Ferozepur News

ਡੀ.ਸੀ.ਦਫਤਰਾਂ ਦੇ ਕਾਮਿਆਂ ਵੱਲੋਂ ਸੋਮਵਾਰ 9 ਸਤੰਬਰ ਨੂੰ ਸਮੁੱਚੇ ਪੰਜਾਬ ਵਿੱਚ ਕਲਮ ਛੋੜ ਹੜਤਾਲ ਕਰਕੇ ਮੰਗ ਪੱਤਰ ਦੇਣ ਦਾ ਫੈਸਲਾ।

ਡੀ.ਸੀ.ਦਫਤਰਾਂ ਦੇ ਕਾਮਿਆਂ ਵੱਲੋਂ ਸੋਮਵਾਰ 9 ਸਤੰਬਰ ਨੂੰ ਸਮੁੱਚੇ ਪੰਜਾਬ ਵਿੱਚ ਕਲਮ ਛੋੜ ਹੜਤਾਲ ਕਰਕੇ ਮੰਗ ਪੱਤਰ ਦੇਣ ਦਾ ਫੈਸਲਾ। ਡੀ.ਸੀ. ਗੁਰਦਾਸਪੁਰ ਨਾਲ ਬਦਸਲੂਕੀ ਕਰਨ ਵਾਲਿਆਂ ਅਤੇ ਅੈਸ.ਡੀ.ਅੈਮ. ਜੀਰਾ ਨੂੰ ਬੰਦੀ ਬਣਾ ਕੇ ਗੱਡੀ ਸਮੇਤ ਦਰਿਆ ਵਿੱਚ ਸੁੱਟਣ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੀ ਤੁਰੰਤ ਗਰਿਫਤਾਰੀ ਦੀ ਮੰਗ*

 

*ਡੀ.ਸੀ.ਦਫਤਰ ਕਰਮਚਾਰੀ ਯੂਨੀਅਨ ਨੇ ਜਿਲ੍ਹਾ ਅਤੇ ਸੂਬਾਈ ਆਹੁਦੇਦਾਰਾਂ ਨਾਲ ਆਪਸੀ ਵਿਚਾਰ ਵਟਾਂਦਰਾ ਕਰਨ ਬਾਦ ਜਿਲ੍ਹਾ ਗੁਰਦਾਸਪੁਰ ਅਤੇ ਜ਼ੀਰਾ ਦੀਆਂ ਜਥੇਬੰਦੀਆਂ ਵੱਲੋਂ ਪਾਸ ਕੀਤੇ ਮਤਿਆਂ ਦੇ ਤਾਬੇ ਸਰਵਸੰਮਤੀ ਨਾਲ ਫੈਸਲਾ ਕੀਤਾ ਹੈ ਕਿ ਇਹਨਾਂ ਦੋਵਾਂ ਘਟਨਾਵਾਂ ਦੀ ਪੁਰਜ਼ੋਰ ਸ਼ਬਦਾਂ ਨਾਲ ਨਿੰਦਾ ਕਰਦੇ ਹਾਂ ਅਤੇ ਇਹ ਵੀ ਫੈਸਲਾ ਕੀਤਾ ਹੈ ਕਿ ਸੋਮਵਾਰ ਨੂੰ ਸਮੁੱਚੇ ਪੰਜਾਬ ਦੇ ਡੀਸੀ ਦਫ਼ਤਰਾਂ, ਉਪ ਮੰਡਲ ਮਜਿਸਟਰੇਟ ਦਫ਼ਤਰਾਂ, ਤਹਿਸੀਲਾਂ ਅਤੇ ਉਪ ਤਹਿਸੀਲਾਂ ਵਿੱਚ ਕੰਮ ਕਰਦੇ ਮੁਲਾਜ਼ਮ ਮੁਕੰਮਲ ਕਲਮਛੋੜ ਹੜਤਾਲ ਕਰਕੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇ ਕੇ ਸਪੀਕਰ, ਵਿਧਾਨ ਸਭਾ ਗਵਰਨਰ ਪੰਜਾਬ, ਮੁੱਖ ਚੋਣ ਅਫਸਰ,ਪੰਜਾਬ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰਨਗੇ ਕਿ ਸ਼ੋਸ਼ਲ ਮੀਡੀਆ ਵਿੱਚ ਬਣੇ ਰਹਿਣ ਲਈ ਕੀਤੀਆਂ ਗੈਰ ਕਾਨੂੰਨੀ ਗਤੀਵਿਧੀਆਂ ਦੇ ਤਾਬੇ ਇਸ ਵਿਧਾਇਕ ਨੂੰ ਵਿਧਾਨ ਸਭਾ ਤੋਂ ਮੁਅੱਤਲ ਕੀਤਾ ਜਾਵੇ, ਅੱਗੇ ਤੋਂ ਚੋਣ ਲੜਨ ਤੋਂ ਅਯੋਗ ਠਹਿਰਾਇਆ ਜਾਵੇ ਅਤੇ ਅਜਿਹੇ ਅਨਸਰਾਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਕਾਨੂੰਨ ਅਨੁਸਾਰ ਸਜ਼ਾ ਦਿਵਾਈ ਜਾਵੇ।*

