ਬੈਕ, ਸ੍ਰ.ਸੁਰਜੀਤ ਸਿੰਘ ਬੀ.ਡੀ.ਪੀ.ਓ ਫਿਰੋਜ਼ਪੁਰ, ਸ੍ਰ.ਜਸਵੰਤ ਸਿੰਘ ਵੜੈਚ ਬੀ.ਡੀ.ਪੀ.ਓ ਮਮਦੋਟ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।

Related Articles

Back to top button