ਡਿਪਟੀ ਕਮਿਸ਼ਨਰ ਵੱਲੋ ਗਣਤੰਤਰ ਦਿਵਸ ਸਮਾਗਮ ਸਬੰਧੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ
ਫਿਰੋਜ਼ਪੁਰ 25 ਜਨਵਰੀ (ਏ.ਸੀ.ਚਾਵਲਾ) ਗਣਤੰਤਰਤਾ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ•ਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈਸ ਰਿਹਰਸਲ ਅੱਜ ਇੰਜ.ਡੀ.ਪੀ.ਐਸ.ਖਰਬੰਦਾ ਆਈ.ਏ.ਐਸ. ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀ ਅਗਵਾਈ ਹੇਠ ਹੋਈ । ਇਸ ਮੌਕੇ ਇੰਜ.ਖਰਬੰਦਾ ਨੇ ਕਿਹਾ ਕਿ ਇਸ ਸਮਾਗਮ ਵਿੱਚ ਦੇਸ਼ ਭਗਤੀ ਨੂੰ ਦਰਸਾਉਂਦੀਆਂ ਕੋਰੀਓਗ੍ਰਾਫੀ, ਸਭਿਆਚਾਰਕ ਪ੍ਰੋਗਰਾਮ, ਪੀ.ਟੀ. ਸ਼ੋਅ, ਪੁਲਿਸ, ਪੰਜਾਬ ਹੋਮ ਗਾਰਡ ਅਤੇ ਐਨ.ਸੀ.ਸੀ. ਦੀ ਪਰੇਡ ਤੋਂ ਇਲਾਵਾ ਫੌਜ ਅਤੇ ਪੰਜਾਬ ਪੁਲਿਸ ਦੇ ਨਾਲ-ਨਾਲ ਵੱਖ-ਵੱਖ ਸਕੂਲਾਂ ਦੇ ਬੈਂਡ ਦਰਸ਼ਕਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮਾਗਮ ਵਿਚ ਲੋਕ ਨਿਰਮਾਣ ਅਤੇ ਸੈਨਿਕ ਸੇਵਾਵਾਂ ਮੰਤਰੀ ਸ.ਜਨਮੇਜ਼ਾ ਸਿੰਘ ਸੇਖੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣਗੇ। ਇਸ ਮੌਕੇ ਪੰਜਾਬ ਦੇ ਲੋਕ ਨਾਚ ਗਿੱਧਾ ਤੇ ਭੰਗੜਾ ਵੀ ਦਰਸ਼ਕਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ। ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ•ਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 26 ਜਨਵਰੀ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਣ ਵਾਲੇ ਜ਼ਿਲ•ਾ ਪੱਧਰੀ ਸਮਾਗਮ ਵਿੱਚ ਵੱਧ ਚੜ• ਕੇ ਭਾਗ ਲੈਣ ਤਾਂ ਜੋ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਜਾ ਸਕੇ। ਇਸ ਮੌਕੇ ਜ਼ਿਲ•ਾ ਪੁਲਿਸ ਮੁਖੀ ਸ.ਹਰਦਿਆਲ ਸਿੰਘ ਮਾਨ ਨੇ ਦੱਸਿਆ ਕਿ ਪੁਲਿਸ ਵੱਲੋਂ ਗਣਤੰਤਰਤਾ ਦਿਵਸ ਦੇ ਸਬੰਧ ਵਿੱਚ ਪੂਰੇ ਜ਼ਿਲ•ੇ ਅੰਦਰ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਰੂਟ ਪਲਾਨ ਬਣਾਇਆ ਗਿਆ ਹੈ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਸ਼ਚਿਤ ਕੀਤੀਆਂ ਪਾਰਕਿੰਗ ਵਾਲੀਆਂ ਥਾਵਾਂ 'ਤੇ ਹੀ ਆਪਣੀਆਂ ਗੱਡੀਆਂ ਪਾਰਕ ਕਰਨ ਅਤੇ ਸੁਰੱਖਿਆ ਦੇ ਮਾਮਲੇ ਵਿੱਚ ਪੁਲਿਸ ਦੇ ਜਵਾਨਾਂ ਤੇ ਅਧਿਕਾਰੀਆਂ ਨਾਲ ਪੂਰਨ ਸਹਿਯੋਗ ਕਰਨ। ਇਸ ਮੌਕੇ ਸ੍ਰੀ ਬੀ.ਸ਼ੇਖਰ ਰਾਓ ਆਈ.ਜੀ ਪੰਜਾਬ ਪੁਲੀਸ, ਸ.ਅਮਰ ਸਿੰਘ ਚਾਹਲ ਡੀ.ਆਈ.ਜੀ ਫਿਰੋਜ਼ਪੁਰ ਰੇਂਜ, ਸ੍ਰੀ ਵਿਮਲ ਸੇਤੀਆ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ.ਸੰਦੀਪ ਸਿੰਘ ਗੜਾ ਐਸ.ਡੀ.ਐਮ ਫਿਰੋਜ਼ਪੁਰ, ਮੈਡਮ ਜਸਲੀਨ ਕੌਰ ਸਹਾਇਕ ਕਮਿਸ਼ਨਰ, ਸ੍ਰੀ ਵਿਜੈ ਬਹਿਲ ਨਾਇਬ ਤਹਿਸੀਲਦਾਰ, ਸ੍ਰੀ ਵਿਭੋਰ ਸ਼ਰਮਾ ਡੀ.ਐਸ.ਪੀ.,ਸ੍ਰੀ.ਅਸੋਕ ਬਹਿਲ ਸਕੱਤਰ ਰੈਡ ਕਰਾਸ, ਸ੍ਰੀ ਸੁਨੀਲ ਸ਼ਰਮਾ ਜਿਲ•ਾ ਖੇਡ ਅਫਸਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ ਤੇ ਅਧਿਆਪਕ ਹਾਜਰ ਸਨ।