 

*ਇਸ ਤੋਂ ਇਲਾਵਾ ਜ਼ੀਰਾ ਸਬ ਡਵੀਜ਼ਨ ਦੇ ਐਸਡੀਐਮ ਨਰਿੰਦਰ ਸਿੰਘ ਧਾਲੀਵਾਲ PCS ਨੂੰ ਪਿੰਡ ਗੱਟਾ ਬਾਦਸ਼ਾਹ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਬੰਦੀ ਬਣਾਉਣ ਅਤੇ ਉਸਨੂੰ ਗੱਡੀ ਸਮੇਤ ਦਰਿਆ ਵਿੱਚ ਸੁੱਟਣ ਦੀ ਕੋਸ਼ਿਸ਼ ਕਰਨ ਦੀ ਘਟਨਾ ਦੀ ਅਸੀਂ ਪੁਰਜ਼ੋਰ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ ਅਤੇ ਪੰਜਾਬ ਸਰਕਾਰ ਤੇ ਪੁਲੀਸ  ਪ੍ਰਸ਼ਾਸਨ ਨੂੰ ਅਪੀਲ ਕਰਦੇ ਹਾਂ ਕਿ ਜੇ ਸਬ ਡਿਵੀਜ਼ਨ ਦੇ ਮੈਜਿਸਟ੍ਰੇਟ ਹੀ ਸੁਰੱਖਿਅਤ ਨਹੀਂ ਹਨ ਤੇ ਫਿਰ ਆਮ ਆਦਮੀ ਕਿਵੇਂ ਸੁਰੱਖਿਅਤ ਮੰਨੇ ਜਾ ਸਕਦੇ ਹਨ। ਉਸਤੋਂ ਵੀ ਦੁਖਦਾਈ ਗੱਲ ਇਹ ਹੈ ਕਿ ਅਜਿਹੇ ਸ਼ਰਾਰਤੀ ਅਨਸਰਾਂ ਤੇ ਜਲਦ ਅਤੇ ਸਖ਼ਤ ਕਾਰਵਾਈ ਨਹੀਂ ਹੁੰਦੀ, ਜਿਸ ਨਾਲ ਅਜਿਹੇ ਅਨਸਰਾਂ ਦੇ ਦਿਨੋ-ਦਿਨ ਹੌਸਲੇ ਵਧ ਰਹੇ ਹਨ। ਅਸੀਂ ਸਖ਼ਤ ਸ਼ਬਦਾਂ ਵਿੱਚ ਮੰਗ ਕਰਦੇ ਹਾਂ ਕਿ ਪ੍ਰਸ਼ਾਸਨ ਤੁਰੰਤ ਨੋਟਿਸ ਲਵੇ ਅਤੇ ਸ਼ਰਾਰਤੀ ਅਨਸਰਾਂ ਖਿਲਾਫ ਜਲਦ ਤੋਂ ਜਲਦ ਕਾਰਵਾਈ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰੇ। ਜੇਕਰ ਪ੍ਰਸ਼ਾਸਨ ਇਨ੍ਹਾਂ ਸ਼ਰਾਰਤੀ ਅਨਸਰਾਂ ਖਿਲਾਫ ਕੋਈ ਕਾਰਵਾਈ ਨਹੀਂ ਕਰੇਗਾ ਤਾਂ ਯੂਨੀਅਨ ਹੋਰ ਵੀ ਤਿੱਖਾ ਸੰਘਰਸ਼ ਅਰੰਭੇਗੀ।*

 

*ਸਮੂਹ ਆਹੁਦੇਦਾਰਾਂ ਅਤੇ ਮੁਲਾਜ਼ਮ ਸਾਥੀਆਂ ਨੂੰ ਅਪੀਲ ਹੈ ਕਿ ਇਸ ਅੈਕਸ਼ਨ ਨੂੰ ਸੌ ਫੀਸਦੀ ਕਾਮਯਾਬ ਬਣਾਇਆ ਜਾਵੇ।*

Related Articles

Back to top button