Ferozepur News

ਡੀ. ਸੀ. ਮਾਡਲ ਇੰਟਰਨੈਸ਼ਨਲ ਸਕੂਲ ਦੇ ਗੇਟ ਤੇ ਲੱਗੇ ਸਕਿਉਰਟੀ ਕੈਮਰੇ ਚੋਰੀ

cctvਫਿਰੋਜ਼ਪੁਰ 28 ਮਾਰਚ (ਏ. ਸੀ. ਚਾਵਲਾ): ਫਿਰੋਜ਼ਪੁਰ ਸਥਿਤ ਡੀ. ਸੀ. ਮਾਡਲ ਇੰਟਰਨੈਸ਼ਨਲ ਸਕੂਲ ਦੇ ਗੇਟ ਤੇ ਲੱਗੇ ਸਿਕਊਟਰਟੀ ਕੈਮਰੇ ਚੋਰੀ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਰਜਨ ਸਿੰਘ ਸਿਕਊਰਟੀ ਅਫਸਰ ਡੀ. ਸੀ. ਮਾਡਲ ਇੰਟਰਨੈਸ਼ਨਲ ਸਕੂਲ ਨੇ ਦੱਸਿਆ ਕਿ 26 ਅਤੇ 27 ਮਾਰਚ ਦੀ ਦਰਮਿਆਨੀ ਰਾਤ ਨੂੰ ਡੀ. ਸੀ. ਮਾਡਲ ਇੰਟਰਨੈਸ਼ਨਲ ਸਕੂਲ ਦੇ ਗੇਟ ਤੇ ਲੱਗੇ ਤਿੰਨ ਸਿਕਉਰਟੀ ਕੈਮਰੇ ਅਣਪਛਾਤੇ ਵਿਅਕਤੀ ਚੋਰੀ ਕਰਕੇ ਲੈ ਗਏ ਹਨ। ਉਸ ਨੇ ਦੱਸਿਆ ਕਿ ਚੋਰੀ ਹੋਏ ਕੈਮਰਿਆਂ ਦੀ ਕੀਮਤ 10500 ਰੁਪਏ ਹੈ। ਅਰਜਨ ਸਿੰਘ ਸਿਕਊਰਟੀ ਅਫਸਰ ਨੇ ਦੱਸਿਆ ਕਿ ਉਸ ਵਲੋਂ ਇਸ ਘਟਨਾ ਦੀ ਜਾਣਕਾਰੀ ਥਾਣਾ ਸਦਰ ਫਿਰੋਜ਼ਪੁਰ ਪੁਲਸ ਨੂੰ ਦੇ ਦਿੱਤੀ ਹੈ। ਇਸ ਘਟਨਾ ਦੀ ਜਾਂਚ ਕਰ ਰਹੇ ਏ. ਐਸ. ਆਈ. ਨਿਸ਼ਾਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ 457, 380, 427 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Back to top button