ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਹੜ੍ਹ ਸੰਭਾਵਿਤ ਖੇਤਰਾਂ ਦਾ ਕੀਤਾ ਦੌਰਾ
ਸੰਭਾਵਿਤ ਹੜ੍ਹਾਂ ਵਾਲੇ ਖੇਤਰਾਂ ਵਿਚ ਪਹਿਲਾਂ ਤੋਂ ਹੀ ਪ੍ਰਬੰਧ ਮੁਕੰਮਲ ਕਰਨ ਲਈ ਦਿੱਤੇ ਨਿਰਦੇਸ਼
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਹੜ੍ਹ ਸੰਭਾਵਿਤ ਖੇਤਰਾਂ ਦਾ ਕੀਤਾ ਦੌਰਾ
ਸੰਭਾਵਿਤ ਹੜ੍ਹਾਂ ਵਾਲੇ ਖੇਤਰਾਂ ਵਿਚ ਪਹਿਲਾਂ ਤੋਂ ਹੀ ਪ੍ਰਬੰਧ ਮੁਕੰਮਲ ਕਰਨ ਲਈ ਦਿੱਤੇ ਨਿਰਦੇਸ਼
ਮੀਂਹ ਦੇ ਪਾਣੀ ਦੀ ਨਿਕਾਸੀ ਲਈ ਪੂਰੇ ਪ੍ਰਬੰਧ ਕਰਨ ਦੇ ਅਧਿਕਾਰੀਆਂ ਨੂੰ ਦਿੱਤੇ ਆਦੇਸ਼
ਫਿਰੋਜ਼ਪੁਰ 25 ਅਪੈ੍ਲ, 2025: ਆਗਾਮੀ ਮਾਨਸੂਨ ਮੌਸਮ ਦੇ ਮੱਦੇਨਜ਼ਰ ਸਤਲੁਜ ਦਰਿਆ ਨੇੜੇ ਲੱਗਦੇ ਸੰਭਾਵਿਤ ਹੜ੍ਹਾਂ ਵਾਲੇ ਪਿੰਡਾਂ ਵਿਖੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਵੱਲੋਂ ਵੱਖ ਵੱਖ ਥਾਵਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ, ਐਸਡੀਐਮ ਗੁਰੂਹਰਸਹਾਏ ਦਿਵਯਾ ਪੀ ਅਤੇ ਐਕਸੀਅਨ ਡਰੈਨਜ਼ ਗਿਤੇਸ਼ ਉਪਵੇਜਾ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਸਤਲੁਜ ਦਰਿਆ ਦੇ ਨਾਲ ਲੱਗਦੇ ਖੇਤਰਾਂ ਜਿਵੇਂ ਕਿ ਪਿੰਡ ਗਜਨੀ ਵਾਲਾ, ਹਜ਼ਾਰਾ ਸਿੰਘ ਵਾਲਾ, ਟੇਂਡੀ ਵਾਲਾ, ਕਾਲੂ ਵਾਲਾ, ਬੀਓਪੀ ਡੀਆਰਡੀ ਨਾਥ, ਬੀਓਪੀ ਜੋਗਿੰਦਰ ਆਦਿ ਥਾਵਾਂ ਦਾ ਜਾਇਜਾ ਲੈਂਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੱਤੇ ਅਤੇ ਕਿਹਾ ਕਿ ਉਹ ਸੰਭਾਵਿਤ ਹੜ੍ਹ ਵਰਗੀ ਸਥਿਤੀ ਨਾਲ ਨਿਪਟਨ ਲਈ ਪਹਿਲਾਂ ਤੋਂ ਹੀ ਆਪਣੀਆਂ ਤਿਆਰੀਆਂ ਮੁਕੰਮਲ ਰੱਖਣ ਤਾਂ ਜੋ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਥਾਨਕ ਪਿੰਡ ਵਾਸੀਆਂ ਨਾਲ ਵੀ ਗੱਲਬਾਤ ਕਰਨ ਅਤੇ ਲੋੜ ਅਨੁਸਾਰ ਪ੍ਰਬੰਧ ਕਰਨ। ਉਨ੍ਹਾਂ ਕਿਹਾ ਕਿ ਜੋ ਪਿੰਡ ਦਰਿਆ ਨਾਲ ਲੱਗਦੇ ਹਨ ਅਤੇ ਜੋ ਹੜ੍ਹ ਆਉਣ ਕਾਰਨ ਜਿਆਦਾ ਪ੍ਰਭਾਵਿਤ ਹੁੰਦੇ ਹਨ ਉਨ੍ਹਾਂ ‘ਤੇ ਜਿਆਦਾ ਤਵੱਜੋਂ ਦਿੱਤੀ ਜਾਵੇ ਤਾਂ ਜੋ ਜੇਕਰ ਹੜ੍ਹਾਂ ਵਾਲੀ ਸਥਿਤੀ ਪੈਦਾ ਹੁੰਦੀ ਹੈ ਤਾਂ ਕੋਈ ਵੀ ਜਾਨ ਮਾਲ ਦਾ ਨੁਕਸਾਨ ਨਾ ਹੋ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਪਹਿਲਾਂ ਤੋਂ ਹੀ ਡਰੇਨਜ਼, ਨਹਿਰਾਂ ਤੇ ਛੱਪੜਾਂ ਦੀ ਸਫਾਲੀ ਵੱਲ ਵਿਸ਼ੇਸ਼ ਧਿਆਨ ਦੇਣ ਲਈ ਵੀ ਕਿਹਾ ਅਤੇ ਬਰਸਾਤਾਂ ਦੌਰਾਨ ਪਾਣੀ ਦੀ ਨਿਕਾਸੀ ਲਈ ਸਹੀ ਪ੍ਰਬੰਧ ਕਰਨ ਲਈ ਆਖਿਆ।
ਇਸ ਦੌਰਾਨ ਉਨ੍ਹਾਂ ਉਥੇ ਬੀਐਸਐਫ ਦੇ ਜਵਾਨਾਂ ਨਾਲ ਵੀ ਗੱਲਬਾਤ ਕਰਕੇ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ‘ਤੇ ਕੀਤੇ ਜਾਣ ਵਾਲੇ ਪ੍ਰਬੰਧ ਕਾਰਜਾਂ ਦਾ ਜਾਇਜਾ ਲਿਆ।ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਅਧਿਕਾਰੀਆਂ ਨਾਲ ਜ਼ਿਲ੍ਹੇ ਦੀ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਵੱਖ ਵੱਖ ਅਧਿਕਾਰੀਆਂ ਨੂੰ ਸੰਭਾਵਿਤ ਹੜ੍ਹਾਂ ਵਾਲੇ ਖੇਤਰਾਂ ਵਿਚ ਦੌਰੇ ਕਰਨ ਲਈ ਡਿਊਟੀਆਂ ਵੀ ਲਗਾਈਆਂ ਗਈਆਂ ਹਨ। ਉਨ੍ਹਾਂ ਦਰਿਆ ਸਤਲੁਜ ਦੇ ਨਾਲ ਲੱਗਦੇ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਆਗਾਮੀ ਬਰਸਾਤੀ ਮੋਸਮ ਦੌਰਾਨ ਸੁਚੇਤ ਰਹਿਣ ਅਤੇ ਜੇਕਰ ਉਨ੍ਹਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਕੋਈ ਪ੍ਰਬੰਧਾ ਜਾਂ ਕੋਈ ਕੰਮ ਕਰਵਾਉਣ ਦੀ ਲੋੜ ਨਜ਼ਰ ਆਉ਼ਣੀ ਹੈ ਤਾਂ ਉਹ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ, ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ।