Ferozepur News

ਤਿੰਨ ਸੰਘਰਸ਼ਸੀਲ ਕਿਸਾਨ ਜਥੇਬੰਦੀਆਂ ਵੱਲੋਂ ਸ਼ੁਭਕਰਨ ਦੇ ਇਨਸਾਫ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਜ਼ਿਲ੍ਹਾ ਪੱਧਰੇ ਰੋਸ ਪ੍ਰਦਰਸ਼ਨ

4 ਮਾਰਚ ਨੂੰ ਪੰਜਾਬ ਦੇ ਹਜ਼ਾਰਾਂ ਕਿਸਾਨ ਹੋਣਗੇ ਦਿੱਲੀ ਕਿਸਾਨ ਮਹਾ ਪੰਚਾਇਤ ਵਿੱਚ ਸ਼ਾਮਿਲ - ਅਵਤਾਰ ਮਹਿਮਾਂ

ਤਿੰਨ ਸੰਘਰਸ਼ਸੀਲ ਕਿਸਾਨ ਜਥੇਬੰਦੀਆਂ ਵੱਲੋਂ ਸ਼ੁਭਕਰਨ ਦੇ ਇਨਸਾਫ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਜ਼ਿਲ੍ਹਾ ਪੱਧਰੇ ਰੋਸ ਪ੍ਰਦਰਸ਼ਨ

ਤਿੰਨ ਸੰਘਰਸ਼ਸੀਲ ਕਿਸਾਨ ਜਥੇਬੰਦੀਆਂ ਵੱਲੋਂ ਸ਼ੁਭਕਰਨ ਦੇ ਇਨਸਾਫ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਜ਼ਿਲ੍ਹਾ ਪੱਧਰੇ ਰੋਸ ਪ੍ਰਦਰਸ਼ਨ

14 ਮਾਰਚ ਨੂੰ ਪੰਜਾਬ ਦੇ ਹਜ਼ਾਰਾਂ ਕਿਸਾਨ ਹੋਣਗੇ ਦਿੱਲੀ ਕਿਸਾਨ ਮਹਾ ਪੰਚਾਇਤ ਵਿੱਚ ਸ਼ਾਮਿਲ – ਅਵਤਾਰ ਮਹਿਮਾਂ

ਤਿੰਨ ਸੰਘਰਸ਼ਸੀਲ ਕਿਸਾਨ ਜਥੇਬੰਦੀਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸ਼ੁਭਕਰਨ ਦੇ ਇਨਸਾਫ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਜ਼ਿਲ੍ਹਾ ਪੱਧਰੇ ਰੋਸ ਪ੍ਰਦਰਸ਼ਨ, 14 ਮਾਰਚ ਨੂੰ ਪੰਜਾਬ ਦੇ ਹਜ਼ਾਰਾਂ ਕਿਸਾਨ ਹੋਣਗੇ ਦਿੱਲੀ ਕਿਸਾਨ ਮਹਾ ਪੰਚਾਇਤ ਵਿੱਚ ਸ਼ਾਮਿਲ – ਅਵਤਾਰ ਮਹਿਮਾਂ

