ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 11 ਜੁਲਾਈ ਨੂੰ – ਰਣਦੀਪ ਕੁਮਾਰ ਹਾਂਡਾ
ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 11 ਜੁਲਾਈ ਨੂੰ – ਰਣਦੀਪ ਕੁਮਾਰ ਹਾਂਡਾ
ਫਿਰੋਜ਼ਪੁਰ, 6 ਜੁਲਾਈ, 2022:
ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ /ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 30–ਦਿਨਾ ਡੇਅਰੀ ਉੱਦਮ ਸਿਖਲਾਈ ਕੋਰਸ 14 ਜੁਲਾਈ ਨੂੰ ਡੇਅਰੀ ਸਿਖਲਾਈ ਕੇਂਦਰ, ਗਿੱਲ ਅਤੇ ਡੇਅਰੀ ਸਿਖਲਾਈ ਕੇਂਦਰ ਤਰਨਤਾਰਨ ਵਿਖੇ ਚਲਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ, ਫਿਰੋਜ਼ਪੁਰ ਰਣਦੀਪ ਕੁਮਾਰ ਹਾਂਡਾ ਨੇ ਦੱਸਿਆ ਕਿ ਡੇਅਰੀ ਉੱਦਮ ਸਿਖਲਾਈ ਸਬੰਧੀ ਕੌਂਸਲਿੰਗ 11 ਜੁਲਾਈ, 2022 ਨੂੰ ਰੱਖੀ ਗਈ ਹੈ ਜਿਸ ਵਿੱਚ ਦੁੱਧ ਤੋਂ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਅਤੇ ਸੰਤੁਲਿਤ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਸਿਖਲਾਈ ਲਈ ਜ਼ਿਲ੍ਹਾ ਫਿਰੋਜ਼ਪੁਰ ਦੇ ਚਾਹਵਾਨ ਡੇਅਰੀ ਫਾਰਮਰ 8 ਜੁਲਾਈ, 2022 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਫਿਰੋਜਪੁਰ ਡੀ.ਸੀ ਕੰਪਲੈਕਸ ਏ–ਬਲਾਕ ਕਮਰਾ ਨੰ.3, 4 ਵਿਖੇ ਆਪਣੇ ਅਸਲ ਦਸਤਾਵੇਜ ਜਿਸ ਵਿੱਚ ਮੈਟ੍ਰਿਕ ਦਾ ਸਰਟੀਫਿਕੇਟ ਜਾਂ ਇਸ ਤੋਂ ਵੱਧ ਯੋਗਤਾ ਦਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਦਾ ਪਰੂਫ ਸਮੇਤ ਪਾਸਪੋਰਟ ਸਾਈਜ਼ ਫੋਟੋ ਲੈ ਕੇ ਉਪਰੋਕਤ ਪਤੇ ਤੋਂ ਪ੍ਰਾਸਪੈਕਟ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਚਾਹਵਾਨ ਮੋਬਾਇਲ ਨੰ. 78272-60001 ‘ਤੇ ਸੰਪਰਕ ਕਰ ਸਕਦੇ ਹਨ।