Ferozepur News

ਡੇਅਰੀ ਵਿਕਾਸ ਵਿਭਾਗ ਵੱਲੋਂ ਦਿੱਤੀ ਜਾਂਦੀ ਆਨ-ਲਾਈਨ ਸਿਖਲਾਈ ਅਤੇ ਵਿਭਾਗੀ ਸਹੂਲਤਾਂ ਦਾ ਲਾਭ ਉਠਾਓ: ਰਣਦੀਪ ਕੁਮਾਰ ਦੁੱਧ ਉਤਪਾਦਕਾਂ ਨੂੰ 17 ਮਈ ਤੋਂ ਦਿੱਤੀ ਜਾਵੇਗੀ ਸਿਖਲਾਈ  

ਡੇਅਰੀ ਵਿਕਾਸ ਵਿਭਾਗ ਵੱਲੋਂ ਦਿੱਤੀ ਜਾਂਦੀ ਆਨ-ਲਾਈਨ ਸਿਖਲਾਈ ਅਤੇ ਵਿਭਾਗੀ ਸਹੂਲਤਾਂ ਦਾ ਲਾਭ ਉਠਾਓ: ਰਣਦੀਪ ਕੁਮਾਰ ਦੁੱਧ ਉਤਪਾਦਕਾਂ ਨੂੰ 17 ਮਈ ਤੋਂ ਦਿੱਤੀ ਜਾਵੇਗੀ ਸਿਖਲਾਈ  

ਡੇਅਰੀ ਵਿਕਾਸ ਵਿਭਾਗ ਵੱਲੋਂ ਦਿੱਤੀ ਜਾਂਦੀ ਆਨ-ਲਾਈਨ ਸਿਖਲਾਈ ਅਤੇ ਵਿਭਾਗੀ ਸਹੂਲਤਾਂ ਦਾ ਲਾਭ ਉਠਾਓ: ਰਣਦੀਪ ਕੁਮਾਰ
ਦੁੱਧ ਉਤਪਾਦਕਾਂ ਨੂੰ 17 ਮਈ ਤੋਂ ਦਿੱਤੀ ਜਾਵੇਗੀ ਸਿਖਲਾਈ

ਫਿਰੋਜ਼ਪੁਰ, 7 ਮਈ 2021.

