Ferozepur News

ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਰੀਵਿਊ ਮੀਟਿੰਗ

ਲੰਬਿਤ ਪਏ ਕੇਸਾਂ ਨੂੰ ਜਲਦੀ ਨਿਪਟਾਉਣ ਅਤੇ ਵਿਕਾਸ ਦੇ ਕੰਮਾਂ ਵਿਚ ਤੇਜ਼ੀ ਲਿਆਉਣ ਦੇ ਆਦੇਸ਼

ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਰੀਵਿਊ ਮੀਟਿੰਗ
ਲੰਬਿਤ ਪਏ ਕੇਸਾਂ ਨੂੰ ਜਲਦੀ ਨਿਪਟਾਉਣ ਅਤੇ ਵਿਕਾਸ ਦੇ ਕੰਮਾਂ ਵਿਚ ਤੇਜ਼ੀ ਲਿਆਉਣ ਦੇ ਆਦੇਸ਼

ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਰੀਵਿਊ ਮੀਟਿੰਗ
ਫ਼ਿਰੋਜ਼ਪੁਰ 18 ਫਰਵਰੀ 2020 : ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਵੱਖ ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਅਤੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਮਨੋਰਥ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਮਹੀਨਾਵਾਰ ਮੀਟਿੰਗਾਂ ਕੀਤੀਆਂ ਗਈਆਂ। ਜਿਸ ਵਿੱਚ ਉਨ੍ਹਾਂ  ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਮਾਂਬੱਧ ਸੇਵਾਵਾਂ ਦਾ ਰੀਵਿਊ ਵੀ ਕੀਤਾ ਅਤੇ ਅਧਿਕਾਰੀਆਂ ਨੂੰ ਵਿਭਾਗ ਨਾਲ ਸਬੰਧਿਤ ਪੈਡਿੰਗ ਪਏ ਕੇਸਾਂ ਨੂੰ ਜਲਦੀ ਨਿਪਟਾਉਣ ਸਬੰਧੀ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਜ਼ਮੀਨਾਂ ਦੀਆਂ ਜਮਾਂਬੰਦੀਆਂ, ਇੰਤਕਾਲ, ਨਿਸ਼ਾਨਦੇਹੀਆਂ ਅਤੇ ਖ਼ਾਨਗੀ ਤਕਸੀਮਾਂ ਆਦਿ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਉਨ੍ਹਾਂ ਮੀਟਿੰਗ ਦੌਰਾਨ ਜਿੱਥੇ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ, ਉੱਥੇ ਉਨ੍ਹਾਂ ਕੋਲੋਂ ਕੀਮਤੀ ਸੁਝਾਅ ਵੀ ਲਏ।  ਇਸ ਤੋਂ ਇਲਾਵਾ ਉਨ੍ਹਾਂ ਕਰਜ਼ਾ ਵਸੂਲੀ, ਇੰਤਕਾਲਾਂ ਦੇ ਬਕਾਇਆ ਕੇਸਾਂ, ਗਿਰਦਾਵਰੀਆਂ, ਕੁਰਕੀ ਦੇ ਕੇਸਾਂ ਆਦਿ ਦੀ ਵੀ ਸਮੀਖਿਆ ਕੀਤੀ।
ਜ਼ਿਲ੍ਹਾ ਪੱਧਰੀ ਵਿਕਾਸ ਕਮੇਟੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਮੁਕੰਮਲ ਹੋਏ, ਚੱਲ ਰਹੇ ਅਤੇ ਹੋਣ ਵਾਲੇ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ।  ਉਨ੍ਹਾਂ ਵਿਕਾਸ ਦੇ ਕੰਮਾਂ ਜਿਵੇਂ ਕਿ  ਸੜਕਾਂ ਦੀ ਉਸਾਰੀ/ਮੁਰੰਮਤ, ਸੀਵਰੇਜ, ਪਖਾਨਿਆਂ, ਪੈਨਸ਼ਨਾਂ, ਆਸ਼ੀਰਵਾਦ ਸਕੀਮ, ਡੱਕ ਵੀਡ, ਮਿੱਡ ਡੇ ਮੀਲ ਅਤੇ ਰੂਰਲ ਸੈਨੀਟੇਸ਼ਨ ਨਾਲ ਸਬੰਧਿਤ ਵੱਖ-ਵੱਖ ਵਿਕਾਸ ਕੰਮਾਂ ਸਬੰਧੀ ਅਧਿਕਾਰੀਆਂ ਤੋਂ ਜਾਣਕਾਰੀ ਲਈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਨੂੰ ਜਲਦ ਤੋਂ ਜਲਦ  ਪੂਰਾ ਕਰਨ ਅਤੇ ਪੂਰੇ ਹੋ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਵੀ ਜਲਦੀ ਜਮਾਂ ਕਰਵਾਉਣ ।
ਉਨ੍ਹਾਂ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਰੀਵਿਊ ਕਰਦਿਆਂ ਸਬੰਧਿਤ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਮਾਜ ਭਲਾਈ ਦੀਆਂ ਸਕੀਮਾਂ ਦਾ ਬਣਦਾ ਲਾਭ ਸਾਰੇ ਯੋਗ ਲਾਭਪਾਤਰੀਆਂ ਨੂੰ ਸਹੀ ਤਰੀਕੇ ਨਾਲ ਮੁਹੱਈਆ ਕਰਵਾਇਆ ਜਾਵੇ । ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਮੀਟਿੰਗ ਦੌਰਾਨ ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲਾਂ ਵਿਚ ਚੱਲ ਰਹੇ ਪ੍ਰਾਜੈਕਟ ਅਤੇ ਕੰਸਟਰੱਕਸ਼ਨ ਵਰਕ ਨੂੰ ਜਲਦ ਤੋਂ ਜਲਦ ਮੁਕੰਮਲ ਕਰਵਾਉਣ ਲਈ ਆਖਿਆ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਸਿਹਤ ਸੋਸਾਇਟੀ, ਰੋਡ ਸੇਫ਼ਟੀ, ਜ਼ਿਲ੍ਹਾ ਅਟਾਰਨੀ ਅਤੇ ਮਾਈਨਿੰਗ ਵਿਭਾਗ ਨਾਲ ਸਬੰਧਿਤ ਕੰਮਾਂ ਦੀ ਵੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਮੀਟਿੰਗ ਦੌਰਾਨ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਨ੍ਹਾਂ ਵੱਲੋਂ ਕੀਤੀਆਂ ਜਾਂਦੀਆਂ ਮੀਟਿੰਗਾਂ ਵਿਚ ਅਧਿਕਾਰੀ ਆਪਣੇ ਨੁਮਾਇੰਦੇ ਭੇਜਣ ਦੀ ਥਾਂ ਤੇ ਖ਼ੁਦ ਮੀਟਿੰਗ ਵਿਚ ਹਾਜ਼ਰ ਹੋਣ ਅਤੇ ਨਾਲ ਹੀ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡਿਊਟੀ ਸਮੇਂ ਦੌਰਾਨ ਦਫ਼ਤਰ ਵਿਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਲਈ ਵੀ ਆਖਿਆ।
ਇਸ ਮੌਕੇ ਸਹਾਇਕ ਕਮਿਸ਼ਨਰ (ਜ.) ਸ. ਰਣਜੀਤ ਸਿੰਘ, ਐਸ.ਡੀ.ਐਮ ਫ਼ਿਰੋਜ਼ਪੁਰ ਸ਼੍ਰੀ ਅਮਿੱਤ ਗੁਪਤਾ, ਡੀਡੀਪੀਓ ਹਰਜਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button