Ferozepur News

ਡੇਅਰੀ ਉਦੱਮ ਸਿਖਲਾਈ ਕੋਰਸ ਲਈ ਕੋਸਲਿੰਗ 31 ਅਗਸਤ ਨੂੰ- ਰਣਦੀਪ ਹਾਂਡਾ

ਫਿਰੋਜ਼ਪੁਰ 24 ਅਗਸਤ 2018     Manish Bawa
ਮਾਨਯੋਗ ਸ੍ਰ: ਬਲਬੀਰ ਸਿੰਘ ਸਿੱਧੂ, ਕੈਬਨਿਟ ਮੰਤਰੀ ਪਸੂ ਪਾਲਣ , ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ  ਵੱਲੋ ਡੇਅਰੀ ਫਾਰਮਰਾਂ ਲਈ (30 ਦਿਨਾਂ) ਦਾ ਡੇਅਰੀ ਉਦੱਮ ਸਿਖਲਾਈ ਕੋਰਸ 10 ਸਤੰਬਰ 2018 ਤੋਂ ਪੰਜਾਬ ਵਿੱਚ ਅਲੱਗ-2 ਡੇਅਰੀ ਟ੍ਰੇਨਿੰਗ ਸੈਂਟਰਾਂ ਤੇ ਚਲਾਇਆ ਜਾ ਰਿਹਾ ਹੈ । ਇਹ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਰਣਦੀਪ ਕੁਮਾਰ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਲਈ ਕੋਸਲਿੰਗ 31 ਅਗਸਤ ਨੂੰ ਰੱਖੀ ਗਈ ਹੈ ਜਿਸ ਵਿੱਚ ਦੁੱਧ ਤੋ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸੂਆਂ ਦੀ ਨਸਲ ਕਸੀ ਅਤੇ ਸੰਤੁਲਤ ਪਸੂ ਖੁਰਾਕ ਸਬੰਧੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ ।  ਉਨ੍ਹਾ ਦੱਸਿਆ ਕਿ ਇਸ ਕੌਸਲਿੰਗ ਲਈ ਆਉਣ ਵਾਲੇ  ਮੈਟ੍ਰਿਕ ਦਾ ਸਰਟੀਫਿਕੇਟ, ਆਧਾਰ ਕਾਰਡ ਸਮੇਤ ਪਾਸਪੋਰਟ ਸਾਇਜ ਫੋਟੋ ਲੈ ਕੇ ਜਿਲ੍ਹਾ ਫਿਰੋਜਪੁਰ ਦੇ ਡੇਅਰੀ ਫਾਰਮਰ, ਡੇਅਰੀ ਟ੍ਰੇਨਿੰਗ ਸੈਂਟਰ, ਗਿੱਲ ਜਿਲ੍ਹਾ ਮੋਗਾ ਵਿਖੇ ਕੋਸਲਿੰਗ ਲਈ ਹਾਜਰ ਹੋਣ। ਉਨ੍ਹਾਂ ਕਿਹਾ ਕਿ 10 ਸਤੰਬਰ 2018 ਤੋਂ ਇਹ ਕੋਰਸ ਸ਼ੁਰੂ ਕਰਵਾਇਆ ਜਾਵੇਗਾ ਅਤੇ 30 ਦਿਨਾਂ ਦੀ ਟ੍ਰੇਨਿੰਗ ਦਿੱਤੀ ਜਾਵੇਗੀ। 
 ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਅਫਸਰ ਸ. ਬੀਰਪ੍ਰਤਾਪ ਸਿੰਘ ਗਿੱਲ ਨੇ ਦੱਸਿਆ ਕਿ ਇਸ ਕੌਂਸਲਿੰਗ ਵਿੱਚ ਭਾਗ ਲੈਣ ਵਾਲੇ ਸਬੰਧਤ ਨਿਰਧਾਰਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਸਬੰਧਤ ਜਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਬਲਾਕ ਏ, ਕਮਰਾ ਨੰ: 3,4 ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜਪੁਰ ਕੈਂਟ  ਦੇ ਦਫਤਰ ਤੋ ਪ੍ਰਪਾਤ ਕੀਤੇ ਜਾ ਸਕਦੇ ਹਨ । ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਟੈਲੀਫੋਨ ਨੰ: 01632-244304 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। 

Related Articles

Back to top button