Ferozepur News

ਤਨਵੀਰ ਕੌਰ ਪੁੱਤਰੀ ਸਰਬਜੀਤ ਸਿੰਘ ਪਿੰਡ ਨੂਰਪੁਰ ਸੇਠਾਂ ਨੇ ਇੰਡੀਅਨ ਬੁੱਕ ਆਫ ਰਿਕਾਰਡ ਵਿੱਚ ਨਾਮ ਦਰਜ ਕਰਵਾਇਆ

ਤਨਵੀਰ ਕੌਰ ਪੁੱਤਰੀ ਸਰਬਜੀਤ ਸਿੰਘ ਪਿੰਡ ਨੂਰਪੁਰ ਸੇਠਾਂ ਨੇ ਇੰਡੀਅਨ ਬੁੱਕ ਆਫ ਰਿਕਾਰਡ ਵਿੱਚ ਨਾਮ ਦਰਜ ਕਰਵਾਇਆ

ਤਨਵੀਰ ਕੌਰ ਪੁੱਤਰੀ ਸਰਬਜੀਤ ਸਿੰਘ ਪਿੰਡ ਨੂਰਪੁਰ ਸੇਠਾਂ ਨੇ ਇੰਡੀਅਨ ਬੁੱਕ ਆਫ ਰਿਕਾਰਡ ਵਿੱਚ ਨਾਮ ਦਰਜ ਕਰਵਾਇਆ

ਫਿਰੋਜਪੁਰ 2 ਸਤੰਬਰ, 2022:
ਦਾਸ ਐਂਡ ਬ੍ਰਾਉਨ ਵਰਲਡ ਸਕੂਲ ਫਿਰੋਜ਼ਪੁਰ ਦੀ ਵਿਦਿਆਰਥਣ ਤਨਵੀਰ ਕੌਰ ਪੁੱਤਰੀ ਸਰਬਜੀਤ ਸਿੰਘ ਪਿੰਡ ਨੂਰਪੁਰ ਸੇਠਾਂ ਨੇ ਆਪਣੀ ਸਖ਼ਤ ਮਿਹਨਤ ਸਦਕਾ ਆਪਣਾ ਨਾਮ ਇੰਡੀਆ ਬੁੱਕ ਆਫ ਰਿਕਾਰਡ ਵਿੱਚ ਨਾਮ ਦਰਜ ਕਰਵਾ ਕ ਆਪਣੇ ਮਾਪਿਆਂ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ। ਸੱਤਵੀਂ ਜਮਾਤ ਦੀ ਵਿਦਿਆਰਥਣ ਤਨਵੀਰ ਕੌਰ ਨੇ ਸਿਰਫ ਇਕ ਮਿੰਟ ਵਿੱਚ 60 ਦੇਸ਼ਾਂ ਦੀ ਕਰੰਸੀ ਦਾ ਨਾਮ ਦੱਸ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਤਨਵੀਰ ਕੌਰ ਦੇ ਪਿਤਾ ਸਰਬਜੀਤ ਸਿੰਘ ਤੇ ਮਾਤਾ ਹਰਵਿੰਦਰ ਕੌਰ ਨੇ ਦਸਿਆ ਕਿ ਉਹਨਾਂ ਦੀ ਧੀ ਬਚਪਨ ਤੋਂ ਹੀ ਬਹੁਤ ਹੁਸ਼ਿਆਰ ਤੇ ਹੋਣਹਾਰ ਹੈ। ਦੱਸਣਯੋਗ ਹੈ ਕਿ ਇੰਡੀਆ ਬੁੱਕ ਆਫ ਰਿਕਾਰਡ ਦੇ ਆਨ ਲਾਈਨ ਮੁਕਾਬਲੇ ਵਾਸਤੇ ਤਨਵੀਰ ਕੌਰ ਦੇ ਮਾਪਿਆਂ ਕਰੀਬ 15 ਦਿਨ ਪਹਿਲਾਂ ਅਪਲਾਈ ਕੀਤਾ ਸੀ ਤਾਂ ਤਨਵੀਰ ਕੋਰ ਨੇ ਮਹਿਜ 45 ਸੈਕਿੰਡ ਵਿੱਚ 60 ਮੁਲਕਾਂ ਦੀ ਕਰੰਸੀ ਦਾ ਨਾਮ ਦੱਸ ਦਿੱਤਾ ਸੀ, ਪਰ ਇੰਡੀਆ ਬੁੱਕ ਆਫ ਰਿਕਾਰਡ ਦੇ ਅਧਿਕਾਰੀਆਂ ਦੇ ਨਿਰਦੇਸ਼ ਤੇ ਤਨਵੀਰ ਕੌਰ ਨੂੰ ਇਹ ਸਭ ਇਕ ਮਿੰਟ ਵਿਚ ਦੱਸਣ ਲਈ ਕਿਹਾ।

ਤਨਵੀਰ ਕੌਰ ਪੁੱਤਰੀ ਸਰਬਜੀਤ ਸਿੰਘ ਪਿੰਡ ਨੂਰਪੁਰ ਸੇਠਾਂ ਨੇ ਇੰਡੀਅਨ ਬੁੱਕ ਆਫ ਰਿਕਾਰਡ ਵਿੱਚ ਨਾਮ ਦਰਜ ਕਰਵਾਇਆ

ਇਸ ਆਨਲਾਈਨ ਵੀਡੀਓ ਮੁਕਾਬਲੇ ਵਿਚ ਬੱਚੇ ਦੀਆਂ ਅੱਖਾਂ ਤੇ ਪੱਟੀ ਬੰਨ੍ਹ ਕੇ (ਤਾਂ ਕਿ ਬੱਚੇ ਕਿਧਰੇ ਪੜ੍ਹ ਕੇ ਮੁਕਾਬਲਾ ਨਾ ਕਰੇ ) ਹਿੱਸਾ ਲਿਆ। ਇਸ ਸਬੰਧੀ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਮ੍ਰਿਤ ਸਿੰਘ ਨੇ ਤਨਵੀਰ ਕੌਰ ਨੂੰ ਇੰਡੀਆ ਬੁੱਕ ਆਫ ਰਿਕਾਰਡ ਵੱਲੋਂ ਸਨਮਾਨ ਪੱਤਰ, ਮੈਡਲ, ਆਈਕਾਰਡ, ਪੈਨ , ਬੈਚ ਅਤੇ ਸਰਟੀਫਿਕੇਟ ਦੇ ਕੇ ਸ਼ੁਭ ਇਛਾਵਾਂ ਦਿੱਤੀਆਂ ਅਤੇ ਤਨਵੀਰ ਕੌਰ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸਰਬਜੀਤ ਸਿੰਘ, ਹਰਵਿੰਦਰ ਕੌਰ ਅਤੇ ਹਰਪ੍ਰੀਤ ਸਿੰਘ ਆਦਿ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button