Ferozepur News

ਡੇਂਗੂ ਦੀ ਜਾਂਚ ਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਉਪਲੱਬਧ ਹੈ-ਸਿਵਲ ਸਰਜਨ

ਡੇਂਗੂ ਦੀ ਜਾਂਚ ਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਉਪਲੱਬਧ ਹੈ-ਸਿਵਲ ਸਰਜਨ

ਡੇਂਗੂ ਦੀ ਜਾਂਚ ਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਉਪਲੱਬਧ ਹੈ-ਸਿਵਲ ਸਰਜਨ

ਫਿਰੋਜ਼ਪੁਰ, 16.5.2021:  ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ:ਰਾਜਿੰਦਰ ਰਾਜ਼ ਦੀ ਅਗਵਾਈ ਹੇਠ ਵੱਖ ਵੱਖ ਪ੍ਰਕਾਰ ਦੀਆਂ ਸਿਹਤ ਗਤੀਵਿਧੀਆਂ ਜਾਰੀ ਹਨ।ਆਗਾਮੀ ਡੇਂਗੂ ਸੀਜਨ ਨੂੰ ਧਿਆਨ ਵਿੱਚ ਰੱਖਦਿਆਂ ਡੇਂਗੂ ਰੋਗ ਨੂੰ ਕਾਬੂ ਹੇਠ ਰੱਖਣ ਲਈ ਸਰਕਾਰ ਵੱਲੋਂ ਜਾਰੀ ਹਿਦਾਇਤਾਂ ਅਨੁਸਾਰ ਜ਼ਿਲੇ ਅੰਦਰ ਢੁਕਵੀਆਂ ਗਤੀਵਿਧੀਆਂ ਜਾਰੀ ਹਨ।

ਇਹ ਜਾਣਕਾਰੀ ਫਿਰੋਜ਼ਪੁਰ ਦੇ ਸਿਵਲ ਸਰਜਨ ਡਾ: ਰਾਜਿੰਦਰ ਰਾਜ਼ ਨੇ ਰਾਸ਼ਟਰੀ ਡੇਂਗੂ ਦਿਵਸ ਨੂੰ ਸਮਰਪਿਤ ਜ਼ਿਲਾ ਨਿਵਾਸੀਆਂ ਦੇ ਨਾਮ ਇੱਕ ਸੰਦੇਸ਼ ਵਿੱਚ ਦਿੱਤੀ। ਡੇਂਗੂ ਰੋਗ ਏਡੀਜ ਇਜਿਪਟਿਸ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਹ ਇੱਕ ਵਾਇਰਲ ਬੀਮਾਰੀ ਹੈ,ਜਿਸ ਵਿੱਚ ਤੇਜ਼ ਬੁਖਾਰ ,ਸਿਰ ਦਰਦ,ਅੱਖਾਂ ਦੇ ਪਿੱਛਲੇ ਭਾਗ ਵਿੱਚ ਦਰਦ ,ਸਰੀਰ ਅਤੇ ਜੋੜਾਂ ਵਿੱਚ ਦਾ ਅਸਿਹ ਦਰਦ ਆਦਿ ਲੱਛਣ ਪ੍ਰਗਟ ਹੋ ਸਕਦੇ ਹਨ। ਉਹਨਾਂ ਕਿਹਾ ਕਿ ਇਸ ਨੂੰ ਫੈਲਾਉਣ ਵਾਲੇ ਮੱਛਰ ਖੜੇ ਸਾਫ ਪਾਣੀ ਵਿੱਚ ਵੱਧਦੇ ਹਨ ਅਤੇ ਇਹ ਦਿਨ ਵੇਲੇ ਕੱਟਦੇ ਹਨ। ਉਹਨਾਂ ਦੱਸਿਆ ਕਿ ਮੱਛਰਾਂ ਦੇ ਵਾਧੇ ਨੂੰ ਰੋਕਣ ਲਈ ਘਰਾਂ ਅੰਦਰ ਕਿਸੇ ਵੀ ਰੂਪ ਵਿੱਚ ਪਾਣੀ ਖੜਾ ਹੋਣ ਦੇਣ ਤੋਂ ਰੋਕਣਾ ਚਾਹੀਦਾ ਹੈ।ਘਰਾਂ ਅੰਦਰ ਕੂਲਰਾਂ ਦਾ ਪਾਣੀ ਹਫਤੇ ਵਿੱਚ ਇੱਕ ਵਾਰ ਜਰੂਰ ਬਦਲਦਾ ਚਾਹੀਦਾ ਹੈ।ਇਸੇ ਲਈ ਸਿਹਤ ਵਿਭਾਗ ਵੱਲੋਂ ਫਰਾਈਡੇ ਡ੍ਰਾਈ ਡੇ ਦਾ ਨਾਰਾ ਦਿੱਤਾ ਗਿਆ ਹੈ।