ਕੋਵਿਡ-19 ਮਹਾਂਮਾਰੀ ਦੇ ਕਾਰਨ ਜਿੱਥੇ ਦੇਸ਼ ਦੀ ਅਰਥ ਵਿਵਸਥਾ ਉੱਤੇ ਮਾੜਾ ਅਸਰ ਪਿਆ ਹੈ ਉਥੇ ਸਰਕਾਰੀ ਗਤੀਵਿਧੀਆਂ ਵਿੱਚ ਵੀ ਖੜੋਤ ਆਈ ਹੈ । ਸਮਾਜਕ ਦੂਰੀ ਅਤੇ ਇੱਕਠ ਨਾ ਕਰਨ ਦੇ ਨਿਯਮਾਂ ਸਦਕਾ ਡੇਅਰੀ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾਂਦੀਆਂ ਸਿਖਲਾਈਆਂ ਉੱਤੇ ਵੀ ਅਸਰ ਪਿਆ ਹੈ । ਇਸ ਖੜੌਤ ਨੂੰ ਤੋੜਨ ਲਈ ਹੁਣ ਡੇਅਰੀ ਵਿਕਾਸ ਵਿਭਾਗ ਵੱਲੋਂ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਮਾਨਯੋਗ ਕੈਬਨਿਟ ਮੰਤਰੀ, ਪਸੂ ਪਾਲਣ, ਮੱਛੀ ਪਾਲਣ, ਅਤੇ ਡੇਅਰੀ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 17  2021 ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਘਰੇ ਬੈਠੇ ਆਨ-ਲਾਈਨ ਸਿਖਲਾਈ ਦੇਣ ਲਈ ਅਗਲਾ ਬੈਚ ਸੁਰੂ ਹੋਵੇਗਾ।
ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ. ਕਰਨੈਲ ਸਿੰਘ ਨੇ ਦੱਸਿਆ ਕਿ ਅਜੌਕੇ ਯੁਗ ਵਿੱਚ ਵਿਗਿਆਨਕ ਢੰਗਾਂ ਨਾਲ ਕੀਤੇ ਕਾਰੋਬਾਰੇ ਹੀ ਲਾਹੇਵੰਦ ਹੋਣਗੇ । ਦੁਧਾਰੂ ਪਸੂਆਂ ਦੀ ਖਰੀਦ ਤੋਂ ਲੈ ਕੇ ਰੱਖ ਰਖਾਓ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਚਲਾਏ ਜਾਂਦੇ ਡੇਅਰੀ ਸਿਖਲਾਈ ਪ੍ਰੋਗਰਾਮ ਜੋ ਕਿ ਕੋਵਿਡ 19 ਮਹਾਂਮਾਰੀ ਕਰਕੇ ਬੰਦ ਹੋ ਗਏ ਸਨ, ਹੁਣ ਕਿਸਾਨਾਂ/ਦੁੱਧ ਉਤਪਾਦਕਾਂ ਦੀ ਸਹੂਲਤ ਲਈ ਮੁੜ ਤੋਂ ਇਹ ਆਨਲਾਈਨ ਟ੍ਰੇਨਿੰਗ ਪ੍ਰੋਗਰਾਮ ਘਰ ਬੈਠ ਕੇ ਸਿਖਲਾਈ ਪ੍ਰਾਪਤ ਕਰਨ ਲਈ ਸੁਰੂ ਕੀਤੇ ਗਏ ਹਨ ।
ਇਸ ਸਬੰਧੀ ਵਧੇਰੇ ਜਾਣਕਾਰੀ ਸ੍ਰੀ  , ਡਿਪਟੀ ਡਾਇਰੈਕਟਰ ਡੇਅਰੀ ,ਫਿਰੋਜਪੁਰ  ਨੇ ਦੱਸਿਆ ਕਿ ਜਿਲ੍ਹਾ ਫਿਰੋਜਪੁਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ ਅਤੇ ਲੜਕੀਆਂ ਜਿੰਨਾਂ ਦੀ ਉਮਰ 18 ਤੋਂ 50 ਸਾਲ ਦੇ ਵਿਚਕਾਰ ਹੋਵੇ, ਘੱਟੋ ਘੱਟ 05 ਵੀ ਪਾਸ ਹੋਵੇ ਅਤੇ ਪਿੰਡ ਦੇ ਰਹਿਣ ਵਾਲਾ ਹੋਵੇ ਉਹ ਡੇਅਰੀ ਫਾਰਮਿੰਗ ਅਪਣਾ ਕੇ ਸਵੈ ਰੁਜਗਾਰ ਪ੍ਰਾਪਤ ਕਰਨਾ ਚਾਹੁੰਦੇ ਹਨ । ਉਹ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਬਲਾਕ ਏ, ਕਮਰਾ ਨੰ: 3,4 ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜਪੁਰ ਕੈਂਟ (01632-244304) ਨਾਲ ਸਪੰਰਕ ਕਰ ਸਕਦੇ ਹਨ ਅਤੇ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿੱਚ ਦਾਖਲ ਕਰਵਾਉਣ ਲਈ ਉਪਰਾਲੇ ਕਰਨ ਅਤੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਪਸੂ ਖਰੀਦਣ ਲਈ ਕਰਜੇ ਦੀ ਸਹੂਲਤ, ਪਸੂਆਂ ਦੇ ਸੁੱਚਜੇ ਸੈਡ, ਸਿੰਗਲ ਰੋਅ ਫੋਡਰ ਹਾਰਵੈਸਟਰ, ਸੈਲਫ ਪ੍ਰੋਪੈਲਡ ਫੌਰੇਜ਼ ਕਟਰ, ਆਟੋਮੈਟਿਕ ਮਿਲਕ ਡਿਸਪੈਂਸਿੰਗ ਯੂਨਿਟ, ਆਟੋਮੈਟਿਕ ਸਾਈਲੇਜ਼ ਬੇਲਰ ਕਮ ਰੈਪਰ ਮਸ਼ੀਨ ਦੀ ਖਰੀਦ ਤੇ ਸਬਸਿਡੀ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਓ ।

Related Articles

Leave a Reply

Your email address will not be published. Required fields are marked *

Back to top button