Ferozepur News

ਡੇਂਗੂ ਨੂੰ ਕਾਬੂ ਕਰਨ ਲਈ ਹਰ ਸ਼ੁਕਰਵਾਰ ਡਰਾਈ ਡੇ ਵਜ਼ੋਂ ਮਨਾਇਆ ਜਾਵੇ-ਸਿਵਲ ਸਰਜਨ

ਡੇਂਗੂ ਨੂੰ ਕਾਬੂ ਕਰਨ ਲਈ ਹਰ ਸ਼ੁਕਰਵਾਰ ਡਰਾਈ ਡੇ ਵਜ਼ੋਂ ਮਨਾਇਆ ਜਾਵੇ-ਸਿਵਲ ਸਰਜਨ
ਡੇਂਗੂ ਨੂੰ ਕਾਬੂ ਕਰਨ ਲਈ ਹਰ ਸ਼ੁਕਰਵਾਰ ਡਰਾਈ ਡੇ ਵਜ਼ੋਂ ਮਨਾਇਆ ਜਾਵੇ-ਸਿਵਲ ਸਰਜਨ
ਫਿਰੋਜ਼ਪੁਰ (   12.1.2021 ) ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ: ਰਾਜਿੰਦਰ ਅਰੋੜਾ ਦੀ ਅਗਵਾਈ ਵਿੱਚ ਵੱਖ ਵੱਖ ਸਿਹਤ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸ ਸਿਲਸਿਲੇ ਵਿੱਚ ਜ਼ਿਲੇ ਅੰਦਰ ਡੇਂਗੂ ਕੰਟਰੋਲ ਪ੍ਰੋਗ੍ਰਾਮ ਬਾਰੇ ਸਬੰਧਤ ਅਧਿਕਾਰੀਆਂ ਨਾਲ ਇੱਕ ਸੰਖੇਪ ਰੀਵਿਊ ਮੀਟਿੰਗ ਦੌਰਾਨ ਉਹਨਾਂ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਫਰਾਈ ਡੇ ਡਰਾਈ ਡੇ ਦੇ ਨਾਅਰੇ ਨੂੰ ਸਾਰਥਕ ਬਨਾਉਣ ਸਾਰੇ ਢੁਕਵੇਂ ਉਪਰਾਲੇ ਕਰਨ ਦੀ ਹਿਦਾਇਤ ਕੀਤੀ।
ਇਸ ਮੌਕੇ ਜ਼ਿਲਾ ਨਿਵਾਸੀਆਂ ਦੇ ਨਾਮ ਜਾਰੀ ਇੱਕ ਅਪੀਲ ਵਿੱਚ ਡਾ: ਅਰੋੜਾ ਨੇ ਕਿਹਾ ਕਿ ਡੇਂਗੂ ਰੋਗ ਏਡੀਜ ਇਜਿਪਟਿਸ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਇਹ ਇੱਕ ਵਾਇਰਲ ਬੀਮਾਰੀ ਹੈ,ਜਿਸ ਵਿੱਚ ਤੇਜ਼ ਬੁਖਾਰ ,ਸਿਰ ਦਰਦ,ਅੱਖਾਂ ਦੇ ਪਿੱਛਲੇ ਭਾਗ ਵਿੱਚ ਦਰਦ ,ਸਰੀਰ ਅਤੇ ਜੋੜਾਂ ਵਿੱਚ ਦਾ ਅਸਿਹ ਦਰਦ  ਆਦਿ ਲੱਛਣ ਪ੍ਗਟ ਹੋ ਸਕਦੇ ਹਨ। ਉਹਨਾਂ ਕਿਹਾ ਕਿ ਇਸ ਨੂੰ  ਫੈਲਾਉਣ ਵਾਲੇ ਮੱਛਰ ਖੜੇ ਸਾਫ ਪਾਣੀ ਵਿੱਚ ਵੱਧਦੇ ਹਨ ਅਤੇ ਇਹ ਦਿਨ ਵੇਲੇ ਕੱਟਦੇ ਹਨ। ਸਿਵਲ ਸਰਜਨ ਨੇ ਦੱਸਿਆ ਕਿ ਮੱਛਰਾਂ ਦੇ ਵਾਧੇ ਨੂੰ ਰੋਕਣ ਲਈ ਘਰਾਂ ਅੰਦਰ ਕਿਸੇ ਵੀ ਰੂਪ ਵਿੱਚ ਪਾਣੀ ਖੜਾ ਹੋਣ ਦੇਣ ਤੋਂ ਰੋਕਣਾ ਚਾਹੀਦਾ ਹੈ।ਘਰਾਂ ਅੰਦਰ ਕੂਲਰਾਂ ਦਾ ਪਾਣੀ ਹਫਤੇ ਵਿੱਚ ਇੱਕ ਵਾਰ ਜਰੂਰ ਬਦਲਦਾ ਚਾਹੀਦਾ ਹੈ।ਕਿਉਂਕਿ ਡੇਂਗੂ ਦਾ ਲਾਰਵਾ ਇੱਕ ਹਫਤੇ ਵਿੱਚ ਮੱਛਰ ਦੇ ਰੂਪ ਵਿੱਚ ਪਰਵਰਤਿਤ ਹੋ ਜਾਂਦਾ ਹੈ।ਇਸੇ ਲਈ ਸਿਹਤ ਵਿਭਾਗ ਵੱਲੋਂ ਫਰਾਈਡੇ ਡ੍ਰਾਈ ਡੇ ਦਾ ਨਾਰਾ ਦਿੱਤਾ ਗਿਆ ਹੈ।
ਉਹਨਾਂ ਅੱਗੇ ਦੱਸਿਆ ਕਿ ਘਰਾਂ ਦਫਤਰਾਂ ਅਤੇ ਦੁਕਾਨਾਂ ਦੀਆਂ  ਛੱਤਾਂ ਆਦਿ  ਤੇ ਪਏ ਕਬਾੜ ਸਾਮਾਨ, ਟਾਇਰ  ਅਤੇ ਗਮਲਿਆਂ ਆਦਿ ਵਿੱਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਸਿਵਲ ਸਰਜਨ ਡਾ. ਰਾਜਿੰਦਰ ਅਰੋੜਾ  ਨੇ ਇਹ ਵੀ ਕਿਹਾ ਕਿ ਮੱਛਰਾਂ ਦੇ ਕੱਟਣ ਤੋਂ ਬਚਾਅ ਲਈ ਸਰੀਰ ਨੂੰ ਪੂਰੀ ਤਰਾਂ ਕਵਰ ਕਰਨ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ ਅਤੇ ਮੱਛਰਦਾਨੀਆਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ । ਵਿਅਕਤੀ ਨੂੰ ਤੇਜ਼ ਬੁਖਾਰ,ਸਰੀਰ ਦਰਦ ਦੀ ਸੂਰਤ ਵਿੱਚ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਡੇਂਗੂ ਦੀ ਜਾਂਚ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿਖੇ ਮੁਫਤ ਉਪਲੱਬਧ ਹੈ। ਇਸ ਮੌਕੇ ਜ਼ਿਲਾ ਐਪੀਡੀਮਾਲੋਜਿਸਟ ਡਾ:ਯੁਵਰਾਜ ਨਾਰੰਗ,ਡਾ: ਹਰਵਿੰਦਰ ਕੌਰ ਆਦਿ ਹਾਜ਼ਿਰ ਸਨ।

Related Articles

Leave a Reply

Your email address will not be published. Required fields are marked *

Back to top button