Ferozepur News
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿਚ ਚੱਲ ਰਹੇ ਕੰਮਾਂ ਸਬੰਧੀ ਰਿਵਿਊ ਮੀਟਿੰਗ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੀਤੇ ਜਾਣ ਵਾਲੇ ਕੰਮਾਂ ਵਿਚ ਤੇਜ਼ੀ ਲਿਆਉਣ ਦੇ ਆਦੇਸ਼
ਫ਼ਿਰੋਜ਼ਪੁਰ 30 ਜੁਲਾਈ 2018(Manish Bawa ) ਮਿਸ਼ਨ ਤੰਦਰੁਸਤ ਪੰਜਾਬ , ਸਫ਼ਾਈ ਪੰਦ੍ਹਰਵਾੜਾ ਅਤੇ ਜ਼ਿਲ੍ਹੇ ਵਿਚ ਚੱਲ ਰਹੀਆਂ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਨੂੰ ਮੋਨੀਟਰ ਅਤੇ ਰੀਵਿਊ ਕਰਨ ਲਈ ਸ. ਐਸ.ਐਸ. ਰੰਧਾਵਾ ਕੈਬਨਿਟ ਮੰਤਰੀ ਸਹਿਕਾਰਤਾ ਅਤੇ ਜੇਲ੍ਹਾਂ ਪੰਜਾਬ ਮਿਤੀ 02 ਅਗਸਤ 2018 ਨੂੰ ਫ਼ਿਰੋਜ਼ਪੁਰ ਵਿਖੇ ਆ ਰਹੇ ਹਨ। ਇਹ ਜਾਣਕਾਰੀ ਸ.ਬਲਵਿੰਦਰ ਸਿੰਘ ਧਾਲੀਵਾਲ ਡਿਪਟੀ ਕਮਿਸ਼ਨਰ ਫ਼ਿਰੋਜਪੁਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਸ.ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਗੁਰਮੀਤ ਸਿੰਘ ਮੁਲਤਾਨੀ, ਸ.ਅਮਰਜੀਤ ਸਿੰਘ ਐਸ.ਪੀ.(ਐਚ) ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਸ.ਬਲਵਿੰਦਰ ਸਿੰਘ ਧਾਲੀਵਾਲ ਨੇ ਮੀਟਿੰਗ ਵਿਚ ਹਾਜ਼ਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਪਾਸੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੀਤੇ ਗਏ ਕੰਮਾਂ ਦੀ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਮਿਸ਼ਨ ਤਹਿਤ ਕੀਤੇ ਜਾਣ ਵਾਲੇ ਕੰਮਾਂ ਵਿਚ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਮਿਸ਼ਨ ਤੰਦਰੁਸਤ ਅਤੇ ਵੱਖ ਵੱਖ ਭਲਾਈ ਸਕੀਮਾਂ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਰਿਪੋਰਟ ਹਰ ਰੋਜ਼ ਮੋਨੀਟਰਿੰਗ ਸੈਲ ਗਰੁੱਪ ਵਿਚ ਜ਼ਰੂਰ ਅੱਪਲੋਡ ਕਰਨ ਅਗਰ ਰਿਪੋਰਟ ਅੱਪਲੋਡ ਨਹੀਂ ਕੀਤੀ ਗਈ ਤਾਂ ਉਨ੍ਹਾਂ ਦੀ ਰਿਪੋਰਟ ਨਿੱਲ ਸਮਝੀ ਜਾਵੇਗੀ। ਉਨ੍ਹਾਂ ਨੇ ਵਣ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਬਰਸਾਤੀ ਸੀਜ਼ਨ ਦੌਰਾਨ ਵੱਖ ਵੱਖ ਵਿਭਾਗਾਂ, ਸਮਾਜ ਸੈਂਵੀ ਸੰਸਥਾਵਾਂ, ਸਿੱਖਿਆ ਵਿਭਾਗ, ਪ੍ਰਾਈਵੇਟ ਅਦਾਰਿਆਂ ਦੇ ਸਹਿਯੋਗ ਨਾਲ ਮਿਸ਼ਨ ਤੰਦਰੁਸਤ ਤਹਿਤ ਵੱਧ ਤੋਂ ਵੱਧ ਰੁੱਖ ਲਗਾਏ ਜਾਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਹਰ ਬਲਾਕ ਦੇ ਪਿੰਡਾਂ ਵਿਚ ਕੈਂਪ ਲਗਾਏ ਜਾਣ। ਇਨ੍ਹਾਂ ਕੈਂਪਾਂ ਦੌਰਾਨ ਯੋਗ ਲਾਭਪਾਤਰੀਆਂ ਦੀ ਪਹਿਚਾਣ ਕੀਤੀ ਜਾਵੇ ਅਤੇ ਫਾਰਮ ਭਰ ਕੇ ਸਰਕਾਰੀ ਸਕੀਮਾਂ ਦਾ ਲਾਭ ਦਿਵਾਇਆ ਜਾਵੇ।
ਇਸ ਮੌਕੇ ਐਸ.ਡੀ.ਐਮ. ਜ਼ੀਰਾ ਸ੍ਰੀ ਅਮਿਤ ਗੁਪਤਾ, ਸਹਾਇਕ ਕਮਿਸ਼ਨਰ(ਜ) ਸ੍ਰ. ਰਣਜੀਤ ਸਿੰਘ, ਸ੍ਰੀ ਕੇਸ਼ਵ ਗੋਇਲ ਸਹਾਇਕ ਕਮਿਸ਼ਨਰ (ਸ਼ਕਾਇਤਾਂ), ਸਿਵਲ ਸਰਜਨ ਡਾ:ਗੁਰਮਿੰਦਰ ਸਿੰਘ, ਸੈਕਟਰੀ ਜ਼ਿਲ੍ਹਾ ਪ੍ਰੀਸ਼ਦ ਗੁਰਮੀਤ ਸਿੰਘ ਢਿੱਲੋਂ, ਸ.ਮਨਜੀਤ ਸਿੰਘ ਤਹਿਸੀਲਦਾਰ, ਸ੍ਰੀ ਅਸ਼ੋਕ ਬਹਿਲ ਸਕੱਤਰ ਰੈੱਡ ਕਰਾਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।