ਫਿਰੋਜ਼ਪੁਰ 5 ਮਾਰਚ, 2024:  ਤਿੰਨ ਸੰਘਰਸ਼ਸੀਲ ਕਿਸਾਨ ਜਥੇਬੰਦੀਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸ਼ੁਭਕਰਨ ਦੇ ਇਨਸਾਫ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਸੂਬੇ ਭਰ ਵਿੱਚ ਜ਼ਿਲਾ ਪੱਧਰੀ ਰੋਸ ਪ੍ਰਦਰਸ਼ਨ ਦੇ ਦਿੱਤੇ ਗਏ ਸੱਦੇ ਅਨੁਸਾਰ ਅੱਜ ਫਿਰੋਜਪੁਰ ਡਿਪਟੀ ਕਮਿਸ਼ਨਰ ਵਿਖੇ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ। ਖਨੌਰੀ ਬਾਰਡਰ ਤੇ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਦੇ ਕਾਤਲਾਂ ਨੂੰ ਸਜ਼ਾ ਦੇਣ ਅਤੇ ਕਿਸਾਨੀ ਮੰਗਾਂ ਨੂੰ ਦੁਹਰਾਉਂਦੇ ਹੋਏ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ |
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਕਿਸਾਨ ਆਗੂ ਅਵਤਾਰ ਸਿੰਘ ਮਹਿਮਾ ਨੇ ਦੱਸਿਆ ਕਿ ਕਿਸਾਨਾਂ ਦੀਆਂ ਮੰਗਾਂ ਜਿਵੇਂ ਸਭ ਫਸਲਾਂ ਦੀ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ, ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ ਤੇ ਬੁਢਾਪਾ ਪੈਨਸ਼ਨ, ਸਰਵਜਨਿਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ ਅਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਵਰਗੀਆਂ ਸਮੂਹ ਲਟਕਦੀਆਂ ਮੰਗਾਂ ਤੋਂ ਇਲਾਵਾ ਭਾਰਤ ਨੂੰ ਡਬਲਯੂ ਟੀ ਓ ਤੋਂ ਬਾਹਰ ਲਿਆਉਣ, ਸ਼ੁਭਕਰਨ ਸਿੰਘ ਦੇ ਕਤਲ ਅਤੇ ਪ੍ਰੀਤਪਾਲ ਸਿੰਘ ਦੀਆਂ ਲੱਤਾਂ/ਜਬਾੜ੍ਹੇ ਤੋੜਨ ਲਈ ਜ਼ਿੰਮੇਵਾਰ ਕੇਂਦਰ ਤੇ ਹਰਿਆਣਾ ਦੇ ਗ੍ਰਹਿ ਮੰਤਰੀਆਂ ਸਮੇਤ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਿਰੁੱਧ ਕਤਲ ਕੇਸ ਦਰਜ ਕਰ ਕੇ ਬਰਖਾਸਤ ਕਰਨ, ਦਿੱਲੀ ਘੋਲ਼ ਅਤੇ ਮੌਜੂਦਾ ਦੋਨਾਂ ਬਾਡਰਾਂ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਅਤੇ ਰਾਜਧਾਨੀ ਦਿੱਲੀ ਵਿਚ ਕਿਸਾਨਾਂ ਦਾ ਜਨਤਕ ਸੰਘਰਸ਼ ਕਰਨ ਦਾ ਸੰਵਿਧਾਨਕ ਜਮਹੂਰੀ ਹੱਕ ਬਹਾਲ ਕਰਨ ਵਰਗੀਆਂ ਭਖਦੀਆਂ ਮੰਗਾਂ ਸ਼ਾਮਲ ਹਨ ਨੂੰ ਲੈਕੇ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ |

ਮੈਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਜੋ ਸੰਯੁਕਤ ਕਿਸਾਨ ਮੋਰਚੇ ਵੱਲੋਂ 14 ਮਾਰਚ ਨੂੰ ਦੇਸ਼ ਦੇ ਕਿਸਾਨਾਂ ਮਜ਼ਦੂਰਾਂ ਦੀ ਵੱਡੀ ਮਹਾ ਪੰਚਾਇਤ ਦਿੱਲੀ ਦੇ ਰਾਮ ਲੀਲਾ ਗਰਾਊਂਡ ਵਿੱਚ ਕੀਤੀ ਜਾ ਰਹੀ ਹੈ, ਉਸ ਵਿੱਚ ਬੀਜੇਪੀ ਖਿਲਾਫ ਪੂਰੇ ਦੇਸ਼ ਵਿੱਚ ਤਿੱਖਾ ਅੰਦੋਲਨ ਛੇੜ ਦਿੱਤਾ ਜਾਵੇਗਾ| ਉਨਾਂ ਦੱਸਿਆ ਕਿ ਇਸ ਕਿਸਾਨ ਮਜ਼ਦੂਰ ਮਹਾ ਪੰਚਾਇਤ ਲਈ ਪੰਜਾਬ ਵਿੱਚੋਂ ਹਜ਼ਾਰਾਂ ਕਿਸਾਨ ਸ਼ਾਮਿਲ ਹੋਣਗੇ | ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਅਵਤਾਰ ਸਿੰਘ ਮਹਿਮਾ ਸੁਰਜੀਤ ਬਾਜ਼ੀਦਪੁਰ, ਬੀਕੇਯੂ ਡਾਕੋਦਾ ਵੱਲੋਂ ਗੁਲਜਾਰ ਸਿੰਘ ਕੱਬਰ ਵੱਛਾ, ਹਰਨੇਕ ਸਿੰਘ ਮਹਿਮਾਂ ਆਦਿ ਨੇ ਸੰਬੋਧਨ ਕੀਤਾ |

Related Articles

Leave a Reply

Your email address will not be published. Required fields are marked *

Back to top button