ਤੀਆਂ ਦਾ ਤਿਓਹਾਰ ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜਪੁਰ ਵਿੱਚ ਬੜੀ ਧੂਮ-ਧਾਮ ਨਾਲ ਮਨਾਇਆ ਗਿਆ
ਤੀਆਂ ਦਾ ਤਿਓਹਾਰ ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜਪੁਰ ਵਿੱਚ ਬੜੀ ਧੂਮ-ਧਾਮ ਨਾਲ ਮਨਾਇਆ ਗਿਆ
ਫਿਰੋਜਪੁਰ, 20-8-2024: ਪੰਜਾਬ ਯੂਨੀਵਰਸਿਟੀ ਦਾ ਏ+ ਗ੍ਰੇਡ ਪ੍ਰਾਪਤ ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜਪੁਰ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਅਤੇ ਪ੍ਰਿੰਸੀਪਲ ਡਾ. ਸੰਗੀਤਾ ਪ੍ਰਿੰਸੀਪਲ ਦੀ ਅਗਵਾਈ ਵਿੱਚ ਅਕਾਦਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਨਿਰੰਤਰ ਅਗਰਸਰ ਹੈ।
ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਅਤੇ ਨਵੀਂ ਪੀੜ੍ਹੀ ਨੂੰ ਇਸ ਨਾਲ ਜੋੜ ਕੇ ਰੱਖਣ ਲਈ ਮਿਤੀ 20 ਅਗਸਤ 2024 ਨੂੰ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਯੂਥ ਵੈੱਲਫੇਅਰ ਵਿਭਾਗ ਨੇ ਤੀਆਂ ਦਾ ਤਿਉਹਾਰ ਮਨਾਇਆ ਗਿਆ ।
ਤਿਉਹਾਰ ਦੀ ਮਹੱਤਤਾ ਬਾਰੇ ਦੱਸਦਿਆਂ ਕਾਲਜ ਪ੍ਰਿੰਸੀਪਲ ਡਾ. ਸੰਗੀਤਾ ਨੇ ਕਿਹਾ ਕਿ ਇਹ ਤਿਉਹਾਰ ਸਾਨੂੰ ਸਾਡੀ ਵਿਰਾਸਤ ਨਾਲ ਜੋੜ ਕੇ ਰੱਖਦੇ ਹਨ ਅਤੇ ਸਾਡੇ ਅੰਦਰ ਖੁਸ਼ੀ-ਖੇੜਾ ਅਤੇ ਹੁਲਾਸ ਭਰਦੇ ਹਨ । ਜ਼ਿੰਦਗੀ ਨੂੰ ਭਰਪੂਰਤਾ ਨਾਲ ਜਿਊਣ ਦੀ ਹਿੰਮਤ ਬਖ਼ਸ਼ਦੇ ਹੋਏ ਸਾਨੂੰ ਤਰੋ-ਤਾਜ਼ਾ ਕਰ ਕੇ ਹੋਰ ਉਤਸ਼ਾਹ ਨਾਲ ਕਾਰਜ ਕਰਨ ਦੇ ਸਮਰੱਥ ਬਣਾਉਂਦੇ ਹਨ। ਉਹਨਾਂ ਦੱਸਿਆ ਕਿ ਇਹ ਤਿਉਹਾਰ ਅਤੇ ਰੀਤੀ ਰਿਵਾਜ ਸਾਡੇ ਸੱਭਿਆਚਾਰ ਦੀ ਨੀਂਹ ਹਨ ਜਿਨ੍ਹਾਂ ਨੂੰ ਸੰਭਾਲ ਕੇ ਰੱਖਣਾ ਅਤੇ ਅਗਲੀ ਪੀੜ੍ਹੀ ਨੂੰ ਸੌਂਪਣਾ ਸਾਡੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ । ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜ ਕੇ ਰੱਖਣਾ ਇਸ ਕਾਲਜ ਦਾ ਬਹੁਤ ਸ਼ਲਾਘਾਯੋਗ ਉਪਰਾਲਾ ਹੈ ।
