Ferozepur News

ਤਿੰਨ ਵਿਅਕਤੀਆਂ ਕੋਲੋਂ ਰੇਤਾ ਨਾਲ ਭਰੀਆਂ ਦੋ ਟਰੈਕਟਰ ਟਰਾਲੀਆਂ ਬਰਾਮਦ

trolleyਫਿਰੋਜ਼ਪੁਰ 17 ਅਪ੍ਰੈਲ (ਏ.ਸੀ.ਚਾਵਲਾ) ਬਲਾਕ ਪੱਧਰ ਪ੍ਰਸਾਰ ਅਫਸਰ ਉਦਯੋਗ ਘੱਲਖੁਰਦ ਨੇ ਚੈਕਿੰਗ ਦੌਰਾਨ ਤਿੰਨ ਵਿਅਕਤੀਆਂ ਕੋਲੋਂ ਦੋ ਰੇਤਾ ਨਾਲ ਭਰੀਆਂ ਹੋਈਆਂ ਟਰੈਕਟਰ ਟਰਾਲੀਆਂ ਬਰਾਮਦ ਕਰਕੇ ਤਿੰਨ ਵਿਅਕਤੀਆਂ ਖਿਲਾਫ ਥਾਣਾ ਮੱਲਾਂਵਾਲਾ ਵਿਖੇ 379 ਆਈ. ਪੀ. ਸੀ. 21(3) ਮਾਈਨਿੰਗ ਐਂਡ ਮਿਨਰਲ ਐਕਟ 1957 ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਬਲਾਕ ਪੱਧਰ ਪ੍ਰਸਾਰ ਅਫਸਰ ਉਦਯੋਗ ਘੱਲਖੁਰਦ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਉਨ•ਾਂ ਨੇ ਪਿੰਡ ਲੋਹੁਕੇ ਵਿਖੇ ਚੈਕਿੰਗ ਦੌਰਾਨ ਰੇਤਾ ਨਾਲ ਭਰੀਆਂ ਹੋਈਆਂ ਨਾਜਾਇਜ਼ ਦੋ ਟਰੈਕਟਰ ਟਰਾਲੀਆਂ ਬਰਾਮਦ ਕੀਤੀਆਂ ਹਨ। ਉਨ•ਾਂ ਨੇ ਦੱਸਿਆ ਕਿ ਉਕਤ ਵਿਅਕਤੀਆਂ ਦੀ ਪਛਾਣ ਨਛੱਤਰ ਸਿੰਘ ਪੁੱਤਰ ਰਾਮ ਸਿੰਘ ਵਾਸੀ ਲੋਹੁਕੇ ਖੁਰਦ, ਪ੍ਰੇਮ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਵਲਟੋਹਾ, ਮੱਖਣ ਸਿੰਘ ਪੁੱਤਰ ਹਰੀ ਸਿੰਘ ਵਾਸੀ ਵਾੜਾ ਜਵਾਹਰ ਸਿੰਘ ਵਾਲਾ ਵਜੋਂ ਕੀਤੀ ਗਈ ਹੈ। ਉਨ•ਾਂ ਦੱਸਿਆ ਕਿ ਉਕਤ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ ਹਨ। ਇਸ ਮਾਮਲੇ ਦੀ ਜਾਂਚ ਕਰ ਰਹੇ ਹੈੱਡਕਾਂਸਟੇਬਲ ਨਿਰਭੈ ਸਿੰਘ ਨੇ ਦੱਸਿਆ ਕਿ ਉਨ•ਾਂ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਫਰਾਰ ਹੋਏ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ।

Related Articles

Back to top button