ਉਹਨਾਂ ਅੱਗੇ ਦੱਸਿਆ ਕਿ ਘਰਾਂ ਦਫਤਰਾਂ ਅਤੇ ਦੁਕਾਨਾਂ ਦੀਆਂ ਛੱਤਾਂ ਆਦਿ ਤੇ ਪਏ ਕਬਾੜ ਸਾਮਾਨ, ਟਾਇਰ ਅਤੇ ਗਮਲਿਆਂ ਆਦਿ ਵਿੱਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਸਿਵਲ ਸਰਜਨ ਡਾ. ਰਾਜਿੰਦਰ ਰਾਜ ਨੇ ਇਹ ਵੀ ਕਿਹਾ ਕਿ ਮੱਛਰਾਂ ਦੇ ਕੱਟਣ ਤੋਂ ਬਚਾਅ ਲਈ ਸਰੀਰ ਨੂੰ ਪੂਰੀ ਤਰਾਂ ਕਵਰ ਕਰਨ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ,ਮੱਛਰਦਾਨੀਆਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ ਅਤੇ ਮੱਛਰ ਭਜਾਊ ਕਰੀਮਾਂ ਅਤੇ ਹੋਰ ਸਾਧਨਾਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਉਹਨਾਂ ਖੁਲਾਸਾ ਕੀਤਾ ਕਿ ਅਜੋਕੇ ਕਰੋਨਾ ਦੌਰ ਵਿੱਚ ਡੇਂਗੂ ਤੋਂ ਬਚਾਅ ਅਤੇ ਇਸ ਬਚਾਓ ਲਈ ਸਾਵਧਾਨੀਆਂ ਹੋਰ ਵੀ ਜਰੂਰੀ ਹੋ ਜਾਂਦੀਆਂ ਹਨ। ਕਿਉਂਕਿ ਡੇਂਗੂ ਅਤੇ ਕੋਵਿਡ -19 ਦੇ ਕਈ ਲੱਛਣ ਆਪਸ ਵਿੱਚ ਮਿਲਦੇ ਜੁਲਦੇ ਹਨ। ਵਿਅਕਤੀ ਨੂੰ ਤੇਜ਼ ਬੁਖਾਰ ,ਸਰੀਰ ਦਰਦ ਦੀ ਸੂਰਤ ਵਿੱਚ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕਰਨਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਡੇਂਗੂ ਦੀ ਜਾਂਚ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿਖੇ ਮੁਫਤ ਉਪਲੱਬਧ ਹੈ।ਉਹਨਾਂ ਦੱਸਿਆ ਡੇਂਗੂ ਨੂੰ ਫੈਲਣ ਤੋਂ ਰੋਕਣ ਲਈ ਵਿਭਾਗ ਦੇ ਕਰਮਚਾਰੀਆਂ ਵੱਲੋਂ ਲਗਾਤਾਰ ਸਰਵੇਲੈਂਸ ਰੱਖਿਆ ਜਾਂਦਾ ਹੈ ਅਤੇ ਇਸ ਦੌਰਾਨ ਡੇਂਗੂ ਦਾ ਲਾਰਵਾ ਪਾਏ ਜਾਣ ਵਾਲੇ ਘਰਾਂ/ਸੰਸਥਾਨਾਂ ਵਿਰੁੱਧ ਚਲਾਨ ਕੱਟੇ ਜਾਣ ਲਈ ਮਿਊਂਸਪਿਲ ਅਧਿਕਾਰੀਆਂ ਨੂੰ ਲਿਖਿਆ ਜਾਂਦਾ ਹੈ।

ਇਸ ਅਵਸਰ ਤੇ ਜ਼ਿਲਾ ਐਪੀਡੀਮਾਲੋਜਿਸਟ ਡਾ: ਯੁਵਰਾਜ ਨਾਰੰਗ,ਮਾਸ ਮੀਡੀਆ ਅਫਸਰ ਰੰਜੀਵ ਸ਼ਰਮਾਂ ਅਤੇ ਵਿਕਾਸ ਕਾਲੜਾ ਆਦਿ ਹਾਜ਼ਿਰ ਸਨ।

Related Articles

Leave a Reply

Your email address will not be published. Required fields are marked *

Back to top button