Ferozepur News
ਡੀ.ਟੀ.ਐੱਫ ਵੱਲੋਂ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ ਦਾ ਸਮਰਥਨ
ਸਕੂਲਾਂ ਵਿੱਚ ਅਧਿਆਪਕ 'ਅਪਾਰ' ਵਰਗੇ ਹੋਰਾਂ ਦਫਤਰੀ ਕੰਮਾਂ ਨੂੰ ਬੰਦ ਕਰਕੇ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਦੇ ਸੰਘਰਸ਼ ਦਾ ਕਰੀਏ ਸਮਰਥਨ - ਮਲਕੀਤ ਹਰਾਜ
ਡੀ.ਟੀ.ਐੱਫ ਵੱਲੋਂ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ ਦਾ ਸਮਰਥਨ
ਸਕੂਲਾਂ ਵਿੱਚ ਅਧਿਆਪਕ ‘ਅਪਾਰ’ ਵਰਗੇ ਹੋਰਾਂ ਦਫਤਰੀ ਕੰਮਾਂ ਨੂੰ ਬੰਦ ਕਰਕੇ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਦੇ ਸੰਘਰਸ਼ ਦਾ ਕਰੀਏ ਸਮਰਥਨ – ਮਲਕੀਤ ਹਰਾਜ
ਫਿਰੋਜ਼ਪੁਰ 13 ਦਸੰਬਰ, 2024: ਆਪਣੀਆਂ ਹੱਕੀ ਮੰਗਾਂ ਸਿੱਖਿਆ ਵਿਭਾਗ ਵਿੱਚ ਰੈਗੂਲੇਰ ਕਰਨ, ਤਨਖਾਹ ਕਟੌਤੀ ਬੰਦ ਕਰਨ ਅਤੇ ਤਨਖਾਹਾਂ ’ਚ ਵਾਧੇ ਨੂੰ ਲੈ ਕੇ ਹੜਤਾਲ ’ਤੇ ਚੱਲ ਰਹੇ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਪਿਛਲੇ ਕੁਝ ਦਿਨਾਂ ਤੋਂ ਕਲਮ ਛੋੜ ਹੜਤਾਲ ਕਰਕੇ ਸੰਘਰਸ਼ ਸ਼ੁਰੂ ਕੀਤਾ ਹੈ। ਇਹਨਾਂ ਸਾਥੀਆਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦਾ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ (ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ) ਵਲੋਂ ਪੂਰਾ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ। ਸਮੱਗਰਾ ਸਿੱਖਿਆ ਅਭਿਆਨ ਤੇ ਮਿਡ ਡੇ ਮੀਲ ਦਫ਼ਤਰੀ ਕਰਮਚਾਰੀਆਂ ਬਾਰੇ ਗੱਲਬਾਤ ਕਰਦੇ ਹੋਏ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਮਲਕੀਤ ਸਿੰਘ ਹਰਾਜ ਨੇ ਦੱਸਿਆ ਕਿ ਵਾਰ-ਵਾਰ ਮੰਗਾਂ ਮੰਨਣ ਦੇ ਬਾਵਜੂਦ ਮਸਲੇ ਹੱਲ ਨਾ ਹੋਣ ਦੀ ਸੂਰਤ ਵਿਚ ਇਨ੍ਹਾ ਮੁਲਾਜ਼ਮਾਂ ਵੱਲੋਂ ਸਖਤ ਕਦਮ ਚੁੱਕਣ ਲਈ ਮਜ਼ਬੂਰ ਹੋਏ ਹਨ। ਉਹਨਾਂ ਦੱਸਿਆ ਕਿ ਬੀਤੇ ਦਿਨ ਮੁਲਾਜ਼ਮਾਂ ਦੀ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਈ ਅੱਠਵੀ ਮੀਟਿੰਗ ਵਿਚ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਖਤੀ ਨਾਲ ਆਦੇਸ਼ ਦਿੱਤੇ ਕਿ ਦਫ਼ਤਰੀ ਕਰਮਚਾਰੀਆਂ ਦੇ ਮਾਮਲਿਆਂ ਨੂੰ 15 ਦਿਨ ਦੇ ਅੰਦਰ ਅੰਦਰ ਨਿਬੇੜਿਆ ਜਾਵੇ। ਉਹਨਾਂ ਕਿਹਾ ਕਿ ਨੇ ਕਿਹਾ 14 ਮਾਰਚ 2024 ਨੂੰ ਮੰਗਾਂ ਮੰਨਣ ਉਪਰੰਤ ਦਫ਼ਤਰੀ ਮੁਲਾਜ਼ਮਾਂ ਨੂੰ 8886 ਅਧਿਆਪਕਾਂ ਦੀ ਤਰਜ ਤੇ ਰੈਗੂਲਰ ਕਰਨ ਸਬੰਧੀ ਪੰਜਾਬ ਦੇ ਐਡਵੋਕੇਟ ਜਨਰਲ ਵੀ ਆਪਣੀ ਸਹਿਮਤੀ ਦੇ ਚੁੱਕੇ ਹਨ ਅਤੇ ਹੁਣ ਮੁਲਾਜ਼ਮਾਂ ਨੂੰ ਸਿੱਖਿਆ ਵਿਭਾਗ ਵਿਚ ਪੱਕੇ ਕਰਨ ਵਿਚ ਕੋਈ ਕਾਨੂੰਨੀ ਅੜਚਨ ਨਹੀਂ ਹੈ। ਆਗੂ ਅਮਿਤ ਕੁਮਾਰ, ਗੁਰਵਿੰਦਰ ਸਿੰਘ ਖੋਸਾ ਨੇ ਕਿਹਾ ਕਿ ਸੂਬੇ ਦੀ ਅਫਸਰਸ਼ਾਹੀ ਸਰਕਾਰ ਦੇ ਮੰਤਰੀਆ ਨੂੰ ਟਿੱਚ ਜਾਣਦੀ ਹੈ ਅਤੇ 14 ਮਾਰਚ 2024 ਨੂੰ ਕੈਬਿਨਟ ਸਬ ਕਮੇਟੀ ਦੀ ਮੀਟਿੰਗ ਵਿਚ ਮਸਲਾ ਹੱਲ ਹੋਣ ਦੇ ਬਾਵਜੂਦ ਵੀ ਮੁਲਾਜ਼ਮਾਂ ਨੂੰ ਫਾਈਲਾਂ ਦੀਆ ਘੁੰਮਣਘੇਰੀਆ ਵਿਚ ਪਾਇਆ ਹੋਇਆ ਹੈ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਫੈਸਲੇ ਤੋਂ ਬਾਅਦ ਕੈਬਿਨਟ ਸਬ ਕਮੇਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਤਨਖਾਹ ਕਟੌਤੀ ਦੂਰ ਕਰਨ ਦੇ ਫੈਸਲੇ ਲੈ ਕੇ 3 ਵਾਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਪਰ ਸੂਬੇ ਦੀ ਅਫਸਰਸ਼ਾਹੀ ਨੇ ਮੁਲਾਜ਼ਮਾਂ ਦੇ ਮਸਲਿਆਂ ’ਤੇ ਕੋਈ ਕਾਰਵਾਈ ਨਹੀ ਕੀਤੀ। ਅਧਿਆਪਕ ਆਗੂਆਂ ਨੇ ਸਕੂਲਾਂ ਵਿੱਚ ਬੈਠੇ ਅਧਿਆਪਕਾਂ ਨੂੰ ਇਹਨਾਂ ਸਾਥੀਆਂ ਦੇ ਸਮਰਥਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਜਿੱਥੇ ਇਹ ਸਾਥੀ ਕਲਮ ਛੋੜ ਹੜਤਾਲ ਤੇ ਹਾਂ ਆਪਾਂ ਵੀ ਸਕੂਲਾਂ ਵਿੱਚ ਚੱਲ ਰਹੇ ‘ਅਪਾਰ’ ਵਰਗੇ ਹੋਰਾਂ ਦਫਤਰੀ ਕੰਮਾਂ ਨੂੰ ਬੰਦ ਕਰੀਏ ਤਾਂ ਜੋ ਇਹਨਾਂ ਦੇ ਮਸਲੇ ਜਲਦ ਹੱਲ ਹੋ ਸਕਣ। ਆਗੂਆਂ ਨੇ ਕਿਹਾ ਕਿ ਮੁਲਾਜ਼ਮ ਵਿਭਾਗ ਦੇ ਅਫਸਰਾਂ ਦੇ ਭਰੋਸੇ ਪਹਿਲਾਂ ਵੀ ਦੋ ਵਾਰ ਹੜਤਾਲ ਵਾਪਸ ਲੈ ਚੁੱਕੇ ਹਨ ਪਰ ਹੜਤਾਲ ਵਾਪਸ ਲੈਣ ਉਪਰੰਤ ਵਿਭਾਗ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਫਿਰ ਚੁੱਪੀ ਵੱਟ ਲੈਦਾ ਹੈ ਪਰ ਹੁਣ ਭਰਾਤਰੀ ਜਥੇਬੰਦੀਆਂ ਦਾ ਇਹਨਾਂ ਸਾਥੀਆਂ ਦੇ ਸੰਘਰਸ਼ ਨੂੰ ਪੂਰਾ ਸਮਰਥਨ ਹੈ ਅਤੇ ਮੰਗਾਂ ਪੂਰੀਆਂ ਹੋਣ ਤੱਕ ਇਸ ਸੰਘਰਸ਼ ਵਿਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਇਹਨਾਂ ਦੇ ਅੰਗ ਸੰਗ ਹੈ। । ਇਸ ਮੌਕੇ ਸਰਬਜੀਤ ਸਿੰਘ ਭਾਵੜਾ ਸਵਰਨ ਸਿੰਘ ਜੋਸਨ, ਇੰਦਰ ਸਿੰਘ ਸੰਧੂ , ਅਰਸ਼ਦੀਪ ਸਿੰਘ, ਅਰਵਿੰਦਰ ਕੁਮਾਰ, ਨਰਿੰਦਰ ਸਿੰਘ ਜੰਮੂ, ਭਗਵਾਨ ਸਿੰਘ, ਕਰਤਾਰ ਸਿੰਘ, ਯੋਗੇਸ਼ ਨਈਅਰ, ਸੰਜੀਵ ਕੁਮਾਰ, ਕਿਰਪਾਲ ਸਿੰਘ, ਹੀਰਾ ਸਿੰਘ ਤੂਤ, ਵਿਜੇ ਕੁਮਾਰ, ਗਗਨ, ਅਰਵਿੰਦ ਗਰਗ, ਕੁਲਦੀਪ ਸਿੰਘ, ਕਿਰਪਾਲ ਸਿੰਘ, ਅਸ਼ਵਿੰਦਰ ਸਿੰਘ ਬਰਾੜ, ਸ਼ਾਮ ਸੁੰਦਰ, ਵਰਿੰਦਰਪਾਲ ਸਿੰਘ, ਸੁਖਜਿੰਦਰ ਸਿੰਘ ਗੋਲਡੀ, ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।