ਮੈਡਮ ਪ੍ਰਿੰਸੀਪਲ ਨੇ ਪੰਜਾਬੀ ਵਿਭਾਗ ਅਤੇ ਯੂਥ ਵੈੱਲਫੇਅਰ ਵਿਭਾਗ ਨੂੰ ਇਸ ਤਿਉਹਾਰ ਦੇ ਸਫਲ ਆਯੋਜਨ ਤੇ ਵਧਾਈ ਦਿੱਤੀ।
ਇਸ ਮੌਕੇ ਮੈਡਮ ਪਲਵਿੰਦਰ ਕੌਰ, ਡੀਨ ਯੂਥ ਵੈਲਫੇਅਰ, ਸ਼੍ਰੀਮਤੀ ਨਵਦੀਪ ਕੌਰ, ਮੁਖੀ, ਪੰਜਾਬੀ ਵਿਭਾਗ ਅਤੇ ਸਮੂਹ ਪੰਜਾਬੀ ਵਿਭਾਗ ਨੇ ਇਸ ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ।
ਜ਼ਿਕਰਯੋਗ ਹੈ ਕਿ ਇਸ ਸਮਾਗਮ ਵਿੱਚ ਮੰਚ ਸੰਚਾਲਕ ਦੀ ਭੂਮਿਕਾ ਮੈਡਮ ਸਪਨਾ ਬਧਵਾਰ ਅਤੇ ਲੈਫ. ਡਾ. ਪਰਮਵੀਰ ਕੌਰ ਨੇ ਨਿਭਾਈ । ਵਿਰਾਸਤੀ ਅਵਸ਼ੇਸ਼ਾ ਨਾਲ ਸਜੀ ਸੱਭਿਆਚਾਰਕ ਪ੍ਰਦਰਸ਼ਨੀ ਅਤੇ ਫੈਸ਼ਨ ਡਿਜਾਇਨਿੰਗ ਵਿਭਾਗ ਵੱਲੋਂ ਹਸਤਕਾਰੀ ਕਲਾ ਕ੍ਰਿਤੀਆਂ ਦੀ ਪ੍ਰਦਰਸ਼ਨੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ ਇਸ ਤੋਂ ਇਲਾਵਾ ਹੋਮ ਸਾਇੰਸ ਵਿਭਾਗ ਅਤੇ ਨਿਊਟ੍ਰੀਸ਼ਨ ਵਿਭਾਗ ਦੁਆਰਾ ਪੌਸ਼ਟਿਕ ਅਤੇ ਸਿਹਤਮੰਦ ਪਦਾਰਥਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ ।
ਇਸ ਮੌਕੇ ਕਾਲਜ ਵਿਦਿਆਰਥਣਾਂ ਦੁਆਰਾ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿੱਚ ਤੀਆਂ ਦੇ ਤਿਉਹਾਰ ਨਾਲ ਸਬੰਧਿਤ ਲੋਕ ਗੀਤ, ਟੱਪੇ, ਲੋਕ ਨਾਚ ਅਤੇ ਗਿੱਧੇ ਦੀ ਪੇਸ਼ਕਾਰੀ ਵੀ ਕੀਤੀ ਗਈ ਅਤੇ ਖੀਰ, ਮਾਲ-ਪੂੜੇ, ਜਲੇਬੀਆ, ਪਕੌੜਿਆ ਦੀ ਸਟਾਲਾ ਤੇ ਖੂਬ ਰੌਣਕ ਦੇਖਣ ਨੂੰ ਮਿਲੀ । ਵਿਦਿਆਰਥਣਾਂ ਨੇ ਇਸ ਤਿਓਹਾਰ ਦਾ ਪੂਰਾ ਅਨੰਦ ਮਾਣਿਆ । ਤੀਆਂ ਜ਼ਿੰਦਗੀ ਦਾ ਲਰਜ਼ਦਾ, ਧੜਕਦਾ ਦਸਤਾਵੇਜ਼ ਸਾਬਿਤ ਹੋਈਆਂ ।
ਇਸ ਮੌਕੇ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ, ਚੇਅਰਮੈਨ, ਦੇਵ ਸਮਾਜ ਕਾਲਜ ਫਾਰ ਵੂਮੈਨ ਨੇ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ ।